ਡਾ. ਬੀ.ਆਰ.ਅੰਬੇਡਕਰ ਜਯੰਤੀ: ਪੀਐਮ ਮੋਦੀ ਨੇ ਵੀਡੀਓ ਸਾਂਝਾ ਕਰ ਦਿੱਤੀ ਸ਼ਰਧਾਂਜਲੀ

ਡਾ. ਬੀ.ਆਰ. ਅੰਬੇਡਕਰ ਜੀ ਦੀ ਅੱਜ ਜਯੰਤੀ ਮੌਕੇ ਹਰ ਦੇਸ਼ ਵਾਸੀ ਉਨ੍ਹਾਂ ਨੂੰ ਯਾਦ ਕਰ ਰਿਹਾ ਹੈ। ਨਾਲ ਹੀ ਉਨ੍ਹਾਂ ਨੂੰ ਸ਼ਰਧਾਂਜਲੀ ਵੀ ਭੇਂਟ ਕੀਤੀ ਜਾ ਰਹੀ ਹੈ। ਡਾ. ਅੰਬੇਡਕਰ ਨੇ ਜਿਥੇ ਭਾਰਤ ਨਿਰਮਾਣ 'ਚ ਅਹਿਮ ਯੋਗਦਾਨ...

ਡਾ. ਬੀ.ਆਰ. ਅੰਬੇਡਕਰ ਜੀ ਦੀ ਅੱਜ ਜਯੰਤੀ ਮੌਕੇ ਹਰ ਦੇਸ਼ ਵਾਸੀ ਉਨ੍ਹਾਂ ਨੂੰ ਯਾਦ ਕਰ ਰਿਹਾ ਹੈ।  ਨਾਲ ਹੀ ਉਨ੍ਹਾਂ ਨੂੰ ਸ਼ਰਧਾਂਜਲੀ ਵੀ ਭੇਂਟ ਕੀਤੀ ਜਾ ਰਹੀ ਹੈ। ਡਾ. ਅੰਬੇਡਕਰ ਨੇ ਜਿਥੇ ਭਾਰਤ ਨਿਰਮਾਣ 'ਚ ਅਹਿਮ ਯੋਗਦਾਨ ਪਾਇਆ ਹੈ ਨਾਲ ਹੀ ਉਨ੍ਹਾਂ ਦੁਨੀਆ ਭਰ 'ਚ ਭਾਰਤ ਨੂੰ ਅਲਗ ਪਹਿਚਾਣ ਦਵਾਉਣ ਚ ਵੀ ਆਪਣਾ ਯੋਗਦਾਨ ਦਿੱਤਾ ਹੈ। ਇੱਕ ਨਿਆਂ ਸ਼ਾਸਤਰੀ ਅਤੇ ਅਰਥ ਸ਼ਾਸਤਰੀ, ਜਿਨ੍ਹਾਂ ਨੇ ਭਾਰਤੀ ਸੁਤੰਤਰਤਾ ਅੰਦੋਲਨ ਵਿੱਚ ਇੱਕ ਪ੍ਰਮੁੱਖ ਭੂਮਿਕਾ ਨਿਭਾਈ। 

ਡਾ: ਬੀ.ਆਰ. ਅੰਬੇਡਕਰ ਜੀ ਦਾ ਜਨਮ 14 ਅਪ੍ਰੈਲ 1891 ਨੂੰ ਮਹਾਰਾਸ਼ਟਰ ਦੇ ਇੱਕ ਦਲਿਤ ਪਰਿਵਾਰ ਵਿੱਚ ਹੋਇਆ ਸੀ। ਬੀ.ਆਰ. ਅੰਬੇਡਕਰ ਨੇ ਡੂੰਘੇ ਵਿਤਕਰੇ ਦਾ ਸਾਹਮਣਾ ਕਰ ਰਹੇ ਦਲਿਤ ਭਾਈਚਾਰੇ ਲਈ ਲੰਬੀ ਲੜਾਈ ਲੜੀ। ਉਹ ਭਾਰਤ ਦੇ ਪਹਿਲੇ ਕਾਨੂੰਨ ਮੰਤਰੀ ਵੀ ਸਨ। ਅੱਜ ਪ੍ਰਧਾਨ ਮੰਤਰੀ ਮੋਦੀ ਨੇ ਵੀ ਭਾਰਤ ਦੇ ਸੰਵਿਧਾਨ ਦੇ ਨਿਰਮਾਤਾ ਡਾ. ਬੀ.ਆਰ. ਅੰਬੇਡਕਰ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਟਵੀਟ ਕਰਕੇ ਇਕ ਵੀਡੀਓ ਵੀ ਸਾਂਝਾ ਕੀਤੀ।  

ਵੀਡੀਓ ਟਵੀਟ ਵਿੱਚ ਪੀਐਮ ਮੋਦੀ ਨੇ ਲਿਖਿਆ, "ਡਾ ਬਾਬਾ ਸਾਹਿਬ ਅੰਬੇਡਕਰ ਨੂੰ ਉਨ੍ਹਾਂ ਦੇ ਜਨਮ ਦਿਨ 'ਤੇ ਸ਼ਰਧਾਂਜਲੀ। ਉਨ੍ਹਾਂ ਨੇ ਭਾਰਤ ਦੀ ਤਰੱਕੀ ਵਿੱਚ ਅਮਿੱਟ ਯੋਗਦਾਨ ਪਾਇਆ ਹੈ। ਇਹ ਸਾਡੇ ਦੇਸ਼ ਲਈ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਸਾਡੀ ਵਚਨਬੱਧਤਾ ਦੀ ਪੁਸ਼ਟੀ ਕਰਨ ਦਾ ਦਿਨ ਹੈ।" ਇਸ ਟਵੀਟ ਦੇ ਨਾਲ ਮੋਦੀ ਨੇ ਬਾਬਾ ਸਾਹਿਬ ਅੰਬੇਡਕਰ 'ਤੇ ਵੱਖ-ਵੱਖ ਸਮਾਗਮਾਂ 'ਚ ਦਿੱਤੇ ਭਾਸ਼ਣਾਂ 'ਤੇ ਆਧਾਰਿਤ ਵੀਡੀਓ ਵੀ ਸ਼ੇਅਰ ਕੀਤੀਆਂ ਹਨ।''

Get the latest update about BabasahebAmbedkar, check out more about DalitHistoryMonth, JaiBhim, AmbedkarJayanti & Dr Babasaheb Ambedkar

Like us on Facebook or follow us on Twitter for more updates.