ਪੰਜਾਬ 'ਚ ਬੇਰੁਜ਼ਗਾਰੀ ਦੀ ਮਾਰ, ਸਿੱਖਿਆ ਮੰਤਰੀ ਦੀ ਕੋਠੀ ਅੱਗੇ ਅਧਿਆਪਕਾਂ 'ਤੇ ਵਰ੍ਹੀਆਂ ਡਾਂਗਾਂ

ਪੰਜਾਬ 'ਚ ਬੇਰੁਜ਼ਗਾਰੀ ਦੇ ਚੱਲਦੇ ਲੱਖਾਂ ਲੋਕ ਸਰਕਾਰ ਦਾ ਵਿਰੋਧ ਕਰ ਰਹੇ ਹਨ। ਟੈੱਟ (ਅਧਿਆਪਕ ਯੋਗਤਾ ਟੈਸਟ) ਪਾਸ ਬੇਰੁਜ਼ਗਾਰ ਬੀ.ਐੱਡ ਤੇ ਈ.ਟੀ.ਟੀ ਅਧਿਆਪਕ ਪਿਛਲੇ ਢਾਈ ਮਹੀਨਿਆਂ ਤੋਂ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਦੇ ਸ਼ਹਿਰ ਵਿਖੇ ਪੱਕੇ ਮੋਰਚੇ ਲਾ ਕੇ...

ਸੰਗਰੂਰ— ਪੰਜਾਬ 'ਚ ਬੇਰੁਜ਼ਗਾਰੀ ਦੇ ਚੱਲਦੇ ਲੱਖਾਂ ਲੋਕ ਸਰਕਾਰ ਦਾ ਵਿਰੋਧ ਕਰ ਰਹੇ ਹਨ। ਟੈੱਟ (ਅਧਿਆਪਕ ਯੋਗਤਾ ਟੈਸਟ) ਪਾਸ ਬੇਰੁਜ਼ਗਾਰ ਬੀ.ਐੱਡ ਤੇ ਈ.ਟੀ.ਟੀ ਅਧਿਆਪਕ ਪਿਛਲੇ ਢਾਈ ਮਹੀਨਿਆਂ ਤੋਂ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਦੇ ਸ਼ਹਿਰ ਵਿਖੇ ਪੱਕੇ ਮੋਰਚੇ ਲਾ ਕੇ ਸੰਘਰਸ਼ ਕਰ ਰਹੇ ਹਨ ਤੇ ਵਾਰ-ਵਾਰ ਡਾਂਗਾਂ ਦਾ ਸੇਕ ਝੱਲ ਰਹੇ ਹਨ। ਅਧਿਆਪਕਾਂ ਨੇ ਲਗਪਗ ਦੋ ਦਰਜ਼ਨ ਸੰਘਰਸ਼ਸ਼ੀਲ ਕਿਸਾਨ, ਮਜ਼ਦੂਰ, ਨੌਜਵਾਨ, ਵਿਦਿਆਰਥੀ, ਮੁਲਾਜ਼ਮ ਤੇ ਇਨਸਾਫ਼ ਪਸੰਦ ਜੱਥੇਬੰਦੀਆਂ ਦੇ ਸਹਿਯੋਗ ਨਾਲ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਦੀ ਕੋਠੀ ਅੱਗੇ ਸਾਂਝਾ ਰੋਸ ਮੁਜ਼ਾਹਰਾ ਕੀਤਾ। ਜਦੋਂ ਅਧਿਆਪਕਾਂ ਦਾ ਕਾਫ਼ਲਾ ਮੰਤਰੀ ਦੀ ਕੋਠੀ ਨੇੜੇ ਪਹੁੰਚਿਆ ਤਾਂ ਬੈਰੀਕੇਡਿੰਗ ਅੱਗੇ ਪੁਲਸ ਤੇ ਬੇਰੁਜ਼ਗਾਰ ਅਧਿਆਪਕਾਂ ਵਿਚਾਲੇ ਟਕਰਾਅ ਹੋ ਗਿਆ। ਇਸ ਦੌਰਾਨ ਜੰਮ ਕੇ ਡਾਂਗਾਂ ਵਰ੍ਹੀਆਂ, ਪਾਣੀ ਦੀਆਂ ਬੁਛਾੜਾਂ ਰਾਹੀਂ ਬੇਰੁਜ਼ਗਾਰ ਅਧਿਆਪਕਾਂ ਨੂੰ ਖਦੇੜਿਆ ਗਿਆ, ਉਨ੍ਹਾਂ ਨੂੰ ਖਦੇੜਨ ਲਈ ਅੱਥਰੂ ਗੈਸ ਦੇ ਗੋਲੇ ਵੀ ਚੱਲੇ। ਇਸ ਦੌਰਾਨ ਲਗਪਗ ਇਕ ਦਰਜ਼ਨ ਬੇਰੁਜ਼ਗਾਰ ਬੀ.ਐੱਡ ਅਧਿਆਪਕ ਜ਼ਖ਼ਮੀ ਹੋਏ।

