ਰੇਤ ਦੀ ਗੈਰ-ਕਾਨੂੰਨੀ ਮਾਈਨਿੰਗ ਮਾਮਲੇ 'ਚ ਈਡੀ ਨੇ ਸਾਬਕਾ ਸੀਐੱਮ ਚੰਨੀ ਤੋਂ 6 ਘੰਟੇ ਕੀਤੀ ਪੁੱਛਗਿੱਛ

ਨਾਜਾਇਜ਼ ਮਾਈਨਿੰਗ ਦੇ ਮਾਮਲੇ 'ਚ ਸਾਬਕਾ ਮੁੱਖ ਮੰਤਰੀ ਚੰਨੀ ਤੇ ਈਡੀ ਨੇ ਸਖਤੀ ਦਿਖਾਈ ਹੈ। ਟੀਮ ਨੇ ਅਧਿਕਾਰੀਆਂ ਨੇ ਦੱਸਿਆ ਕਿ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅੱਜ ਪੰਜਾਬ ਦੇ ਸਾਬਕਾ ਮੁੱਖ ...

ਨਾਜਾਇਜ਼ ਮਾਈਨਿੰਗ ਦੇ ਮਾਮਲੇ 'ਚ ਸਾਬਕਾ ਮੁੱਖ ਮੰਤਰੀ ਚੰਨੀ ਤੇ ਈਡੀ ਨੇ ਸਖਤੀ ਦਿਖਾਈ ਹੈ। ਟੀਮ ਨੇ ਅਧਿਕਾਰੀਆਂ ਨੇ ਦੱਸਿਆ ਕਿ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅੱਜ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਰੇਤ ਦੀ ਕਥਿਤ ਨਾਜਾਇਜ਼ ਮਾਈਨਿੰਗ ਦੇ ਮਾਮਲੇ ਵਿੱਚ ਛੇ ਘੰਟੇ ਤੋਂ ਵੱਧ ਪੁੱਛਗਿੱਛ ਕੀਤੀ। ਪੁੱਛ-ਗਿੱਛ ਦੌਰਾਨ ਚੰਨੀ ਤੋਂ ਹਨੀ ਨਾਲ ਕੀਤੀਆਂ ਗਈਆਂ ਯਾਤਰਾਵਾਂ ਬਾਰੇ ਪੁੱਛਿਆ ਗਿਆ। ਚੰਨੀ 'ਤੇ ਰੇਤ ਦੀ ਨਾਜਾਇਜ਼ ਮਾਈਨਿੰਗ ਅਤੇ ਅਧਿਕਾਰੀਆਂ ਦੇ ਤਬਾਦਲੇ ਤੋਂ ਕਰੋੜਾਂ ਰੁਪਏ ਕਮਾਉਣ ਦਾ ਦੋਸ਼ ਹੈ। ਇਸ ਤੋਂ ਪਹਿਲਾਂ ਈਡੀ ਚੰਨੀ ਦੇ ਭਤੀਜੇ ਭੁਪਿੰਦਰ ਸਿੰਘ ਹਨੀ ਖ਼ਿਲਾਫ਼ ਸਖ਼ਤ ਕਾਰਵਾਈ ਕਰ ਚੁੱਕੀ ਹੈ।

ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਡਾਇਰੈਕਟੋਰੇਟ ਨੇ ਚੰਨੀ ਦੇ ਭਤੀਜੇ ਭੁਪਿੰਦਰ ਸਿੰਘ ਉਰਫ਼ ਹਨੀ 'ਤੇ ਸ਼ਿਕੰਜਾ ਕੱਸਦਿਆਂ ਕਾਰਵਾਈ ਕੀਤੀ ਸੀ। ਉਸ ਨੂੰ ਵਿਧਾਨ ਸਭਾ ਚੋਣਾਂ ਤੋਂ ਕੁਝ ਦਿਨ ਪਹਿਲਾਂ ਗ੍ਰਿਫਤਾਰ ਕੀਤਾ ਗਿਆ ਸੀ। ਸਰਕਾਰ ਵਿੱਚ ਰਹਿੰਦੇ ਹੋਏ ਸਾਬਕਾ ਸੀਐਮ ਚੰਨੀ ਵੀ ਵਾਰ-ਵਾਰ ਸੰਮਨ ਜਾਰੀ ਕਰਨ ਦੇ ਬਾਵਜੂਦ ਈਡੀ ਸਾਹਮਣੇ ਪੇਸ਼ ਨਹੀਂ ਹੋਏ। ਹੁਣ ਸੱਤਾ ਤੇ ਅਹੁਦਾ ਛੱਡਣ ਤੋਂ ਬਾਅਦ ਸੰਮਨ 'ਤੇ ਸਿੱਧੇ ਹੀ ਡਾਇਰੈਕਟੋਰੇਟ ਦੇ ਜਲੰਧਰ ਦਫ਼ਤਰ ਪਹੁੰਚੇ। ਅਪ੍ਰੈਲ ਦੀ ਸ਼ੁਰੂਆਤ 'ਚ ਹਨੀ ਅਤੇ ਇਸ ਮਾਮਲੇ 'ਚ ਨਾਮਜ਼ਦ ਹੋਰਨਾਂ ਖਿਲਾਫ ਚਾਰਜਸ਼ੀਟ ਦਾਇਰ ਕੀਤੀ ਗਈ ਸੀ।

