ਜਲੰਧਰ ਇੰਪਰੂਵਮੈਂਟ ਟਰੱਸਟ 'ਚ ਹੱਦੋ ਵੱਧ ਲਾਪਰਵਾਹੀ, ਕਾਰਜ ਸਾਧਕ ਅਫਸਰ ਖਿਲਾਫ ਕਾਰਵਾਈ ਦੀ ਤਿਆਰੀ

ਜਲੰਧਰ ਦੇ ਇੰਪਰੂਵਮੈਂਟ ਟਰੱਸਟ ਦੇ ਕੰਮਕਾਜ ਵਿਚ ਬੇਨਿਯਮੀਆਂ ਨੂੰ ਦੇਖਦਿਆਂ ਹੋਇਆ ਟਰੱਸਟ ਦੇ ਚੇਅਰਮੈਨ ਵਲੋਂ ਕਾਰਜ ਸਾਧਕ ਅਫਸਰ ਖਿਲਾਫ ਡੀਸੀ ਦਫਤਰ ਵਿਚ ਸ਼ਿਕਾਇਤ ਦਿੱਤੀ ਗਈ ਹੈ। ਇਸ ਤੋਂ ਬਾਅਦ...

ਜਲੰਧਰ- ਜਲੰਧਰ ਦੇ ਇੰਪਰੂਵਮੈਂਟ ਟਰੱਸਟ ਦੇ ਕੰਮਕਾਜ ਵਿਚ ਬੇਨਿਯਮੀਆਂ ਨੂੰ ਦੇਖਦਿਆਂ ਹੋਇਆ ਟਰੱਸਟ ਦੇ ਚੇਅਰਮੈਨ ਵਲੋਂ ਕਾਰਜ ਸਾਧਕ ਅਫਸਰ ਖਿਲਾਫ ਡੀਸੀ ਦਫਤਰ ਵਿਚ ਸ਼ਿਕਾਇਤ ਦਿੱਤੀ ਗਈ ਹੈ। ਇਸ ਤੋਂ ਬਾਅਦ ਡੀਸੀ ਦਫਤਰ ਵਲੋਂ ਵੀ ਸਬੰਧਿਤ ਅਧਿਕਾਰੀ ਖਿਲਾਫ ਕਾਰਵਾਈ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

ਡੀਸੀ ਦਫਤਰ ਵਲੋਂ ਜਾਰੀ ਪੱਤਰ ਵਿਚ ਕਿਹਾ ਗਿਆ ਹੈ ਕਿ ਮੌਜੂਦਾ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸਾਹਿਬ ਨੇ 31 ਮਾਰਚ ਨੂੰ ਚਾਰਜ ਸੰਭਾਲਿਆ। ਇਸ ਦੌਰਾਨ ਉਨ੍ਹਾਂ ਵਲੋਂ ਜਲੰਧਰ ਨਗਰ ਸੁਧਾਰ ਟਰੱਸਟ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਲੋਕਾਂ ਵਲੋਂ ਉਨ੍ਹਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਬਾਰੇ ਜਾਣੂ ਕਰਵਾਇਆ ਗਿਆ। ਲੋਕਾਂ ਦੱਸਿਆ ਕਿ ਕਾਰਜ ਸਾਧਕ ਅਫਸਰ ਤੇ ਉਨ੍ਹਾਂ ਦੇ ਸਟਾਫ ਵਲੋਂ ਉਨ੍ਹਾਂ ਨੂੰ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਹੈ। ਇਸ ਦੌਰਾਨ ਉਨ੍ਹਾਂ ਵਲੋਂ ਜਦੋਂ ਕਾਰਜ ਸਾਧਕ ਅਫਸਰ ਨੂੰ ਇਕ ਪਲਾਟ ਉੱਤੇ ਨਾਜਾਇਜ਼ ਕਬਜ਼ੇ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕੋਈ ਤਸੱਲੀਬਖਸ਼ ਜਵਾਬ ਨਹੀਂ ਦਿੱਤਾ। 

ਇਸ ਤੋਂ ਇਲਾਵਾ ਇਕ ਹੋਰ ਸ਼ਿਕਾਇਤ ਕਰਤਾ ਨੇ ਦੱਸਿਆ ਕਿ ਉਨ੍ਹਾਂ ਨੂੰ ਇਕ ਪਲਾਟ ਅਲਾਟ ਹੋਇਆ ਸੀ ਪਰ ਇਹ ਪਲਾਟ ਨਗਰ ਸੁਧਾਰ ਵਲੋਂ ਕਿਸੇ ਹੋਰ ਨੂੰ ਅਲਾਟ ਕਰ ਦਿੱਤਾ ਗਿਆ। ਇਸ ਤੋਂ ਇਲਾਵ ਜਦੋਂ ਕਾਰਜ ਸਾਧਕ ਅਫਸਰ ਪਰਮਿੰਦਰ ਸਿੰਘ ਤੋਂ ਪੁਰਾਣੇ ਰਿਕਾਰਡ ਮੰਗੇ ਗਏ ਤਾਂ ਉਨ੍ਹਾਂ ਵਲੋਂ ਉਹ ਵੀ ਪੇਸ਼ ਨਹੀਂ ਕੀਤੇ ਗਏ। ਜਿਸ ਤੋਂ ਉਨ੍ਹਾਂ ਦੀ ਘੋਰ ਲਾਪਰਵਾਈ ਸਾਹਮਣੇ ਆਈ। ਇਸ ਤੋਂ ਬਾਅਦ ਜਲੰਧਰ ਇੰਪਰੂਵਮੈਂਟ ਟਰੱਸਟ ਚੇਅਰਮੈਨ ਵਲੋਂ ਕਿਹਾ ਗਿਆ ਕਿ ਕਾਰਜ ਸਾਧਕ ਅਫਸਰ ਵਲੋਂ ਨਾ ਤਾਂ ਕੰਮ ਸਹੀ ਤਰੀਕੇ ਕੀਤਾ ਜਾ ਰਿਹਾ ਹੈ ਤੇ ਨਾ ਹੀ ਸੀਨੀਅਰ ਅਫਸਰਾਂ ਦੇ ਹੁਕਮਾਂ ਦੀ ਸਹੀ ਪਾਲਣਾ ਕੀਤੀ ਜਾ ਰਹੀ ਹੈ। ਇਸ ਲਈ ਪਰਮਿੰਦਰ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਜਲੰਧਰ ਕਾਰਜ ਸਾਧਕ ਅਫਸਰ ਅਹੁਦੇ ਤੋਂ ਮੁਅੱਤਲ ਕਰ ਦਿੱਤਾ ਜਾਵੇ। 

Get the latest update about Online Punjabi News, check out more about Punjab News, Extreme negligence, executive officer & Jalandhar Improvement Trust

Like us on Facebook or follow us on Twitter for more updates.