ਕੋਰੋਨਾ ਮਹਾਮਾਰੀ ਦੌਰਾਨ EC ਦਾ ਹੁਕਮ, ਚੋਣਾਂ 'ਚ ਜਿੱਤ 'ਤੇ ਨਾ ਮਨਾਇਆ ਜਾਵੇ ਜਸ਼ਨ

ਚੋਣ ਕਮਿਸ਼ਨ ਨੇ ਜਿਨ੍ਹਾਂ ਸੂਬਿਆਂ 'ਚ ਵਿਧਾਨ ਸਭਾ ਚੋਣਾਂ ਹੋਈਆਂ ਹਨ, ਉੱਥੇ ਵੋਟਾਂ ਦੀ ਗਿਣਤੀ ਦੌਰਾਨ ਜਾਂ ਉਸ

ਨਵੀਂ ਦਿੱਲੀ: ਚੋਣ ਕਮਿਸ਼ਨ ਨੇ ਜਿਨ੍ਹਾਂ ਸੂਬਿਆਂ 'ਚ ਵਿਧਾਨ ਸਭਾ ਚੋਣਾਂ ਹੋਈਆਂ ਹਨ, ਉੱਥੇ ਵੋਟਾਂ ਦੀ ਗਿਣਤੀ ਦੌਰਾਨ ਜਾਂ ਉਸ ਤੋਂ ਬਾਅਦ ਸਾਰੇ ਜੇਤੂ ਜਸ਼ਨਾਂ 'ਤੇ ਮੰਗਲਵਾਰ ਨੂੰ ਪਾਬੰਦੀ ਲਗਾ ਦਿੱਤੀ। ਸੂਤਰਾਂ ਨੇ ਇਕ ਆਦੇਸ਼ ਦੇ ਹਵਾਲੇ ਤੋਂ ਕਿਹਾ ਕਿ ਕੋਰੋਨਾ ਵਾਇਰਸ ਦਾ ਇਨਫੈਕਸ਼ਨ ਫ਼ੈਲਣ ਤੋਂ ਰੋਕਣ ਲਈ ਇਹ ਫ਼ੈਸਲਾ ਲਿਆ ਗਿਆ ਹੈ। ਆਸਾਮ, ਤਾਮਿਲਨਾਡੂ, ਪੱਛਮੀ ਬੰਗਾਲ, ਕੇਰਲ ਅਤੇ ਪੁਡੂਚੇਰੀ 'ਚ 2 ਮਈ ਨੂੰ ਵੋਟਾਂ ਦੀ ਗਿਣਤੀ ਹੋਵੇਗੀ। ਚੋਣ ਕਮਿਸ਼ਨ ਦੇ ਸੂਤਰਾਂ ਨੇ ਦੱਸਿਆ ਕਿ ਇਸ ਸੰਬੰਧ 'ਚ ਇਕ ਪੂਰਾ ਆਦੇਸ਼ ਜਾਰੀ ਕੀਤਾ ਜਾ ਰਿਹਾ ਹੈ।

ਦੱਸਣਯੋਗ ਹੈ ਕਿ ਪਿਛਲੇ ਦਿਨੀਂ ਮਦਰਾਸ ਹਾਈ ਕੋਰਟ ਨੇ ਚੋਣ ਕਮਿਸ਼ਨ ਨੂੰ ਫਟਕਾਰ ਲਗਾਈ ਸੀ। ਮਦਰਾਸ ਹਾਈ ਕੋਰਟ ਨੇ ਕੋਰੋਨਾ ਦੀ ਦੂਜੀ ਲਹਿਰ ਵੱਧਣ ਲਈ ਚੋਣ ਕਮਿਸ਼ਨ ਨੂੰ ਜ਼ਿੰਮੇਵਾਰ ਠਹਿਰਾਇਆ ਸੀ। ਇਕ ਪਟੀਸ਼ਨ 'ਤੇ ਸੁਣਵਾਈ ਕਰਦੇ ਹੋਏ ਹਾਈ ਕੋਰਟ ਨੇ ਕਿਹਾ ਸੀ ਕਿ ਚੋਣ ਕਮਿਸ਼ਨ ਨੇ ਕਿਸੇ ਵੀ ਤਰ੍ਹਾਂ ਦੀ ਚੋਣਾਵੀ ਸਭਾ 'ਤੇ ਰੋਕ ਨਹੀਂ ਲਗਾਈ, ਜਿਸ ਨਾਲ ਕੋਰੋਨਾ ਵਾਇਰਸ ਤੇਜ਼ੀ ਨਾਲ ਫੈਲਿਆ।

Get the latest update about Truescoop News, check out more about orders, election victory, Corona epidemic & EC

Like us on Facebook or follow us on Twitter for more updates.