ਅੱਜ ਅੰਮ੍ਰਿਤਸਰ 'ਚ ਮਨਾਇਆ ਜਾ ਰਿਹਾ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ

ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਤੇ ਜੱਥੇਦਾਰ ਅਕਾਲ ਤਖਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਸਮੁੱਚੇ ਦੁਨੀਆਂ 'ਚ ਵੱਸਦੇ ਸਿੱਖ ਭਾਈਚਾਰੇ ਨੂੰ ਮੁਬਾਰਕਬਾਦ ਦਿੱਤੀ। ਅੱਜ ਅਕਾਲ ਤਖ਼ਤ ਸਾਹਿਬ ਤੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਗਏ ਤੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ...

ਅੰਮ੍ਰਿਤਸਰ:- ਹਰ ਸਾਲ 2 ਜੁਲਾਈ ਨੂੰ ਵਿਸ਼ਵ ਭਰ ਵਿੱਚ ਸਿੱਖ ਭਾਈਚਾਰਾ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਥਾਪਨਾ ਦਿਵਸ ਮਨਾਉਂਦਾ ਹੈ। ਇਹ ਸਿੱਖਾਂ ਦੇ ਪੰਜ ਤਖ਼ਤਾਂ (ਅਸਥਾਨਾਂ) ਵਿੱਚੋਂ ਇੱਕ ਹੈ ਜੋ ਅੰਮ੍ਰਿਤਸਰ ਵਿੱਚ ਸਥਿਤ ਪਹਿਲਾ ਅਤੇ ਸਭ ਤੋਂ ਮਹੱਤਵਪੂਰਨ ਤਖ਼ਤ ਮੰਨਿਆ ਜਾਂਦਾ ਹੈ। ਇਸ ਨੂੰ ਮੂਲ ਰੂਪ ਵਿੱਚ ਅਕਾਲ ਬੁੰਗਾ ਦਾ ਨਾਮ ਦਿੱਤਾ ਗਿਆ ਹੈ। ਸਿੱਖ ਧਰਮ ਦੇ ਛੇਵੇਂ ਗੁਰੂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਨੇ ਹਰਿਮੰਦਰ ਸਾਹਿਬ ਦੇ ਅੰਦਰ ਇਸ ਥੜ੍ਹੇ ਦੀ ਨੀਂਹ ਰੱਖੀ ਸੀ। ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਤੇ ਜਥੇਦਾਰ ਅਕਾਲ ਤਖਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਸਮੁੱਚੇ ਦੁਨੀਆਂ 'ਚ ਵੱਸਦੇ ਸਿੱਖ ਭਾਈਚਾਰੇ ਨੂੰ ਮੁਬਾਰਕਬਾਦ ਦਿੱਤੀ। ਅੱਜ ਅਕਾਲ ਤਖ਼ਤ ਸਾਹਿਬ ਤੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਗਏ ਤੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।

