ਫਰੀਦਕੋਟ: ਬਰਗਾੜੀ ਬੇਅਦਬੀ ਮਾਮਲਾ 'ਚ ਨਾਮਜ਼ਦ ਡੇਰਾ ਪ੍ਰੇਮੀ ਦਾ ਗੋਲੀਆਂ ਮਾਰ ਕੇ ਕੀਤਾ ਕਤਲ, ਸੀਸੀਟੀਵੀ ਫੁਟੇਜ ਵਾਇਰਲ

ਬਰਗਾੜੀ ਬੇਅਦਬੀ ਮਾਮਲੇ ਵਿਚ ਐੱਫਆਈਆਰ ਵਿਚ...

ਫਰੀਦਕੋਟ - ਬਰਗਾੜੀ ਬੇਅਦਬੀ ਮਾਮਲੇ ਵਿਚ ਐੱਫਆਈਆਰ ਵਿਚ ਨਾਮਜ਼ਦ ਡੇਰਾ ਪ੍ਰੇਮੀ ਦਾ ਕਤਲ ਕਰ ਦਿੱਤਾ ਗਿਆ ਹੈ। ਡੇਰਾ ਪ੍ਰੇਮੀ ਪ੍ਰਦੀਪ ਕੁਮਾਰ ਦੀ ਅਣਪਛਾਤੇ ਬਾਈਕ ਸਵਾਰਾਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਡੇਰਾ ਪ੍ਰੇਮੀ ਪ੍ਰਦੀਪ ਬਰਗਾੜੀ ਬੇਅਦਬੀ ਮਾਮਲੇ ਸਬੰਧੀ ਐੱਫਆਈਆਰ ਨੰਬਰ 63 ਵਿਚ ਨਾਮਜ਼ਦ ਸੀ।

ਅੱਜ ਸਵੇਰੇ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੀ ਅਣਪਛਾਤੇ ਬਾਈਕ ਸਵਾਰਾਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਸ ਹਮਲੇ ਵਿਚ ਇੱਕ ਗੰਨਮੈਨ ਵੀ ਜ਼ਖ਼ਮੀ ਹੋ ਗਿਆ। ਅੱਜ ਸਵੇਰੇ ਜਦੋਂ ਪ੍ਰਦੀਪ ਆਪਣੀ ਦੁਕਾਨ ਖੋਲ੍ਹਣ ਜਾ ਰਿਹਾ ਸੀ ਤਾਂ ਦੋ ਬਾਈਕ ਸਵਾਰ ਵਿਅਕਤੀਆਂ ਨੇ ਫਾਇਰਿੰਗ ਕਰ ਦਿੱਤੀ। ਇਸ 'ਚ ਪ੍ਰਦੀਪ ਦੀ ਮੌਤ ਹੋ ਗਈ ਜਦਕਿ ਗੰਨਮੈਨ ਨੂੰ ਜ਼ਖਮੀ ਹਾਲਤ 'ਚ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਦੱਸ ਦਈਏ ਕਿ ਅਜੇ ਕੁਝ ਦਿਨ ਪਹਿਲਾਂ ਹੀ ਸ਼ਿਵ ਸੈਨਾ ਦੇ ਲੀਡਰ ਸੁਧੀਰ ਸੂਰੀ ਦੀ ਹੱਤਿਆ ਕਰ ਦਿੱਤੀ ਗਈ ਸੀ। ਇਸ ਮਗਰੋਂ ਮਾਹੌਲ ਕਾਫੀ ਗਰਮਾ ਗਿਆ ਸੀ। ਪੰਜਾਬ ਸਰਕਾਰ ਨੂੰ ਅਮਨ-ਕਾਨੂੰਨ ਦੀ ਹਾਲਤ ਠੀਕ ਨਾ ਹੋਣ ਕਰਕੇ ਘੇਰਿਆ ਗਿਆ ਸੀ। ਹੁਣ ਡੇਰਾ ਪ੍ਰੇਮੀ ਦੀ ਹੱਤਿਆ ਕਰ ਦਿੱਤੀ ਗਈ ਹੈ। ਇਸ ਲਈ ਸਰਕਾਰ ਮੁੜ ਕਸੂਤੀ ਘਿਰ ਸਕਦੀ ਹੈ।

Get the latest update about shot dead, check out more about faridkot, cctv footage viral, bargadi sacrilege & dera sacha sauda

Like us on Facebook or follow us on Twitter for more updates.