ਅਜਨਾਲ਼ਾ 'ਚ ਸ਼ਰਾਰਤੀ ਅਨਸਰਾਂ ਵਲੋਂ ਗੁਟਕਾ ਸਾਹਿਬ ਦੀ ਬੇਅਦਬੀ

ਅਜਨਾਲ਼ਾ ਸ਼ਹਿਰ ਦੇ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਵਿਖੇ ਕੁਝ ਸ਼ਰਾਰ...

ਅਜਨਾਲ਼ਾ ਸ਼ਹਿਰ ਦੇ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਵਿਖੇ ਕੁਝ ਸ਼ਰਾਰਤੀ ਅਨਸਰਾਂ ਵਲੋਂ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ ਜੋੜਿਆਂ ਵਾਲੀ ਜਗ੍ਹਾਂ 'ਤੇ ਗੁਟਕਾ ਸਾਹਿਬ ਇਕ ਲਿਫਾਫੇ ਵਿਚ ਮਿਲੇ, ਜਿਸ ਦੇ ਅੰਗ ਫੱਟੇ ਹੋਏ ਸਨ ਤੇ ਉਪਰ ਲਿਖਿਆ ਹੋਇਆ ਸੀ, 'ਮਾਂ ਚਿੰਤਪੁਰਨੀ ਮੰਦਿਰ ਫਤਹਿਗੜ੍ਹ ਚੂੜੀਆਂ, ਕੋਈ ਵੀ ਮੇਰਾ ਕੁਝ ਨਹੀਂ ਵਿਗਾੜ ਸਕਦਾ'। ਘਟਨਾ ਤੋਂ ਬਾਅਦ ਕਮੇਟੀ ਵੱਲੋਂ ਪੁਲਸ ਨੂੰ ਸੂਚਿਤ ਕੀਤਾ ਗਿਆ। ਓਧਰ ਮੌਕੇ ਉੱਤੇ ਪਹੁੰਚੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। 

ਇਸ ਸਬੰਧੀ ਕਮੇਟੀ ਦੇ ਪ੍ਰਧਾਨ ਮਲਕੀਤ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ ਗੁਰਦੁਆਰਾ ਸਾਹਿਬ ਮੱਥਾ ਟੇਕਣ ਆਏ ਤਾਂ ਜੋੜਾ ਘਰ ਵਿਖੇ ਇਕ ਲਾਵਾਰਿਸ ਲਫਾਫਾ ਮਿਲਿਆ, ਜਿਸ ਨੂੰ ਖੋਲਣ 'ਤੇ ਉਸ ਵਿਚੋਂ ਗੁਟਕਾ ਸਾਹਿਬ ਜੀ ਦੇ ਪਾਵਨ ਅੰਗ ਫੱਟੇ ਹੋਏ ਮਿਲੇ ਅਤੇ ਮੰਦਿਰ ਫਤਹਿਗੜ੍ਹ ਚੂੜੀਆਂ ਦੇ ਬਾਰੇ ਲਿਖਿਆ ਹੋਇਆ ਸੀ। ਉਨ੍ਹਾਂ ਮੰਗ ਕੀਤੀ ਕਿ ਦੋਸ਼ੀਆਂ ਦੀ ਭਾਲ ਕਰ ਕੇ ਜਲਦ ਤੋਂ ਜਲਦ ਉਨ੍ਹਾਂ ਨੂੰ ਕਾਬੂ ਕੀਤਾ ਜਾਵੇ।

ਇਸ ਮੌਕੇ ਇਲਾਕਾ ਪ੍ਰਧਾਨ ਮਲਕੀਤ ਸਿੰਘ ਨੇ ਕਿਹਾ ਕਿ ਅਜਿਹੀ ਘਟਨਾ ਹੋਣਾ ਬਹੁਤ ਹੀ ਮਾੜਾ ਹੈ ਤੇ ਉਹ ਇਸ ਘਟਨਾ ਦੀ ਸਖਤ  ਸ਼ਬਦਾਂ ਵਿਚ ਨਿਖੇਧੀ ਕਰਦੇ ਹਨ। ਉਨ੍ਹਾਂ ਕਿਹਾ ਕਿ ਕਿਸੇ ਸ਼ਰਾਰਤੀ ਅਨਸਰ ਦੀ ਇਹ ਸੋਚੀ ਸਮਝੀ ਸਾਜ਼ਿਸ਼ ਹੈ। ਉਨ੍ਹਾਂ ਮੰਗ ਕੀਤੀ ਕਿ ਜਲਦ ਤੋਂ ਜਲਦ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਸ਼ਰਾਰਤੀ ਅਨਸਰਾਂ ਨੂੰ ਪੁਲਸ ਵੱਲੋਂ ਕਾਬੂ ਕੀਤਾ ਜਾਵੇ। ਇਸ ਦੌਰਾਨ ਡੀ.ਐਸ.ਪੀ. ਅਜਨਾਲ਼ਾ ਵਿਪਨ ਕੁਮਾਰ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਖੇ ਗੁਟਕਾ ਸਾਹਿਬ ਦੀ ਬੇਅਦਬੀ ਸਬੰਧੀ ਮਾਮਲਾ ਦਰਜ ਕਰ ਕੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Get the latest update about Gutka Sahib, check out more about mischievous elements & Ajnala

Like us on Facebook or follow us on Twitter for more updates.