ਡਿਪਟੀ ਕਮਿਸ਼ਨਰ ਵਲੋਂ ਜਲੰਧਰ ਨੂੰ ਪੰਜਾਬ ਦਾ ਪਹਿਲਾ ਨਸ਼ਾ ਮੁਕਤ ਜ਼ਿਲ੍ਹਾ ਬਣਾਉਣ ਦਾ ਸੱਦਾ

ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਜਲੰਧਰ ਨੂੰ ਪੰਜਾਬ ਦਾ ਪਹਿਲਾ ਨਸ਼ਾ ਮੁਕਤ ਜ਼ਿਲ੍ਹਾ ਬਣਾਉਣ ਲਈ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਹਿਯੋਗ ਦਿੱਤਾ...

ਜਲੰਧਰ— ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਜਲੰਧਰ ਨੂੰ ਪੰਜਾਬ ਦਾ ਪਹਿਲਾ ਨਸ਼ਾ ਮੁਕਤ ਜ਼ਿਲ੍ਹਾ ਬਣਾਉਣ ਲਈ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਹਿਯੋਗ ਦਿੱਤਾ ਜਾਵੇ। ਜਲੰਧਰ ਜ਼ਿਲ੍ਹੇ ਦੇ ਪਿੰਡ ਸੁਦਾਣਾ ਵਿਖੇ ਨਸ਼ਾ ਰੋਕੂ ਮੁਹਿੰਮ (ਡੈਪੋ) ਤਹਿਤ ਕਰਵਾਏ ਗਏ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ,ਜ਼ਿਨਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਅਤੇ ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ ਵੀ ਮੌਜੂਦ ਸਨ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਜਲੰਧਰ ਨੂੰ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਟੀਚੇ ਨੂੰ ਲੋਕਾਂ ਦੇ ਸਰਗਰਮ ਸਹਿਯੋਗ ਅਤੇ ਸਹਾਇਤਾ ਤੋਂ ਬਿਨਾਂ ਪ੍ਰਾਪਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਇਸ ਨੇਕ ਕਾਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬੀਆਂ ਨੂੰ ਕੁਦਰਤ ਵਲੋਂ ਹੀ ਔਖੀ ਤੋਂ ਔਖੀ ਘੜੀ ਦਾ ਬਹਾਦਰੀ ਨਾਲ ਸਾਹਮਣਾ ਕਰਨ ਦੀ ਅਥਾਹ ਸਮਰੱਥਾ ਬਖਸ਼ੀ ਗਈ ਹੈ।

ਦਿੱਲੀ ਦੇ ਸਟਾਰ ਪ੍ਰਚਾਰਕ ਹੋਣਗੇ ਸਿੱਧੂ, ਕੀ ਕੈਪਟਨ ਨਾਲ ਮੰਚ ਕਰਨਗੇ ਸਾਂਝਾ?

ਉਨ੍ਹਾਂ  ਅੱਤਵਾਦ ਦੇ ਕਾਲੇ ਦੌਰ ਦੀ ਉਦਾਰਹਣ ਦਿੰਦਿਆਂ ਕਿਹਾ ਕਿ ਪੰਜਾਬ ਨੇ ਦ੍ਰਿੜ ਨਿਸ਼ਚਾ ਨਾਲ ਇਸ ਸਮੱਸਿਆ ਦਾ ਖ਼ਾਤਮਾ ਕਰਕੇ ਪੰਜਾਬ ਨੂੰ ਸ਼ਾਂਤਮਈ ਤੇ ਖੁਸ਼ਹਾਲ ਸੂਬਾ ਬਣਾਇਆ ਹੈ। ਪੰਜਾਬੀਆਂ ਦੀ ਇਸੀ ਦ੍ਰਿੜ ਭਾਵਨਾ ਦਾ ਜ਼ਿਕਰ ਕਰਦਿਆਂ ਸ੍ਰੀ ਸ਼ਰਮਾ ਨੇ ਕਿਹਾ ਕਿ ਜ਼ਿਲ੍ਹੇ ਵਿਚੋਂ ਨਸ਼ਿਆਂ ਦੀ ਲਾਹਨਤ ਦਾ ਵੀ ਮੁਕੰਮਲ ਖ਼ਾਤਮਾ ਕਰ ਦਿੱਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਡੈਪੋ ਮੁਹਿੰਮ ਚਲਾਉਣ ਦਾ ਮੁੱਖ ਮੰਤਵ ਨੌਜਵਾਨਾ ਪੀੜ੍ਹੀ ਨੂੰ  ਨਸ਼ਿਆਂ ਦੀ ਦਲਦਲ ਵਿੱਚ ਡਿੱਗਣ ਤੋਂ ਬਚਾਉਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਦੀ ਸਪਲਾਈ ਲਾਈਨ ਨੂੰ ਪਹਿਲਾਂ ਹੀ ਤੋੜਿਆ ਜਾ ਚੁੱਕਾ ਹੈ ਅਤੇ ਹੁਣ ਸਮੇਂ ਦੀ ਲੋੜ ਹੈ ਕਿ ਨਸ਼ਿਆਂ ਦੀ ਮੰਗ ਨੂੰ ਖ਼ਤਮ ਕਰਨ ਦੇ ਨਾਲ ਨਾਲ ਨਸ਼ਿਆਂ 'ਤੇ ਨਿਰਭਰ ਲੋਕਾਂ ਦਾ ਇਲਾਜ ਕੀਤਾ ਜਾਵੇ।

