ਕਿਸਾਨ ਅੰਦੋਲਨ ਦਿਨੋਂ-ਦਿਨ ਹੋ ਰਿਹੈ ਮਜ਼ਬੂਤ, ਮੈਦਾਨ 'ਚ ਉਤਰੇ ਰਿਹਾਨਾ ਤੋਂ ਗ੍ਰੇਟਾ ਤੱਕ ਗਲੋਬਲ ਸਿਤਾਰੇ

ਤਿੰਨਾਂ ਕੇਂਦਰੀ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿਚ ਸਿੰਘੂ ਬਾਰਡਰ ਉੱਤੇ ਚੱਲ ਰਿਹਾ ਧਰਨਾ-ਪ੍ਰਦਰਸ਼...

ਤਿੰਨਾਂ ਕੇਂਦਰੀ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿਚ ਸਿੰਘੂ ਬਾਰਡਰ ਉੱਤੇ ਚੱਲ ਰਿਹਾ ਧਰਨਾ-ਪ੍ਰਦਰਸ਼ਨ ਬੁੱਧਵਾਰ ਨੂੰ 70ਵੇਂ ਦਿਨ ਵਿਚ ਦਾਖਲ ਹੋ ਗਿਆ ਹੈ। ਹੁਣ ਕਿਸਾਨਾਂ ਦੇ ਹੱਕ 'ਚ ਗਲੋਬਲ ਸਿਤਾਰਿਆਂ ਨੇ ਵੀ ਮੈਦਾਨ 'ਚ ਆਉਣਾ ਸ਼ੁਰੂ ਕਰ ਦਿੱਤਾ ਹੈ।   
ਇੰਟਰਨੈਸ਼ਨਲ ਪੌਪ ਸਟਾਰ ਰਿਹਾਨਾ ਨੇ ਕਿਸਾਨਾਂ ਦੇ ਸਮਰਥਨ 'ਚ ਇਕ ਟਵੀਟ ਕੀਤਾ ਸੀ। ਰਿਹਾਨਾ ਨੇ ਆਪਣੇ ਟਵੀਟ 'ਚ ਕਿਸਾਨ ਅੰਦੋਲਨ ਨਾਲ ਜੁੜੀ ਖ਼ਬਰ ਸ਼ੇਅਰ ਕਰਦਿਆਂ ਕਿਹਾ ਸੀ ਕਿ ਅਸੀਂ ਇਸ ਬਾਰੇ ਗੱਲ ਕਿਉਂ ਨਹੀਂ ਕਰ ਰਹੇ।

ਇਸ ਤੋਂ ਬਾਅਦ ਹੁਣ ਵਾਤਾਵਰਣ ਕਾਰਕੁਨ ਗ੍ਰੇਟਾ ਥਨਬਰਗ ਨੇ ਕਿਹਾ ਹੈ ਕਿ ਅਸੀਂ ਭਾਰਤ ਵਿੱਚ ਕਿਸਾਨਾਂ ਦੇ ਪ੍ਰਦਰਸ਼ਨ ਵਿੱਚ ਇਕਜੁੱਟ ਖੜ੍ਹੇ ਹਾਂ। ਗ੍ਰੇਟਾ ਥਨਬਰਗ ਨੂੰ ਅਮਰੀਕੀ ਮੈਗਜ਼ੀਨ ਟਾਈਮ ਨੇ ਸਾਲ 2019 ਵਿੱਚ 'ਪਰਸਨ ਆਫ ਦ ਈਅਰ' ਐਲਾਨਿਆ ਸੀ।

ਇਨ੍ਹਾਂ ਤੋਂ ਇਲਾਵਾ ਪ੍ਰਦੂਸ਼ਣ ਖ਼ਿਲਾਫ਼ ਰਾਜਧਾਨੀ ਦਿੱਲੀ ਦੀਆਂ ਸੜਕਾਂ ’ਤੇ ਰੋਸ ਪ੍ਰਦਰਸ਼ਨ ਕਰਨ ਵਾਲੇ ਭਾਰਤੀ ਕਾਰਕੁਨ ਲਿਸਿਪੀਰੀਆ ਕਾਂਗੁਜਮ ਨੇ ਵੀ ਕਿਸਾਨਾਂ ਦੇ ਸਮਰਥਨ ਵਿੱਚ ਟਵੀਟ ਕੀਤਾ। ਆਪਣੇ ਟਵੀਟ ਵਿੱਚ ਉਸ ਨੇ ਲੋਕਾਂ ਨੂੰ ਕਿਸਾਨ ਅੰਦੋਲਨ ਦਾ ਸਮਰਥਨ ਕਰਨ ਦੀ ਅਪੀਲ ਕੀਤੀ। ਇਸ ਦੇ ਨਾਲ ਹੀ ਵਾਤਾਵਰਣ ਕਾਰਕੁਨ ਜੈਮੀ ਮਾਰਗੋਲਿਨ ਨੇ ਕਿਹਾ ਹੈ, "ਇਹ ਜ਼ਰੂਰੀ ਹੈ ਕਿ ਦੁਨੀਆ ਭਾਰਤੀ ਕਿਸਾਨਾਂ ਨਾਲ ਏਕਤਾ ਵਿੱਚ ਖੜ੍ਹੀ ਹੋਵੇ। ਕਿਸਾਨ ਜਲਵਾਯੂ ਸੰਕਟ ਦੇ ਮੋਰਚੇ 'ਤੇ ਹਨ। ਕਿਸਾਨਾਂ ਤੋਂ ਬਗੈਰ ਕੋਈ ਅੰਨ ਨਹੀਂ। ਕਿਰਪਾ ਕਰਕੇ ਕਿਸਾਨ ਅੰਦੋਲਨ ਦਾ ਸਮਰਥਨ ਕਰੋ!”

Get the latest update about licypriya kangujam, check out more about india, greta thunberg, farmer protest & rihanna

Like us on Facebook or follow us on Twitter for more updates.