ਨਜਾਇਜ਼ ਰੇਤ ਮਾਈਨਿੰਗ ਦੇ ਮਾਮਲੇ 'ਚ ਬੁਰੇ ਫਸੇ ਸਾਬਕਾ ਮੁੱਖਮੰਤਰੀ, ਈਡੀ ਵਲੋਂ ਚਰਨਜੀਤ ਚੰਨੀ ਨੂੰ ਸਮਨ ਹੋਇਆ ਜਾਰੀ

ਨਜਾਇਜ਼ ਰੇਤ ਮਾਈਨਿੰਗ ਦੇ ਮਾਮਲੇ ਤੇ ਭਤੀਜੇ ਹਨੀ ਤੋਂ ਬਾਅਦ ਹੁਣ ਮੁੱਖ ਮੰਤਰੀ ਚੰਨੀ ਵੀ ਮੁਸ਼ਕਿਲ 'ਚ ਨੇ। ਈਡੀ ਵਲੋਂ ਚਰਨਜੀਤ ਸਿੰਘ ਚੰਨੀ ਨੂੰ ਸਮਨ ਜਾਰੀ ਕੀਤਾ ਗਿਆ ਹੀ। ਚਰਨਜੀਤ ਚੰਨੀ ‘ਤੇ ਨਜਾਇਜ਼...

ਚੰਡੀਗੜ੍ਹ: ਨਜਾਇਜ਼ ਰੇਤ ਮਾਈਨਿੰਗ ਦੇ ਮਾਮਲੇ ਤੇ ਭਤੀਜੇ ਹਨੀ ਤੋਂ ਬਾਅਦ ਹੁਣ ਮੁੱਖ ਮੰਤਰੀ ਚੰਨੀ ਵੀ ਮੁਸ਼ਕਿਲ 'ਚ ਨੇ। ਈਡੀ ਵਲੋਂ ਚਰਨਜੀਤ ਸਿੰਘ ਚੰਨੀ ਨੂੰ ਸਮਨ ਜਾਰੀ ਕੀਤਾ ਗਿਆ ਹੀ। ਚਰਨਜੀਤ ਚੰਨੀ ‘ਤੇ ਨਜਾਇਜ਼ ਮਾਈਨਿੰਗ ਤੇ ਅਧਿਕਾਰੀਆਂ ਦੀ ਟ੍ਰਾਂਸਫਰ ਤੇ ਪੋਸਟਿੰਗ ਨਾਲ ਕਰੋੜਾਂ ਰੁਪਏ ਦੀ ਕਮਾਈ ਦੇ ਮਾਮਲੇ ਵਿੱਚ ਇਹ ਐਕਸ਼ਨ ਲਿਆ ਗਿਆ ਹੈ। ਇਸ ਸਬੰਧੀ ED ਵੱਲੋਂ ਚੰਨੀ ਨੂੰ ਪੁੱਛਗਿੱਛ ਲਈ ਸਮਨ ਜਾਰੀ ਹੋਣ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 16 ਅਪ੍ਰੈਲ ਨੂੰ ਈਡੀ ਸਾਹਮਣੇ ਪੇਸ਼ ਹੋਣਗੇ।

ED ਵੱਲੋਂ ਚੰਨੀ ਨੂੰ ਸੰਮਨ ਜਾਰੀ ਹੋਣ ਤੋਂ ਬਾਅਦ ਕਾਂਗਰਸ ਦੀ ਸਿਆਸਤ ਇੱਕ ਵਾਰ ਫਿਰ ਗਰਮਾਵੇਗੀ। ਨਵਜੋਤ ਸਿੰਘ ਸਿੱਧੂ ਅਤੇ ਹੋਰ ਕਾਂਗਰਸੀ ਆਗੂਆਂ ਵਲੋਂ ਪਹਿਲਾ ਹੀ ਪੰਜਾਬ ਹਾਰ ਦਾ ਕਾਰਨ ਚੰਨੀ ਨੂੰ ਮਨਿਆ ਜਾਂਦਾ ਹੈ। ਕੁਝ ਦਿਨ ਪਹਿਲਾਂ ਕਾਂਗਰਸੀ ਵਿਧਾਇਕਾਂ ਦੀ ਮੀਟਿੰਗ ਵਿੱਚ ਵੀ ਇਹ ਮੁੱਦਾ ਗਰਮਾ ਗਿਆ ਸੀ। ਹੁਣ ਚੰਨੀ ਦੇ ਈਡੀ ਦੇ ਘੇਰੇ ਵਿੱਚ ਆਉਣ ਤੋਂ ਬਾਅਦ ਉਨ੍ਹਾਂ ਦੀਆਂ ਮੁਸ਼ਕਲਾਂ ਵਧਣੀਆਂ ਯਕੀਨੀ ਹਨ।