ਜਿਸ ਭਰਾ ਦੇ ਵਿਆਹ ਲਈ ਭੈਣ ਨੇ ਵਿਛਾਈਆਂ ਸਨ ਅੱਖਾਂ, ਆਈ ਅਜਿਹੀ ਖ਼ਬਰ ਜਿਸ ਨੇ ਉਡਾਏ ਹੋਸ਼

ਨਸ਼ਾ ਰੋਕੂ ਮੁਹਿੰਮ (ਡੈਪੋ) 'ਤੇ ਚਾਨਣਾ ਪਾਉਂਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਪੰਜਾਬ ਸਰਕਾਰ ਦੀ ਆਪਣੀ ਕਿਸਮ ਦੀ ਨਿਵੇਕਲੀ ਪਹਿਲ ਕਦਮੀ ਹੈ ਜਿਸ ਰਾਹੀਂ ਲੋਕਾਂ ਦੇ ਸਰਗਰਮ ਸਹਿਯੋਗ ਨਾਲ ਨਸ਼ਿਆਂ ਦੀ ਮੰਗ ਨੂੰ ਰੋਕਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਨਿਵੇਕਲੀ ਪਹਿਲ ਤਹਿਤ ਨਸ਼ਿਆਂ ਦੀ ਲਾਹਨਤ ਨੂੰ ਖ਼ਤਮ ਕਰਨ ਲਈ ਵੱਧ ਤੋਂ ਵੱਧ ਲੋਕਾਂ ਦੀ ਭਾਗੀਦਾਰੀ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਡੈਪੋ ਮੁਹਿੰਮ ਜ਼ਿਲ੍ਹਾ ਜਲੰਧਰ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਕਰਨ ਅਤੇ ਸਿਹਤਮੰਦ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਏਗਾ। ਇਸ ਮੌਕੇ ਵਧੀਕ ਵਧੀਕ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਤੇ ਜਸਬੀਰ ਸਿੰਘ, ਉਪ ਮੰਡਲ ਮੈਜਿਸਟਰੇਟ ਰਾਹੁਲ ਸਿੰਧੂ, ਸਹਾਇਕ ਸੁਪਰੰਡਟ ਪੁਲਿਸ ਅੰਕੁਰ ਗੁਪਤਾ, ਸਹਾਇਕ ਨੋਡਲ ਅਫ਼ਸਰ ਡੈਪੌ ਸੁਰਜੀਤ ਲਾਲ, ਪ੍ਰੋ.ਆਸ਼ੀਮਾ ਸਾਹਨੀ, ਜਗਦੀਸ਼ ਕੁਮਾਰ ਡਾਲੀਆ, ਅਸ਼ੋਕ ਸਹੋਤਾ ਅਤੇ ਕੁਲਵਿੰਦਰ ਗਾਖ਼ਲ ਅਤੇ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ।

ਦੋਸਤ ਦੀ ਪਤਨੀ ਨੂੰ ਗੋਲੀ ਮਾਰਨ ਵਾਲਾ ASI ਆਇਆ ਕਾਬੂ, ਲੁਧਿਆਣਾ ਦੇ ਜਮਾਲਪੁਰ ਪੁਲਸ ਥਾਣੇ 'ਚ ਸੀ ਤਾਇਨਾਤ

Get the latest update about News In Punjabi, check out more about Jalandhar News, Drug Abuse Prevention Officer, Varinder Kumar Sharma & Deputy Commissioner Jalandhar

Like us on Facebook or follow us on Twitter for more updates.