ਦੁਮਕਾ, ਝਾਰਖੰਡ: ਵਿਆਹ ਦਾ ਪ੍ਰਸਤਾਵ ਠੁਕਰਾਉਣ 'ਤੇ 19 ਸਾਲਾਂ ਲੜਕੀ ਨੂੰ ਜ਼ਿੰਦਾ ਸਾੜਨ ਦੀ ਕੋਸ਼ਿਸ਼

ਇਹ ਦਿਲ ਦਹਿਲਾ ਦੇਣ ਵਾਲੀ ਘਟਨਾ ਦੁਮਕਾ ਤੋਂ ਸਾਹਮਣੇ ਆਈ ਹੈ ਜਿੱਥੇ ਇਕ ਲੜਕੀ 'ਤੇ ਪੈਟਰੋਲ ਪਾ ਕੇ ਜ਼ਿੰਦਾ ਸਾੜਨ ਦੀ ਕੋਸ਼ਿਸ਼ ਕੀਤੀ ਗਈ। ਇਹ ਦੂਜੀ ਵਾਰ ਹੈ ਕਿ ਇਸ ਤਰ੍ਹਾਂ ਦੀ ਘਟਨਾ ਸਾਹਮਣੇ ਆਈ ਹੈ...

ਇਹ ਦਿਲ ਦਹਿਲਾ ਦੇਣ ਵਾਲੀ ਘਟਨਾ ਦੁਮਕਾ ਤੋਂ ਸਾਹਮਣੇ ਆਈ ਹੈ ਜਿੱਥੇ ਇਕ ਲੜਕੀ 'ਤੇ ਪੈਟਰੋਲ ਪਾ ਕੇ ਜ਼ਿੰਦਾ ਸਾੜਨ ਦੀ ਕੋਸ਼ਿਸ਼ ਕੀਤੀ ਗਈ। ਇਹ ਦੂਜੀ ਵਾਰ ਹੈ ਕਿ ਇਸ ਤਰ੍ਹਾਂ ਦੀ ਘਟਨਾ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮਾਂ ਦੇ ਇਕ ਤਰਫਾ ਪਿਆਰ ਕਾਰਨ ਲੜਕੀ ਇਸ ਭਿਆਨਕ ਵਾਰਦਾਤ ਦਾ ਸ਼ਿਕਾਰ ਹੋ ਗਈ। ਮਿਲੀ ਜਾਣਕਾਰੀ ਮੁਤਾਬਿਕ ਦੋਸ਼ੀ ਪੀੜਤਾ ਨਾਲ ਵਿਆਹ ਕਰਵਾਉਣਾ ਚਾਹੁੰਦਾ ਸੀ ਹਾਲਾਂਕਿ ਉਹ ਪਹਿਲਾਂ ਹੀ ਵਿਆਹੀ ਹੋਈ ਸੀ। ਜਦੋਂ ਪੀੜਤਾ ਨੇ ਪ੍ਰਸਤਾਵ ਮੰਨਣ ਤੋਂ ਇਨਕਾਰ ਕਰ ਦਿੱਤਾ ਤਾਂ ਉਸ ਨੂੰ ਜ਼ਿੰਦਾ ਸਾੜਨ ਦੀ ਧਮਕੀ ਦਿੱਤੀ।

