ਕਿਸਾਨਾਂ ਨੂੰ ਨਾ ਕਿਹਾ ਜਾਵੇ ਨਕਸਲੀ ਜਾਂ ਖਾਲਿਸਤਾਨੀ: ਰਾਜਨਾਥ ਸਿੰਘ

ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਥਿਤ ਤੌਰ ਉੱਤੇ ਨਕਸਲੀ ਅਤੇ ਖਾਲਿਸਤਾਨੀ ਕਹੇ ਜਾਣ ਉੱਤੇ ਨਾਰਾਜ਼ਗੀ ਜਤਾਈ ਹੈ...

ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਥਿਤ ਤੌਰ ਉੱਤੇ ਨਕਸਲੀ ਅਤੇ ਖਾਲਿਸਤਾਨੀ ਕਹੇ ਜਾਣ ਉੱਤੇ ਨਾਰਾਜ਼ਗੀ ਜਤਾਈ ਹੈ। ਉਨ੍ਹਾਂ ਨੇ ਕਿਹਾ ਕਿ ਕਿਸਾਨ ਸਾਡੇ ਅੰਨਦਾਤਾ ਹਨ। ਉਨ੍ਹਾਂ ਖਿਲਾਫ ਇਸ ਤਰ੍ਹਾਂ ਦੀ ਭਾਸ਼ਾ ਦੀ ਵਰਤੋਂ ਸਰਾਸਰ ਗਲਤ ਹੈ। ਸਰਕਾਰ ਵੀ ਕਿਸਾਨਾਂ ਦੇ ਅੰਦੋਲਨ ਨਾਲ ਦੁਖੀ ਹੈ। ਅਸੀਂ ਉਨ੍ਹਾਂ ਦਾ ਸਨਮਾਨ ਕਰਦੇ ਹਾਂ।

ਏ.ਐੱਨ.ਆਈ. ਨਾਲ ਆਪਣੇ ਇੰਟਰਵਿਊ ਵਿਚ ਕਿਹਾ ਕਿ ਸਰਕਾਰ ਵਲੋਂ ਇਹ ਕਾਨੂੰਨ ਕਿਸਾਨਾਂ ਦੇ ਹਿੱਤ ਲਈ ਬਣਾਏ ਗਏ ਹਨ ਅਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਬੀਤੇ ਦੋ ਸਾਲਾਂ ਵਿਚ ਇਨ੍ਹਾਂ ਕਾਨੂੰਨਾਂ ਦੇ ਲਾਗੂ ਹੋਣ ਤੋਂ ਬਾਅਦ ਦੇ ਨਤੀਜਿਆਂ ਨੂੰ ਦੇਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਰਥਵਿਵਸਥਾ ਦੇ ਲਿਹਾਜ਼ ਨਾਲ ਇਹ ਮੁਸ਼ਕਿਲ ਦੌਰ ਹੈ, ਕਿਸਾਨ ਸਾਨੂੰ ਇਸ ਵਿਚੋਂ ਕੱਢ ਸਕਦੇ ਹਨ। ਉਨ੍ਹਾਂ ਨੇ ਪਹਿਲਾਂ ਵੀ ਅਜਿਹਾ ਕੀਤਾ ਹੈ। ਪਰੰਤੂ ਇੰਨਾ ਜ਼ਰੂਰ ਕਹਾਂਗਾ ਕਿ ਕਿਸਾਨਾਂ ਦੇ ਮੁੱਦੇ ਉੱਤੇ ਤਰਕਸੰਗਤ ਵਿਚਾਰ-ਵਟਾਂਦਰਾ ਹੋਣਾ ਚਾਹੀਦਾ ਹੈ।

ਰਾਜਨਾਥ ਸਿੰਘ ਨੇ ਅੱਗੇ ਕਿਹਾ ਕਿ 2014 ਵਿਚ ਲੋਕ ਸਭਾ ਚੋਣਾਂ ਤੋਂ ਪਹਿਲਾਂ ਹੀ ਮੋਦੀ ਕਿਸਾਨਾਂ ਦੀ ਆਮਦਨ ਨੂੰ ਦੁੱਗਣਾ ਕਰਨ ਦੇ ਮੁੱਦੇ ਉੱਤੇ ਗੰਭੀਰ ਸਨ। ਮੈਂ ਉਨ੍ਹਾਂ ਨਾਲ ਕਈ ਮੁੱਦਿਆਂ ਉੱਤੇ ਲੰਬੀ ਗੱਲਬਾਤ ਕੀਤੀ। ਮੈਂ ਫਿਰ ਭਰੋਸਾ ਦਿਵਾਉਂਦਾ ਹਾਂ ਕਿ ਐੱਮ.ਐੱਸ.ਪੀ. ਜਾਰੀ ਰਹੇਗੀ। ਦੱਸ ਦਈਏ ਕਿ ਕਿਸਾਨ ਕੇਂਦਰ ਦੇ ਖੇਤੀਬਾੜੀ ਬਿੱਲਾਂ ਦਾ ਇਕ ਮਹੀਨੇ ਤੋਂ ਵੀ ਵਧੇਰੇ ਸਮੇਂ ਤੋਂ ਵਿਰੋਧ ਕਰ ਰਹੇ ਹਨ ਤੇ ਇਸ ਸਬੰਧ ਵਿਚ ਅੱਜ 30 ਦਸੰਬਰ ਨੂੰ ਦੁਪਹਿਰੇ 2 ਵਜੇ ਕਿਸਾਨਾਂ ਅਤੇ ਕੇਂਦਰ ਵਿਚਾਲੇ ਬੈਠਕ ਹੋਣ ਜਾ ਰਹੀ ਹੈ।

Get the latest update about Farmers, check out more about annadatas & Rajnath Singh

Like us on Facebook or follow us on Twitter for more updates.