ਸਿੱਖਿਆ ਦਾ ਮਿਆਰ ਉਚੇਰਾ ਕਰਨ ਲਈ ਅਧਿਕਾਰੀਆਂ ਨਾਲ ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਮੀਟਿੰਗ

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਆਡੀਟੋਰੀਅਮ ਵਿੱਚ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਸਮੂਹ ਸਿੱਖਿਆ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਜਿਸ ਵਿੱਚ ਸਕੂਲਾਂ ਵਿੱਚ ਮਿਆਰੀ ਸਿੱਖਿਆ, ਬੁਨਿਆਦੀ ਸਹੂਲਤਾਂ, ਬੱਚੇ ਦੀ ਸਕੂਲ ਤੱਕ ਪਹੁੰਚ, ਅਧਿਆਪਕਾਂ ਦੇ ਗ੍ਰੀਵੀਐਂਸਜ਼ ਦਾ ਨਿਪਟਾਰਾ ਸਮੇਂ ਸਿਰ ਕਰਨ...

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਆਡੀਟੋਰੀਅਮ ਵਿੱਚ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਸਮੂਹ ਸਿੱਖਿਆ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਜਿਸ ਵਿੱਚ ਸਕੂਲਾਂ ਵਿੱਚ ਮਿਆਰੀ ਸਿੱਖਿਆ,  ਬੁਨਿਆਦੀ ਸਹੂਲਤਾਂ, ਬੱਚੇ ਦੀ ਸਕੂਲ ਤੱਕ ਪਹੁੰਚ, ਅਧਿਆਪਕਾਂ ਦੇ ਗ੍ਰੀਵੀਐਂਸਜ਼ ਦਾ ਨਿਪਟਾਰਾ ਸਮੇਂ ਸਿਰ ਕਰਨ, ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਨੂੰ ਲਾਭਪਾਤਰੀਆਂ ਤੱਕ ਸਮੇਂ ਤੇ ਪਹੁੰਚਾਉਣ ਲਈ ਤਨਦੇਹੀ ਨਾਲ ਕਾਰਜ ਕਰਨ ਹਿੱਤ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਸੈਕੰਡਰੀ ਸਿੱਖਿਆ ਅਤੇ ਐਲੀਮੈਂਟਰੀ ਸਿੱਖਿਆ ਨੂੰ ਪ੍ਰੇਰਿਤ ਕੀਤਾ। ਇਸ ਮੌਕੇ ਕੁਲਜੀਤ ਪਾਲ ਸਿੰਘ ਮਾਹੀ ਡੀ.ਪੀ.ਆਈ. ਸੈਕੰਡਰੀ ਸਿੱਖਿਆ, ਹਰਿੰਦਰ ਕੌਰ ਡੀ.ਪੀ.ਆਈ. ਐਲੀਮੈਂਟਰੀ ਸਿੱਖਿਆ ਅਤੇ ਡਾ. ਮਨਿੰਦਰ ਸਿੰਘ ਸਰਕਾਰੀਆ ਡਾਇਰੈਕਟਰ ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਵੀ ਮੌਜੂਦ ਸਨ।

ਸਮੂਹ ਸਿੱਖਿਆ ਅਧਿਕਾਰੀਆਂ ਨੇ ਕਿਹਾ ਕਿ ਪੰਜਾਬ ਦੇ ਸਕੂਲਾਂ ਵਿੱਚ ਅਜੇ ਵੀ ਗੁਣਾਤਮਿਕ ਸਿੱਖਿਆ ਦੇ ਲਈ ਸੁਹਿਰਦ ਯਤਨ ਕਰਨ ਦੀ ਲੋੜ ਹੈ।  ਸਿੱਖਿਆ ਅਧਿਕਾਰੀਆਂ ਨੇ ਸਕੂਲਾਂ ਵਿੱਚ ਦਾਖ਼ਲਾ ਵਧਾਉਣ ਲਈ ਭਵਿੱਖ ਵਿੱਚ ਸੋਚ ਨੂੰ ਬਦਲਦਿਆਂ ਸਕੂਲ ਮੁਖੀਆਂ ਨੂੰ ਉਤਸ਼ਾਹਿਤ ਕਰਨ ਦੀ ਗੱਲ ਕੀਤੀ।

ਇਸ ਮੌਕੇ ਦਪਿੰਦਰ ਸਿੰਘ ਓ.ਐੱਸ.ਡੀ., ਮੁੱਖ ਦਫ਼ਤਰ ਦੇ ਡਿਪਟੀ ਡਾਇਰੈਕਟਰ, ਸਹਾਇਕ ਡਾਇਰੈਕਟਰ, ਡਿਪਟੀ ਸਟੇਟ ਪ੍ਰੋਜੈਕਟ ਡਾਇਰੈਕਟਰ, ਸਮੂਹ ਜ਼ਿਲ੍ਹਿਆਂ ਤੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ, ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ, ਉਪ-ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ, ਉਪ-ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਅਤੇ ਹੋਰ ਆਹਲਾ ਅਧਿਕਾਰੀ ਹਾਜ਼ਰ ਸਨ।  ਮੰਚ ਸੰਚਾਲਨ ਕਰਮਜੀਤ ਕੌਰ ਸਹਾਇਕ ਡਾਇਰੈਕਟਰ ਨੇ ਅਤੇ ਕੋਆਰਡੀਨੇਸ਼ਨ ਜਸਕੀਰਤ ਕੌਰ ਸਹਾਇਕ ਡਾਇਰੈਕਟਰ ਨੇ ਕੀਤਾ।

Get the latest update about education minister, check out more about education minister Punjab harjot bains, Punjab school education & education policy in Punjab

Like us on Facebook or follow us on Twitter for more updates.