 ਜਿਕਰਯੋਗ ਹੈ ਕਿ  ਇਸ ਤੋਂ ਪਹਿਲਾਂ ਪੰਜਾਬ ਚੋਣਾਂ ਤੋਂ ਪਹਿਲਾਂ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਦੇ ਟਿਕਾਣਿਆਂ ਤੋਂ ਈਡੀ ਦੀ ਟੀਮ ਨੇ 10 ਕਰੋੜ ਰੁਪਏ ਅਤੇ ਕੁਝ ਹੋਰ ਸਾਮਾਨ ਬਰਾਮਦ ਕੀਤਾ ਸੀ ਤੇ ਪੁੱਛਗਿੱਛ ਤੋਂ ਬਾਅਦ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਚੰਨੀ ਦਾ ਭਤੀਜਾ ਭੁਪਿੰਦਰ ਸਿੰਘ ਉਰਫ ਹਨੀ 20 ਅਪ੍ਰੈਲ ਤੱਕ ਨਿਆਂਇਕ ਹਿਰਾਸਤ ਵਿੱਚ ਹੈ। ਹਨੀ ਇਸ ਸਮੇਂ ਨਾਜਾਇਜ਼ ਮਾਈਨਿੰਗ ਮਾਮਲੇ 'ਚ ਮਨੀ ਲਾਂਡਰਿੰਗ ਦੇ ਦੋਸ਼ 'ਚ ਕਪੂਰਥਲਾ ਜੇਲ 'ਚ ਬੰਦ ਹੈ। 

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਹਾਲ ਹੀ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਤੀਜੇ ਅਤੇ ਉਨ੍ਹਾਂ ਦੇ ਸਹਿਯੋਗੀ ਖਿਲਾਫ ਗੈਰ-ਕਾਨੂੰਨੀ ਮਾਈਨਿੰਗ ਮਾਮਲੇ ਵਿੱਚ ਚਾਰਜਸ਼ੀਟ ਦਾਇਰ ਕੀਤੀ ਸੀ। ਹਨੀ ਨੂੰ ਈਡੀ ਨੇ 3 ਅਤੇ 4 ਫਰਵਰੀ ਦੀ ਦਰਮਿਆਨੀ ਰਾਤ ਨੂੰ ਗ੍ਰਿਫਤਾਰ ਕੀਤਾ ਸੀ। ਭੁਪਿੰਦਰ ਸਿੰਘ ਹਨੀ ਅਤੇ ਉਸ ਦੇ ਸਾਥੀਆਂ 'ਤੇ ਫਰਜ਼ੀ ਕੰਪਨੀਆਂ ਬਣਾ ਕੇ ਮਨੀ ਲਾਂਡਰਿੰਗ ਕਰਨ ਦਾ ਦੋਸ਼ ਹੈ। ਇਸ ਤੋਂ ਪਹਿਲਾਂ 18-19 ਜਨਵਰੀ ਨੂੰ ਈਡੀ ਦੇ ਛਾਪੇ ਦੌਰਾਨ ਹਨੀ ਦੇ ਘਰ ਤੋਂ ਕਰੀਬ 7.9 ਕਰੋੜ ਰੁਪਏ ਦੀ ਨਕਦੀ ਮਿਲੀ ਸੀ। ਹਨੀ ਦੇ ਸਾਥੀ ਸੰਦੀਪ ਕੁਮਾਰ ਦੇ ਠਿਕਾਣਿਆਂ ਤੋਂ ਦੋ ਕਰੋੜ ਰੁਪਏ ਮਿਲੇ ਹਨ।


Get the latest update about PUNJAB NEWS, check out more about sand mining case, , money londring case & ED

Like us on Facebook or follow us on Twitter for more updates.