ਬਟਾਲਾ ਵਿਖੇ ਵਾਪਰਿਆ ਸਕੂਲ ਬੱਸ ਹਾਦਸਾ, ਸਿੱਖਿਆ ਮੰਤਰੀ ਮੀਤ ਹੇਅਰ ਨੇ ਦਿੱਤੇ ਇਹ ਹੁਕਮ

ਬਟਾਲਾ ਦੇ ਪਿੰਡ ਕਿਲਾ ਲਾਲ ਸਿੰਘ ਨਜ਼ਦੀਕ ਸਕੂਲ ਬੱਸ ਅੱਗ ਦੀ ਲਪੇਟ ਵਿਚ ਆ ਗਈ। ਜਿਸ ਕਾਰਨ 7 ਬੱਚੇ ਝੁਲਸ ਗਏ। ਖੇਤਾਂ ਵਿੱਚ...

ਬਟਾਲਾ- ਬਟਾਲਾ ਦੇ ਪਿੰਡ ਕਿਲਾ ਲਾਲ ਸਿੰਘ ਨਜ਼ਦੀਕ ਸਕੂਲ ਬੱਸ ਅੱਗ ਦੀ ਲਪੇਟ ਵਿਚ ਆ ਗਈ। ਜਿਸ ਕਾਰਨ 7 ਬੱਚੇ ਝੁਲਸ ਗਏ। ਖੇਤਾਂ ਵਿੱਚ ਨਾੜ ਨੂੰ ਲਗਾਈ ਅੱਗ ਦੇ ਕਾਰਨ ਹਾਦਸਾ ਵਾਪਰਿਆ ਹੈ।

ਉਧਰ, ਪੰਜਾਬ ਦੇ ਸਿੱਖਿਆ ਮੰਤਰੀ ਮੀਤ ਹੇਅਰ ਨੇ ਹਾਦਸੇ ਉਤੇ ਦੁੱਖ ਜ਼ਾਹਿਰ ਕਰਦੇ ਹੋਏ ਜ਼ਖਮੀ ਹੋਏ ਬੱਚਿਆਂ ਦਾ ਮੁਫਤ ਇਲਾਜ ਕਰਨ ਦੇ ਹੁਕਮ ਦਿੱਤੇ ਹਨ। ਸਿੱਖਿਆ ਮੰਤਰੀ ਨੇ ਟਵੀਟ ਕਰਕੇ ਕਿਹਾ ਹੈ-ਸ੍ਰੀ ਗੁਰੂ ਹਰਿ ਰਾਏ ਪਬਲਿਕ ਸਕੂਲ ਕਿਲਾ ਲਾਲ ਸਿੰਘ ਦੀ ਬੱਸ ਨਾਲ ਵਾਪਰੇ ਹਾਦਸੇ ਦਾ ਗਹਿਰਾ ਦੁੱਖ ਹੋਇਆ।

ਇਸ ਸੰਬੰਧੀ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਜੀ ਨਾਲ ਗੱਲ ਕਰਕੇ ਰਿਪੋਰਟ ਲਈ ਅਤੇ ਸਰਕਾਰ ਵੱਲੋਂ ਬੱਚੇ ਦਾ ਇਲਾਜ ਮੁਫ਼ਤ ਕਰਵਾਉਣ ਅਤੇ ਹਰ ਤਰ੍ਹਾਂ ਦੀ ਮੱਦਦ ਮੁਹੱਈਆ ਕਰਵਾਉਣ ਲਈ ਕਿਹਾ ਹੈ। ਦੱਸ ਦਈਏ ਕਿ ਇਹ ਬੱਸ ਨਾੜ ਦੀ ਅੱਗ ਦੇ ਕਾਰਨ ਫੈਲੇ ਧੂੰਏਂ ਕਾਰਨ ਸੰਤੁਲਨ ਵਿਗੜਨ ਕਾਰਨ ਖੇਤਾਂ ਵਿਚ ਪਲਟ ਗਈ ਤੇ ਅੱਗ ਦੀ ਲਪੇਟ ਵਿਚ ਆ ਗਈ। ਮਿਲੀ ਜਾਣਕਾਰੀ ਮੁਤਾਬਕ ਕਿਸਾਨਾਂ ਵੱਲੋਂ ਕਣਕ ਦੇ ਨਾੜ ਨੂੰ ਲਾਈ ਅੱਗ ਕਾਰਨ ਨਿੱਜੀ ਸਕੂਲ ਦੀ ਬੱਸ ਹਾਦਸੇ ਪਿੱਛੋਂ ਅੱਗ ਦੀ ਲਪੇਟ ਵਿਚ ਆ ਗਈ, ਜਿਸ ਕਾਰਨ 7 ਬੱਚੇ ਝੁਲਸ ਗਏ, ਜਿਨ੍ਹਾਂ ਵਿੱਚੋਂ ਤਿੰਨ ਦੀ ਹਾਲਤ ਗੰਭੀਰ ਹੈ।

ਸ੍ਰੀ ਗੁਰੂ ਹਰਿ ਰਾਏ ਪਬਲਿਕ ਸਕੂਲ ਕਿਲਾ ਲਾਲ ਸਿੰਘ ਦੀ ਬੱਸ ਬਾਅਦ ਦੁਪਹਿਰ ਛੁੱਟੀ ਹੋਣ ਉਪਰੰਤ ਬੱਚਿਆਂ ਨੂੰ ਸਕੂਲ ਤੋਂ ਘਰ ਛੱਡਣ ਜਾ ਰਹੀ, ਜਦੋਂ ਬੱਸ ਨਵਾਂ ਪਿੰਡ ਬਰਕੀਵਾਲ ਨੇੜੇ ਪਹੁੰਚੀ ਤਾਂ ਕਿਸਾਨਾਂ ਵੱਲੋਂ ਨਾੜ ਨੂੰ ਲਾਈ ਗਈ ਅੱਗ ਕਾਰਨ ਬੱਸ ਦਾ ਚਾਲਕ ਧੂੰਏਂ ਕਾਰਨ ਕੁੱਝ ਵੀ ਵਿਖਾਈ ਨਾ ਦੇਣ ਕਾਰਨ ਸੰਤੁਲਨ ਗਵਾ ਬੈਠਾ ਅਤੇ ਬੱਸ ਖੇਤਾਂ ਵਿੱਚ ਜੇ ਕੇ ਪਲਟ ਗਈ। ਨਾੜ ਨੂੰ ਲੱਗੀ ਅੱਗ ਨੇ ਬੱਸ ਨੂੰ ਆਪਣੀ ਲਪੇਟ ਵਿੱਚ ਲੈ ਲਿਆ, ਜਿਸ ਕਾਰਨ ਸੱਤ ਬੱਚੇ ਝੁਲਸ ਗਏ, ਜਿਨ੍ਹਾਂ ਨੂੰ ਬਟਾਲਾ ਦੇ ਵੱਖ-ਵੱਖ ਨਿੱਜੀ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਗਿਆ ਹੈ ਅਤੇ ਤਿੰਨ ਬੱਚਿਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਹਾਦਸੇ ਦੌਰਾਨ ਬੱਸ ਪੂਰੀ ਤਰ੍ਹਾਂ ਸੜ ਕੇ ਸਵਾਹ ਹੋ ਗਈ।

Get the latest update about expresses grief, check out more about Education Minister, Batala, Truescoop News & Online Punjabi News

Like us on Facebook or follow us on Twitter for more updates.