ਜਜ਼ਬੇ ਨੂੰ ਸਲਾਮ, ਬਿਮਾਰ ਹੋਣ ਬਾਵਜੂਦ ਹੱਥ 'ਚ ਯੂਰਿਨ ਬੈਗ ਲੈ ਕਿਸਾਨ ਅੰਦੋਲਨ 'ਚ ਪੁੱਜਾ ਬਜ਼ੁਰਗ ਕਿਸਾਨ

ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਨੂੰ ਲੈ ਕੇ ਕਿਸਾਨਾਂ ਦਾ ਪ੍ਰਦਰ...

ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਨੂੰ ਲੈ ਕੇ ਕਿਸਾਨਾਂ ਦਾ ਪ੍ਰਦਰਸ਼ਨ 23ਵੇਂ ਦਿਨ ਵੀ ਦਿੱਲੀ ਦੀਆਂ ਸਰਹੱਦਾਂ ‘ਤੇ ਜਾਰੀ ਹੈ। ਇਸ ਅੰਦੋਲਨ ਵਿੱਚ ਸ਼ਾਮਲ ਹੋਣ ਵਾਲੇ ਕਈ ਕਿਸਾਨਾਂ ਦੇ ਜਜ਼ਬੇ ਨੂੰ ਲੋਕ ਸਲਾਮ ਕਰ ਰਹੇ ਹਨ। ਅਜਿਹੀ ਹੀ ਇੱਕ ਕਿਸਾਨ ਮਰੀਜ ਦੀ ਤਸਵੀਰ ਬਹੁਤ ਵਾਇਰਲ ਹੋ ਰਹੀ ਹੈ। ਬਿਮਾਰ ਹੋਣ ਦੀ ਹਾਲਤ ਵਿੱਚ ਬਾਥਰੂਮ ਕਰਨ ਵਿੱਚ ਦਿੱਕਤ ਹੋਣ ਦੇ ਬਾਵਜੂਦ ਹੱਥ ਵਿੱਚ ਪਿਸ਼ਾਬ ਦੀ ਥੈਲੀ ਲਈ ਕਿਸਾਨ ਅੰਦੋਲਨ ਵਿੱਚ ਸ਼ਾਮਲ ਹੈ। ਇਸ ਕਿਸਾਨ ਦੇ ਹੌਂਸਲੇ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਸਲਾਮ ਕੀਤਾ ਹੈ।

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਟਵੀਟ ਕਰਦਿਆਂ ਕਿਹਾ ਕਿ ਅਜਿਹੇ ਜ਼ਜ਼ਬੇ ਨੂੰ ਸਲਾਮ, ਬੀਮਾਰ ਹੋਣ ਦੇ ਬਾਵਜੂਦ ਇਹ ਬਜ਼ੁਰਗ ਕਿਸਾਨ ਅੰਦੋਲਨ ਵਿਚ ਹਿੱਸਾ ਲੈਣ ਲਈ ਦਿੱਲੀ ਆਏ ਹਨ ਅਤੇ ਪਿਸ਼ਾਬ ਦੀਆਂ ਥੈਲੀਆਂ ਨਾਲ ਪ੍ਰੋਟੈਸਟ ਵਿਚ ਸ਼ਾਮਲ ਹੋਏ ਹਨ! ਮੈਂ ਉਨ੍ਹਾਂ ਨੂੰ ਬੇਨਤੀ ਕਰਦਾ ਹਾਂ ਕਿ ਉਹ ਕਿਸਾਨ ਲਹਿਰ ਵਿਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੁਆਰਾ ਦਿੱਤੀਆਂ ਜਾਂਦੀਆਂ ਡਾਕਟਰੀ ਸੇਵਾਵਾਂ ਪ੍ਰਾਪਤ ਕਰਨ।

ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕੱਲ੍ਹ ਕਿਸਾਨਾਂ ਨੂੰ ਅੱਠ ਪੰਨਿਆਂ ਦਾ ਪੱਤਰ ਲਿਖਿਆ ਸੀ। ਇਸ ਪੱਤਰ ਵਿਚ ਕਿਸਾਨ ਬਿੱਲ ਦੀਆਂ ਗੁਣਾਂ ਨੂੰ ਗਿਣਿਆ ਗਿਆ ਹੈ ਅਤੇ ਇਸ ਦੇ ਨਾਲ ਹੀ ਕਿਸਾਨ ਬਿੱਲ ਬਾਰੇ ਫੈਲੀਆਂ ਗਲਤ ਧਾਰਨਾਵਾਂ ਵੀ ਦੱਸੀਆਂ ਗਈਆਂ ਹਨ। ਕਿਸਾਨ ਆਗੂਆਂ ਨੇ ਮੁੜਵਾਂ ਜਵਾਬ ਦਿੰਦਿਆਂ ਕਿਹਾ ਕਿ ਉਹ ਜਦੋਂ ਤੱਕ ਤਿੰਨੇਂ ਕਾਨੂੰਨ ਰੱਦ ਨਹੀ ਕਰਦੇ ਵਾਪਸ ਪੰਜਾਬ ਨਹੀਂ ਮੁੜਣਗੇ।

Get the latest update about elderly farmer, check out more about urine bag, farmer sagitation & Punjab

Like us on Facebook or follow us on Twitter for more updates.