ਜਿਕਰਯੋਗ ਹੈ ਕਿ ਦੁਮਕਾ 'ਚ ਇਕ ਵਾਰ ਫਿਰ ਪੈਟਰੋਲ ਪਾ ਕੇ ਲੜਕੀ ਨੂੰ ਜ਼ਿੰਦਾ ਸਾੜਨ ਦੀ ਕੋਸ਼ਿਸ਼ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਦੋਸ਼ੀ ਨੇ ਇਕਤਰਫ਼ਾ ਪਿਆਰ 'ਚ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਇਸ ਲਈ ਦੋਸ਼ੀ ਰਾਜੇਸ਼ ਰਾਉਤ ਰਾਤ ਸਮੇਂ ਪੀੜਤਾ ਦੇ ਘਰ ਦਾਖਲ ਹੋਇਆ, ਉਸ 'ਤੇ ਪੈਟਰੋਲ ਪਾ ਕੇ ਉਸ ਨੂੰ ਅੱਗ ਲਗਾ ਦਿੱਤੀ, ਜਦੋਂ ਉਹ ਸੁੱਤੀ ਪਈ ਸੀ। ਅੱਗ ਲਗਣ ਤੋਂ ਬਾਅਦ ਉਸ ਨੂੰ ਘਰ ਤੋਂ ਬਾਹਰ ਭੱਜਦੇ ਦੇਖਿਆ। ਇਹ ਘਟਨਾ ਭਲਕੀ ਭਰਤਪੁਰ ਪਿੰਡ ਵਿੱਚ ਵੀਰਵਾਰ ਨੂੰ ਵਾਪਰੀ। ਪੀੜਤ ਇਕ 19 ਸਾਲਾ ਲੜਕੀ ਹੈ ਜਿਸ ਨੂੰ ਹੁਣ ਰਿਮਸ, ਰਾਂਚੀ ਵਿਚ ਦਾਖਲ ਕਰਵਾਇਆ ਗਿਆ ਹੈ। ਡਾਕਟਰਾਂ ਅਨੁਸਾਰ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਕਿਉਂਕਿ ਸਰੀਰ 90 ਫੀਸਦੀ ਸੜ ਚੁੱਕਾ ਹੈ। ਪੁਲਸ ਨੇ ਪੀੜਤਾ ਦੇ ਬਿਆਨਾਂ ਦੇ ਆਧਾਰ 'ਤੇ ਰਾਜੇਸ਼ ਨੂੰ ਗ੍ਰਿਫਤਾਰ ਕਰ ਲਿਆ ਹੈ।


ਮਾਮਲੇ ਦੇ ਇੰਚਾਰਜ ਡੀਐਸਪੀ ਨੇ ਦੱਸਿਆ ਕਿ ਮੁਲਜ਼ਮ ਪੀੜਤ ਨੂੰ ਇਹ ਪਤਾ ਹੋਣ ਦੇ ਬਾਵਜੂਦ ਵੀ ਕਿ ਉਸ ਦਾ ਪਹਿਲਾਂ ਹੀ ਇੱਕ ਪਤੀ ਹੈ ਵਿਆਹ ਕਰਵਾਉਣ ਲਈ ਦਬਾਅ ਪਾ ਰਿਹਾ ਸੀ ਅਤੇ ਕਰੀਬ 4 ਦਿਨ ਪਹਿਲਾਂ ਉਸ ਨੇ ਉਸ ਨੂੰ ਧਮਕੀ ਦਿੱਤੀ ਸੀ ਕਿ ਜੇਕਰ ਉਸ ਨੇ ਪ੍ਰਸਤਾਵ ਨਾਂਹ ਕਰ ਦਿੱਤਾ ਤਾਂ ਉਸ ਨੂੰ ਜਾਨੋਂ ਮਾਰ ਦਵੇਗਾ। ਦੱਸਿਆ ਜਾ ਰਿਹਾ ਹੈ ਕਿ ਪੀੜਤ ਪਰਿਵਾਰ ਨੂੰ ਇਕ-ਇਕ ਲੱਖ ਰੁਪਏ ਦੀ ਸਹਾਇਤਾ ਦਿੱਤੀ ਗਈ ਹੈ।

ਜਿਕਰਯੋਗ ਹੈ ਕਿ ਇਹ ਦੂਜੀ ਘਟਨਾ ਹੈ ਜੋ ਦੁਮਕਾ ਤੋਂ ਸਾਹਮਣੇ ਆਈ ਹੈ। ਇਸ ਤੋਂ ਪਹਿਲਾਂ ਵੀ ਇਕ ਲੜਕੀ ਨੂੰ ਦੋਸ਼ੀ ਨਾਲ ਸਬੰਧ ਬਣਾਉਣ ਤੋਂ ਇਨਕਾਰ ਕਰਨ 'ਤੇ ਅੱਗ ਲਗਾ ਦਿੱਤੀ ਗਈ ਸੀ। ਮ੍ਰਿਤਕਾ ਦੇ ਸਰੀਰ 'ਤੇ ਗੰਭੀਰ ਸੱਟਾਂ ਲੱਗਣ ਕਾਰਨ ਉਸ ਦੀ ਮੌਤ ਹੋ ਗਈ।

Get the latest update about JHARKHAND NEWS, check out more about JHARKHAND, JHARKHAND GIRL BURNT ALIVE, DUMKA GIRL SET ON FIRE & GIRL SET ON FIRE

Like us on Facebook or follow us on Twitter for more updates.