ਮਸ਼ਹੂਰ ਗੈਂਗਸਟਰ ਸੁਖਪ੍ਰੀਤ ਸਿੰਘ ਧਾਲੀਵਾਲ ਉਰਫ਼ ਬੁੱਢਾ ਨੂੰ 29 ਨਵੰਬਰ ਤੱਕ ਭੇਜਿਆ ਗਿਆ ਰਿਮਾਂਡ 'ਤੇ

ਕਈ ਮਹਿਲਾ ਤੇ ਪੁਰਸ਼ ਅਧਿਆਪਕਾਂ ਨੂੰ ਗੰਭੀਰ ਰੂਪ 'ਚ ਜ਼ਖ਼ਮੀ ਹੋਣ ਕਾਰਨ ਹਸਪਤਾਲ ਦਾਖ਼ਲ ਕਰਵਾਇਆ ਗਿਆ। ਕਾਫ਼ੀ ਬੇਰੁਜ਼ਗਾਰ ਅਧਿਆਪਕ ਸੱਟਾਂ ਦੇ ਬਾਵਜੂਦ ਸਿੱਖਿਆ ਮੰਤਰੀ ਅੱਗੇ ਡਟੇ ਰਹੇ। ਦੇਰ ਸ਼ਾਮ ਨੂੰ ਐੱਸ. ਡੀ. ਐੱਮ ਬਬਨਜੀਤ ਸਿੰਘ ਨੇ ਡਿਪਟੀ ਕਮਿਸ਼ਨਰ ਸੰਗਰੂਰ ਰਾਹੀਂ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦਾ ਐਲਾਨ ਬੇਰੁਜ਼ਗਾਰ ਅਧਿਆਪਕਾਂ ਨਾਲ ਸਾਂਝਾ ਕੀਤਾ, ਜਿਸ ਮੁਤਾਬਕ ਇਕ ਹਫਤੇ ਦੇ ਅੰਦਰ-ਅੰਦਰ ਕੈਬਨਿਟ ਦੀ ਮੀਟਿੰਗ ਰਾਹੀਂ ਇਤਰਾਜ਼ ਵਾਲੀਆਂ ਅਧਿਆਪਕ ਭਰਤੀ ਸ਼ਰਤਾਂ ਬਦਲਣੀਆਂ ਜਾਣਗੀਆਂ।ੁਬੇਰੁਜ਼ਗਾਰ ਅਧਿਆਪਕਾਂ ਨੇ ਪੰਜਾਬ ਸਰਕਾਰ ਨੂੰ 8 ਦਸੰਬਰ ਤੱਕ ਦਾ ਅਲਟੀਮੇਟਮ ਦਿੱਤਾ ਹੈ। ਇਸ ਤੋਂ ਪਹਿਲਾਂ 30 ਨੂੰ ਪੰਜਾਬ ਭਰ 'ਚ ਅਰਥੀ ਫੂਕ ਮੁਜ਼ਾਹਰੇ ਹੋਣਗੇ ਤੇ 2 ਤੋਂ 8 ਦਸੰਬਰ ਤੱਕ ਕੈਬਨਿਟ ਮੰਤਰੀਆਂ ਨੂੰ ਮੰਗ ਪੱਤਰ ਸੌਪੇ ਜਾਣਗੇ। ਅਧਿਆਪਕ ਭਰਤੀ ਈ.ਟੀ.ਟੀ ਟੈੱਟ ਪਾਸ 82 ਦਿਨਾਂ ਤੋਂ ਸੁਨਾਮ ਰੋਡ 'ਤੇ ਟੈਂਕੀ 'ਤੇ ਡਟੇ ਹੋਏ ਹਨ, ਜਦੋਂਕਿ ਬੀ.ਐੱਡ ਟੈੱਟ ਪਾਸ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਅੱਗੇ ਪੱਕਾ ਮੋਰਚਾ ਲਾ ਕੇ ਬੈਠੇ ਹਨ।

Get the latest update about Education Department Minister, check out more about Punjab News, True Scoop News, Unemployment Strike & Vijay Inder Singla

Like us on Facebook or follow us on Twitter for more updates.