ਪਾਵਰ ਕੱਟ ਦੇ ਵਿਰੋਧ 'ਚ ਬਿਜਲੀ ਮੰਤਰੀ ਦੇ ਘਰ ਬਾਹਰ ਕਿਸਾਨ ਜਥੇਬੰਦੀਆਂ ਨੇ ਦਿੱਤਾ ਧਰਨਾ, ਪੁਲਿਸ ਨਾਲ ਹੋਈ ਧੱਕਾ ਮੁੱਕੀ

ਕਿਸਾਨ ਆਗੂ ਨੇ ਕਿਹਾ ਕਿ ਪਹਿਲਾਂ ਵੀ ਕਈ ਸਰਕਾਰਾਂ ਆਈਆਂ ਤੇ ਗਈਆਂ ਪਰ ਇਨ੍ਹੇ ਲੰਮੇ ਬਿਜਲੀ ਕਟ ਨਹੀਂ ਲੱਗੇ ਆਮ ਆਦਮੀ ਪਾਰਟੀ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਕਿਹਾ ਸੀ ਕਿ ਕਿਸਾਨਾਂ ਨੂੰ ਬਿਜਲੀ ਸਪਲਾਈ ਨਿਰਵਿਘਨ ਦਿੱਤੀ ਜਾਵੇਗੀ। ਪਰ ਅਰਬਨ ਏਰੀਆ ਵਿਚ ਇਨ੍ਹੇ ਵੱਡੇ ਵੱਡੇ ਕੱਟ...

ਅੰਮ੍ਰਿਤਸਰ :- ਪੰਜਾਬ 'ਚ ਹਰ ਦਿਨ ਵੱਧ ਰਹੀ ਬਿਜਲੀ ਦੀ ਕਿੱਲਤ ਕਾਰਨ ਹਰ ਕੋਈ ਪ੍ਰੇਸ਼ਾਨ ਹੈ। ਇੱਕ ਤਾਂ ਕਰਮੀ ਦੀ ਮਾਰ ਤੇ ਦੂਜੇ ਪਾਸੇ ਇਹਨਾਂ ਪਾਵਰ ਕੱਟਾ ਨੇ ਲੋਕਾਂ ਨੂੰ ਪ੍ਰੇਸ਼ਾਨ ਕਰ ਦਿੱਤਾ ਹੈ।ਇਸੇ ਦੇ ਹੀ ਚਲਦਿਆਂ ਅੱਜ ਪੰਜਾਬ ਭਰ ਵਿਚ ਬਿਜਲੀ ਕੱਟਾ ਦੇ ਖਿਲਾਫ ਰੋਸ਼ ਪ੍ਰਦਰਸ਼ਨ ਤੇ ਧਰਨੇ ਦਿੱਤੇ ਜਾ ਰਹੇ ਹਨ।  ਅੱਜ ਕਿਸਾਨ ਜਥੇਬੰਦੀਆਂ ਵਲੋਂ ਅਮ੍ਰਿਤਸਰ 'ਚ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਦੇ ਘਰ ਬਾਹਰ ਧਰਨਾ ਪ੍ਰਦਰਸ਼ਨ ਕੀਤਾ ਹੈ ਤੇ ਨਾਲ ਉਨ੍ਹਾਂ ਨੂੰ ਇਕ ਮੰਗ ਪੱਤਰ ਵੀ ਸੌਂਪਿਆ ਗਿਆ ਜਿਸ 'ਚ ਉਨ੍ਹਾਂ ਇਸ ਸਮੱਸਿਆ ਦਾ ਹੱਲ ਨਾ ਨਿਕਲਣ ਤੇ ਪੂਰੇ ਪੰਜਾਬ 'ਚ ਵਿਰੋਧ ਪ੍ਰਦਰਸ਼ਨ ਦਾ ਐਲਾਨ ਕੀਤਾ ਹੈ। ਕਿਸਾਨ ਆਗੂ ਨੇ ਕਿਹਾ ਕਿ ਪਹਿਲਾਂ ਵੀ ਕਈ ਸਰਕਾਰਾਂ ਆਈਆਂ ਤੇ ਗਈਆਂ ਪਰ ਇਨ੍ਹੇ ਲੰਮੇ ਬਿਜਲੀ ਕਟ ਨਹੀਂ ਲੱਗੇ ਆਮ ਆਦਮੀ ਪਾਰਟੀ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਕਿਹਾ ਸੀ ਕਿ ਕਿਸਾਨਾਂ ਨੂੰ ਬਿਜਲੀ ਸਪਲਾਈ ਨਿਰਵਿਘਨ ਦਿੱਤੀ ਜਾਵੇਗੀ। ਪਰ ਅਰਬਨ ਏਰੀਆ ਵਿਚ ਇਨ੍ਹੇ ਵੱਡੇ ਵੱਡੇ ਕੱਟ ਲੱਗ ਰਹੇ ਹਨ ਆਪ ਪਾਰਟੀ ਦੀ ਸਰਕਾਰ ਆਪਣੇ ਵਾਅਦੇ ਆ ਤੋਂ ਪੂਰੀ ਤਰਾਂ ਭੱਜ ਰਹੀ ਹੈ। ਉਥੇ ਹੀ ਕਿਸਾਨ ਜਥੇਬੰਦੀਆਂ ਜਦੋ ਬਿਜਲੀ ਮੰਤਰੀ ਦੀ ਕੋਠੀ ਦਾ ਘੇਰਾਵ ਕਰਨ ਲਈ ਪੁਹੰਚਿਆਂ ਤੇ ਪੁਲਿਸ ਵੱਲੋਂ ਕਿਸਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਜਦੋਂ ਕਿਸਾਨ ਅੱਗੇ ਵਧੇ ਤਾਂ ਪੁਲਿਸ ਨਾਲ ਉਨ੍ਹਾਂ ਦੀ ਧੱਕਾ ਮੁੱਕੀ ਵੀ ਹੋਈ। 


ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ, ਕਿਸਾਨ ਆਗੂ ਰਣਜੀਤ ਸਿੰਘ ਕਲੇਰ ਬਾਲਾ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੂਰੇ ਪੰਜਾਬ ਵਿੱਚ ਬਿਜਲੀ ਸਪਲਾਈ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋ ਚੁੱਕੀ ਹੈ। ਖੇਤੀ ਮੋਟਰਾਂ ਨੂੰ ਬਿਜਲੀ ਸਪਲਾਈ ਨਾ ਮਿਲਣ ਕਰਕੇ ਹਰਾ ਚਾਰਾ,ਸਬਜ਼ੀਆਂ,ਗੰਨਾ ਸਮੇਤ ਹੋਰ ਫ਼ਸਲਾਂ ਦਾ ਵੱਡਾ ਨੁਕਸਾਨ ਹੋ ਰਿਹਾ ਹੈ। 24 ਘੰਟੇ ਅਰਬਨ ਸਪਲਾਈ ਵਿੱਚ ਵੀ 14 ਤੋ 16 ਘੰਟੇ ਦੇ ਕੱਟ,ਖੇਤੀ ਨੂੰ ਕੁਝ ਘੰਟੇ ਦੇ ਦਿੱਤੇ ਸ਼ਿਡਉਲ ਵਿੱਚ ਪਾਵਰ ਕੱਟ ਦੇ ਨਾਮ ਤੇ ਬਿਜਲੀ ਬੰਦ ਰਹਿੰਦੀ ਹੈ,ਕਿਸਾਨ ਬਿਜਲੀ ਨਾਂ ਮਿਲਣ ਕਾਰਨ ਖੇਤਾਂ ਦੀ ਸਿੰਚਾਈ ਕਰਨ,ਪਸ਼ੂਆਂ ਲਈ ਅਗਲਾ ਹਰਾ ਚਾਰਾ ਬੀਜਣ,ਬੀਜੀਆਂ ਫ਼ਸਲਾਂ ਨੂੰ ਪਾਣੀ ਨਾਂ ਮਿਲਣ ਕਾਰਨ ਬਹੁਤ ਪ੍ਰੇਸ਼ਾਨ ਹਨ। 

ਇਸਦੇ ਵਿਰੋਧ ਵਿੱਚ ਜਥੇਬੰਦੀ ਵੱਲੋਂ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਦੇ ਘਰ ਮੂਹਰੇ ਰੋਸ ਪ੍ਰਦਰਸ਼ਨ ਕਰਕੇ ਉਨ੍ਹਾਂ ਨੂੰ ਮੰਗ ਪੱਤਰ ਸੌਂਪਿਆ ਜਾਵੇਗਾ ਅਤੇ ਬਿਜਲੀ ਸਪਲਾਈ ਨਿਰਵਿਘਨ ਦੇਣ ਦੀ ਮੰਗ ਕੀਤੀ ਜਾਵੇਗੀ। ਜੇਕਰ ਪੰਜਾਬ ਸਰਕਾਰ ਵੱਲੋਂ ਬਿਜਲੀ ਸੰਕਟ ਨੂੰ ਹੱਲ ਨਾਂ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਜਥੇਬੰਦੀ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਵੱਡੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਿਹੜਾ ਕੱਮ ਵਿਰੋਧੀ ਧਿਰ ਦਾ ਹੁੰਦਾ ਹੈ ਉਹ ਕਿਸਾਨ ਨਿਭਾ ਰਹੇ ਹਨ। 

Get the latest update about TRUE SCOOP PUNJABI, check out more about POWER CUTT, BLACKOUT IN PUNJAB, PROTEST AGAINST POWER CUTT & HARBHAJAN SINGH ETO

Like us on Facebook or follow us on Twitter for more updates.