ਜਲੰਧਰ ਦੀ ਮਕਸੂਦਾਂ ਸਬਜ਼ੀ ਮੰਡੀ 'ਚ ਹੋਇਆ ਜ਼ੋਰਦਾਰ ਧਮਾਕਾ, ਇਕ ਵਿਅਕਤੀ ਜਖਮੀ

ਜਲੰਧਰ ਦੀ ਮਕਸੂਦਾਂ ਸਬਜ਼ੀ ਮੰਡੀ 'ਚ ਜ਼ਬਰਦਸਤ ਧਮਾਕਾ ਹੋਇਆ ਹੈ। ਧਮਾਕੇ ਕਾਰਨ ਸਬਜ਼ੀ ਦੀ ਦੁਕਾਨ ਦਾ ਸ਼ੀਸ਼ਾ ਟੁੱਟ ਗਿਆ, ਦਰਵਾਜ਼ਾ ਉਖੜ ਗਿਆ ਜਦਕਿ ਇਕ ਵਿਅਕਤੀ ਗੰਭੀਰ ਜ਼ਖ਼ਮੀ ਵੀ ਹੋ ਗਿਆ...

ਜਲੰਧਰ ਦੀ ਮਕਸੂਦਾਂ ਸਬਜ਼ੀ ਮੰਡੀ 'ਚ ਜ਼ਬਰਦਸਤ ਧਮਾਕਾ ਹੋਇਆ ਹੈ। ਧਮਾਕੇ ਕਾਰਨ ਸਬਜ਼ੀ ਦੀ ਦੁਕਾਨ ਦਾ ਸ਼ੀਸ਼ਾ ਟੁੱਟ ਗਿਆ, ਦਰਵਾਜ਼ਾ ਉਖੜ ਗਿਆ ਜਦਕਿ ਇਕ ਵਿਅਕਤੀ ਗੰਭੀਰ ਜ਼ਖ਼ਮੀ ਵੀ ਹੋ ਗਿਆ। ਇਹ ਧਮਾਕਾ ਮੰਡੀ ਮਾਰਕੀਟ ਕਮੇਟੀ ਦੇ ਦਫ਼ਤਰ ਨੇੜੇ ਸਥਿਤ ਦੁਕਾਨ ਨੰਬਰ 5 ਦੀ ਬੇਸਮੈਂਟ ਵਿੱਚ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਦੁਕਾਨ 'ਚ 3 ਸਿਲੰਡਰ ਰੱਖੇ ਹੋਏ ਸਨ, ਜਿਨ੍ਹਾਂ ਦੇ ਨੇੜੇ ਇਕ ਵਿਅਕਤੀ ਬੀੜੀ ਪੀ ਰਿਹਾ ਸੀ। ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਸਿਲੰਡਰ ਲੀਕ ਹੋ ਰਿਹਾ ਸੀ, ਜਿਸ ਕਾਰਨ ਮਾਚਿਸ ਲਾਈਟ ਹੁੰਦੇ ਹੀ ਸਿਲੰਡਰ ਫਟ ਗਿਆ। ਇਸ ਧਮਾਕੇ 'ਚ ਗੁਲਸ਼ਨ ਨਾਂ ਦਾ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ ਹੈ। ਉਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

ਮੌਕੇ 'ਤੇ ਪਹੁੰਚੇ ਥਾਣਾ 1 ਦੇ ਏ.ਐੱਸ.ਆਈ ਸਤਨਾਮ ਸਿੰਘ ਨੇ ਦੱਸਿਆ ਕਿ ਮਕਸੂਦਾਂ ਸਬਜ਼ੀ ਮੰਡੀ ਦੀ ਦੁਕਾਨ ਦੀ ਬੇਸਮੈਂਟ 'ਚ ਸਿਲੰਡਰ ਲੀਕ ਹੋਣ ਕਾਰਨ ਓਦੋ ਅੱਗ ਲੱਗ ਗਈ ਜਦੋਂ ਜ਼ਖਮੀ ਵਿਅਕਤੀ ਕੋਈ ਚੀਜ਼ ਤਿਆਰ ਕਰ ਰਿਹਾ ਸੀ। ਜਦੋਂ ਉਸ ਵਿਅਕਤੀ ਨੇ ਮਾਚਿਸ ਜਗਾਈ ਗਈ ਤਾਂ ਸਿਲੰਡਰ ਦੀ ਲੀਕ ਹੋ ਰਹੀ ਗੈਸ ਨੂੰ ਅੱਗ ਲੱਗ ਗਈ, ਜਿਸ ਨਾਲ ਕੁੱਕ ਜ਼ਖਮੀ ਹੋ ਗਿਆ।

Get the latest update about BREAKING NEWS, check out more about JALANDHAR & JALANDHAR NEWS

Like us on Facebook or follow us on Twitter for more updates.