ਇਸ ਸਬੰਧ ਵਿੱਚ ਨਵਜੋਤ ਸਿੰਘ ਸਿੱਧੂ ਨੇ ਟਵੀਟ ਕੀਤਾ, “ਮੇਰੀ ਲੜਾਈ ਪੰਜਾਬ ਲਈ ਸੀ ਨਾ ਕਿ ਰੇਤ ਲਈ… ਜ਼ਮੀਨਾਂ, ਰੇਤ ਅਤੇ ਸ਼ਰਾਬ ਮਾਫੀਆ ਨੂੰ ਚਲਾਉਣ ਵਾਲਿਆਂ ਨੇ ਆਪਣੇ ਸਵਾਰਥ ਲਈ ਪੰਜਾਬ ਦਾ ਖਜ਼ਾਨਾ ਲੁਟਾ ਕੇ ਪੰਜਾਬ ਨੂੰ ਉਜਾੜ ਦਿੱਤਾ। ਮੌਜੂਦਾ ਵਿੱਤੀ ਸਥਿਤੀ ਵਿੱਚ ਮਾਫੀਆ! ਲੜਾਈ ਜਾਰੀ ਹੈ..."
 
ਪੰਜਾਬ ਦੇ ਮੁੱਖ ਮੰਤਰੀ ਦੇ ਭਤੀਜੇ ਭੁਪਿੰਦਰ ਸਿੰਘ ਹਨੀ ਨੇ ਉਨ੍ਹਾਂ ਦੇ ਨਾਂ ਦੀ ਵਰਤੋਂ ਕਰਕੇ ਮਨੀ ਲਾਂਡਰਿੰਗ ਰਾਹੀਂ 325 ਕਰੋੜ ਰੁਪਏ ਕਮਾਏ। ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਖੁਲਾਸਾ ਕੀਤਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਭਤੀਜਾ ਭੁਪਿੰਦਰ ਸਿੰਘ ਹਨੀ ਕਥਿਤ ਤੌਰ 'ਤੇ ਤਬਾਦਲੇ ਅਤੇ ਤਾਇਨਾਤੀ ਦੇ ਬਦਲੇ ਅਧਿਕਾਰੀਆਂ ਤੋਂ ਪੈਸੇ ਲੈਂਦਾ ਸੀ। ਭੁਪਿੰਦਰ ਸਿੰਘ ਉਰਫ਼ ਹਨੀ ਨੂੰ 4 ਫਰਵਰੀ ਨੂੰ ਰੇਤ ਦੀ ਨਾਜਾਇਜ਼ ਮਾਈਨਿੰਗ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਆਪਣੀ ਤਰਫੋਂ, ਈਡੀ ਦਾ ਦਾਅਵਾ ਹੈ ਕਿ 18 ਅਤੇ 19 ਜਨਵਰੀ ਨੂੰ ਮਾਰੇ ਗਏ ਇਨ੍ਹਾਂ ਛਾਪਿਆਂ ਵਿੱਚ 10 ਕਰੋੜ ਰੁਪਏ ਦੀ ਨਕਦੀ ਅਤੇ ਕੀਮਤੀ ਸਮਾਨ ਬਰਾਮਦ ਕੀਤਾ ਗਿਆ ਹੈ।