ਇਤਿਹਾਸ ਅਤੇ ਮਹੱਤਵ
ਸ੍ਰੀ ਅਕਾਲ ਤਖ਼ਤ ਸਾਹਿਬ ਦਾ ਨਿਰਮਾਣ ਗੁਰੂ ਹਰਗੋਬਿੰਦ ਸਾਹਿਬ ਨੇ ਬਾਬਾ ਬੁੱਢਾ ਜੀ ਅਤੇ ਭਾਈ ਗੁਰਦਾਸ ਜੀ ਦੇ ਸਹਿਯੋਗ ਨਾਲ ਕਰਵਾਇਆ ਸੀ। ਇਹ ਉਹ ਥਾਂ ਹੈ ਜਿੱਥੇ ਸਿੱਖਾਂ ਦੇ ਅਧਿਆਤਮਿਕ ਅਤੇ ਭੌਤਿਕ ਸਰੋਕਾਰਾਂ ਦਾ ਹੱਲ ਕੀਤਾ ਜਾਂਦਾ ਹੈ। ਨੌਂ ਫੁੱਟ ਉੱਚੀ ਕੰਕਰੀਟ ਦੀ ਸਲੈਬ ਗੁਰੂ ਹਰਗੋਬਿੰਦ ਜੀ ਦੁਆਰਾ 15 ਜੂਨ, 1606 ਨੂੰ ਪ੍ਰਗਟ ਕੀਤੀ ਗਈ ਸੀ, ਜਦੋਂ ਉਨ੍ਹਾਂ ਨੇ ਦੋ ਤਲਵਾਰਾਂ, ਮੀਰੀ ਅਤੇ ਪੀਰੀ ਪਹਿਨੀਆਂ ਸਨ, ਜੋ ਕਿ ਕ੍ਰਮਵਾਰ ਉਨ੍ਹਾਂ ਦੇ ਅਸਥਾਈ ਅਤੇ ਧਾਰਮਿਕ ਅਧਿਕਾਰ ਨੂੰ ਦਰਸਾਉਂਦੀਆਂ ਹਨ। ਛੇਵੇਂ ਗੁਰੂ ਅਕਾਲ ਤਖ਼ਤ ਸਾਹਿਬ ਦੇ ਸਿਖਰ 'ਤੇ ਬੈਠ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣਦੇ ਸਨ। ਮਹਾਰਾਜਾ ਰਣਜੀਤ ਸਿੰਘ ਦੇ ਇੱਕ ਜਰਨੈਲ ਹਰੀ ਸਿੰਘ ਨਲਵਾ ਨੇ ਅਕਾਲ ਤਖ਼ਤ ਨੂੰ ਸਜਾਉਣ ਲਈ ਸੋਨੇ ਦੀ ਵਰਤੋਂ ਕੀਤੀ ਸੀ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਿੱਖ ਸੰਗਤ ਵੱਲੋਂ ਇਹ ਦਿਹਾੜਾ ਬੜੀ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ। ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ 'ਤੇ ਹਰ ਸਾਲ ਸ੍ਰੀ ਅਖੰਡ ਪਾਠ ਸਾਹਿਬ ਅਤੇ ਗੁਰਬਾਣੀ ਕੀਰਤਨ ਦਰਬਾਰ ਕਰਵਾਇਆ ਜਾਂਦਾ ਹੈ। ਸਾਰੇ ਜਥੇਦਾਰ (ਤਖ਼ਤ ਦੇ ਮੁਖੀ) ਪਵਿੱਤਰ ਅਸਥਾਨ 'ਤੇ ਹੋਣ ਵਾਲੇ ਸਮਾਗਮਾਂ ਵਿਚ ਹਾਜ਼ਰੀ ਭਰਦੇ ਹਨ।

ਅੱਜ ਇਸ ਮੌਕੇ ਜਥੇਦਾਰ ਅਕਾਲ ਤਖਤ ਸਾਹਿਬ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ ਹੈ। ਮੈਂ ਸਮੁੱਚੇ ਖਾਲਸਾ ਸਾਧ ਸੰਗਤ ਨੂੰ ਇਸ ਪਾਵਨ ਦਿਵਸ ਦੀਆਂ ਵਧਾਈਆਂ ਦਿੰਦਾ ਹਾਂ। ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਅਕਾਲ ਤਖ਼ਤ ਸਾਹਿਬ ਕੋਈ ਇਮਾਰਤ ਨਹੀਂ ਹੈ। ਇਹ ਸਿੱਖਾਂ ਦਾ ਸਿਧਾਂਤ ਹੈ, ਸਿੱਖਾਂ ਦਾ ਸੰਕਲਪ ਹੈ, ਬੜਾ ਉੱਚਾ ਤੇ ਸੁੱਚਾ ਸੰਕਲਪ ਹੈ। ਅੱਜ ਹਰ ਸਿੱਖ ਨੂੰ ਇਸ ਸੰਕਲਪ ਨੂੰ ਜਾਨਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸ਼੍ਰੀ ਅਕਾਲ ਤਖਤ ਸਾਹਿਬ ਦੇ ਇਤਿਹਾਸ ਜ਼ਰੂਰ ਪੜ੍ਹੋ, ਬਹੁਤ ਸਾਰੀਆਂ ਪੁਸਤਕਾਂ ਅਕਾਲ ਤਖ਼ਤ ਸਾਹਿਬ ਉੱਤੇ ਲਿਖੀਆਂ ਗਈਆਂ ਹਨ, ਉਸ ਬਾਰੇ ਜਾਨਣ ਦੀ ਲੋੜ ਹੈ। ਫਿਰ ਇਸ ਮਹਾਨ ਸੰਕਲਪ ਦੀ ਸਮਝ ਲੱਗੇਗੀ। 

Get the latest update about NEWS PUNJAB NEWS, check out more about Foundation Day of Sri Akal Takht Sahib, AMRITSAR, Sri Akal Takht Sahib & Sri Akal Takht Sahib AMRITSAR

Like us on Facebook or follow us on Twitter for more updates.