ਦ੍ਰੋਪਦੀ ਮੁਰਮੂ ਨੇ ਦੇਸ਼ ਦੀ 15ਵੀਂ ਰਾਸ਼ਟਰਪਤੀ ਵਜੋਂ ਚੁੱਕੀ ਸਹੁੰ, ਕਿਹਾ- ਮੇਰੇ ਲਈ ਜਨਹਿੱਤ ਹੈ ਸਭ ਤੋਂ ਮਹੱਤਵਪੂਰਨ

ਦ੍ਰੋਪਦੀ ਮੁਰਮੂ ਨੇ ਦੇਸ਼ ਦੀ 15ਵੀਂ ਰਾਸ਼ਟਰਪਤੀ ਵਜੋਂ ਸਹੁੰ ਚੁੱਕ ਲਈ ਹੈ। ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਐੱਨ.ਵੀ. ਰਮਨ ਨੇ ਦ੍ਰੋਪਦੀ ਮੁਰਮੂ ਨੂੰ ਸਹੁੰ ਚੁਕਾਈ ਹੈ

ਦ੍ਰੋਪਦੀ ਮੁਰਮੂ ਨੇ ਦੇਸ਼ ਦੀ 15ਵੀਂ ਰਾਸ਼ਟਰਪਤੀ ਵਜੋਂ ਸਹੁੰ ਚੁੱਕ ਲਈ ਹੈ। ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਐੱਨ.ਵੀ. ਰਮਨ ਨੇ ਦ੍ਰੋਪਦੀ ਮੁਰਮੂ ਨੂੰ ਸਹੁੰ ਚੁਕਾਈ ਹੈ। ਮੁਰਮੂ ਦੇਸ਼ ਦੀ ਦੂਜੀ ਮਹਿਲਾ ਰਾਸ਼ਟਰਪਤੀ ਹਨ ਅਤੇ ਨਾਲ ਹੀ ਸਰਵਉੱਚ ਸੰਵਿਧਾਨਕ ਅਹੁਦਾ ਸੰਭਾਲਣ ਵਾਲੀ ਪਹਿਲੀ ਆਦਿਵਾਸੀ ਮਹਿਲਾ ਅਤੇ ਆਜ਼ਾਦ ਭਾਰਤ ਵਿੱਚ ਜਨਮ ਲੈਣ ਵਾਲੀ ਪਹਿਲੀ ਰਾਸ਼ਟਰਪਤੀ ਹਨ।
ਇਸ ਦੌਰਾਨ ਦ੍ਰੋਪਦੀ ਮੁਰਮੂ ਨੇ ਕਿਹਾ ਕਿ ਮੈਂ ਉੜੀਸਾ ਦੇ ਪਿੰਡ ਤੋਂ ਜੀਵਨ ਦੀ ਯਾਤਰਾ ਸ਼ੁਰੂ ਕੀਤੀ ਹੈ। ਇਹ ਅਹੁਦਾ ਮੇਰੀ ਪ੍ਰਾਪਤੀ ਨਹੀਂ, ਸਗੋਂ ਦੇਸ਼ ਦੇ ਗਰੀਬਾਂ ਦੀ ਪ੍ਰਾਪਤੀ ਹੈ। ਮੈਂ ਲੋਕਤੰਤਰ ਦੀ ਤਾਕਤ ਨਾਲ ਇੱਥੇ ਆਈ ਹਾਂ। ਮੈਨੂੰ ਮਾਣ ਮਹਿਸੂਸ ਹੁੰਦਾ ਹੈ। ਮੇਰੇ ਲਈ ਜਨਹਿੱਤ ਸਭ ਤੋਂ ਵੱਧ ਮਹੱਤਵਪੂਰਨ ਹੈ।

Get the latest update about President, check out more about DroupadiMurmu, President of India, droupadi murmu president of India & oath 15th President

Like us on Facebook or follow us on Twitter for more updates.