ਕਿਸਾਨ ਅੰਦੋਲਨ ਵਿਚਾਲੇ ਕੋਰੋਨਾ ਨੂੰ ਲੈ ਕੇ SC ਨੇ ਜਤਾਈ ਚਿੰਤਾ, ਕਿਹਾ-ਕਿਤੇ ਤਬਲੀਗੀ ਜਮਾਤ ਜਿਹੇ ਨਾ ਹੋ ਜਾਣ ਹਾਲਾਤ

ਕਿਸਾਨ ਅੰਦੋਲਨ ਵਿਚ ਕੋਰੋਨਾ ਦੇ ਹਾਲਾਤ ਨੂੰ ਲੈ ਕੇ ਸੁਪਰੀਮ ਕੋਰਟ ਨੇ ਚਿੰਤਾ ਜਤਾਈ ਹੈ। ਸੁਪਰੀਮ ਕੋਰਟ ਨੇ ਕੇਂਦਰ ਤੋਂ ਪੁੱਛਿਆ ਕਿ ਕੀ ਕਿ...

ਕਿਸਾਨ ਅੰਦੋਲਨ ਵਿਚ ਕੋਰੋਨਾ ਦੇ ਹਾਲਾਤ ਨੂੰ ਲੈ ਕੇ ਸੁਪਰੀਮ ਕੋਰਟ ਨੇ ਚਿੰਤਾ ਜਤਾਈ ਹੈ। ਸੁਪਰੀਮ ਕੋਰਟ ਨੇ ਕੇਂਦਰ ਤੋਂ ਪੁੱਛਿਆ ਕਿ ਕੀ ਕਿਸਾਨ ਅੰਦੋਲਨ ਵਿਚ ਕੋਰੋਨਾ ਨੂੰ ਲੈ ਕੇ ਨਿਯਮਾਂ ਦਾ ਪਾਲਣ ਕੀਤਾ ਜਾ ਸਕਦਾ ਹੈ। ਚੀਫ ਜਸਟਿਸ ਆਫ ਇੰਡੀਆ (ਸੀ.ਜੇ.ਆਈ.) ਐਸ.ਏ. ਬੋਬੜੇ ਨੇ ਕਿਹਾ ਕਿ ਸਾਨੂੰ ਨਹੀਂ ਪਤਾ ਕਿ ਕਿਸਾਨ ਕੋਵਿਡ ਨਾਲ ਸੁਰੱਖਿਅਤ ਹਨ ਜਾਂ ਨਹੀਂ। ਜੇਕਰ ਨਿਯਮਾਂ ਦਾ ਪਾਲਣ ਨਹੀਂ ਕੀਤਾ ਗਿਆ ਤਾਂ ਤਬਲੀਗੀ ਜਮਾਤ ਦੀ ਤਰ੍ਹਾਂ ਹੀ ਮੁਸ਼ਕਿਲ ਹੋ ਸਕਦੀ ਹੈ।

ਦਰਅਸਲ ਨਿਜ਼ਾਮੁੱਦੀਨ ਸਥਿਤ ਮਰਕਜ ਕੇਸ ਅਤੇ ਕੋਵਿਡ ਲਾਕਡਾਊਨ ਦੌਰਾਨ ਭੀੜ ਇਕੱਠਾ ਕਰਨ ਦੀ ਪਰਮਿਸ਼ਨ ਦੇਣ ਨੂੰ ਲੈ ਕੇ ਇਕ ਜਨਹਿਤ ਪਟੀਸ਼ਨ ਦਰਜ ਕੀਤੀ ਗਈ ਸੀ, ਜਿਸ ਵਿਚ ਪਟੀਸ਼ਨਕਰਤਾ ਨੇ ਕਿਹਾ ਕਿ ਸਰਕਾਰ ਨੇ ਨਿਜ਼ਾਮੁੱਦੀਨ ਮਰਕਜ ਵਿਚ ਵਿਦੇਸ਼ੀ ਪ੍ਰਤੀਨਿਧੀਆਂ  ਦੇ ਨਾਲ ਵੱਡੀ ਗਿਣਤੀ ਵਿਚ ਲੋਕਾਂ ਨੂੰ ਇਕੱਠਾ ਹੋਣ ਦੀ ਆਗਿਆ ਦੇ ਕੇ ਲੱਖਾਂ ਨਾਗਰਿਕਾਂ ਦੀ ਸਿਹਤ ਨੂੰ ਖਤਰੇ ਵਿਚ ਪਾਇਆ ਸੀ।

ਇਸ ਪਟੀਸ਼ਨ ਉੱਤੇ ਸੁਣਵਾਈ ਕਰਦੇ ਹੋਏ ਸੁਪਰੀਮ ਕੋਰਟ ਨੇ ਕਿਹਾ ਕਿ ਤੁਸੀਂ ਸਾਨੂੰ ਦੱਸੋ ਕਿ ਕੀ ਹੋ ਰਿਹਾ ਹੈ? ਮੈਨੂੰ ਨਹੀਂ ਪਤਾ ਕਿ ਕਿਸਾਨ ਕੋਵਿਡ ਤੋਂ ਸੁਰੱਖਿਅਤ ਹਨ ਜਾਂ ਨਹੀਂ, ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਵਿਚ ਵੀ ਇਹੀ ਸਮੱਸਿਆ ਪੈਦਾ ਹੋ ਸਕਦੀ ਹੈ। ਇਸ ਉੱਤੇ ਸਾਲਿਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਕਿਹਾ ਕਿ ਅਸੀਂ ਹਾਲਾਤ ਦੇ ਬਾਰੇ ਵਿਚ ਜਾਨਣ ਦੀ ਕੋਸ਼ਿਸ਼ ਕਰਾਂਗੇ। 

ਪਟੀਸ਼ਨਕਰਤਾ ਦੇ ਵਕੀਲ ਪਰਿਹਾਰ ਨੇ ਕਿਹਾ ਕਿ ਮੌਲਾਨਾ ਸਾਦ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਮੌਲਾਨਾ ਸਾਦ ਦੇ ਟਿਕਾਨੇ ਬਾਰੇ ਕੋਈ ਬਿਆਨ ਨਹੀਂ ਦਿੱਤਾ ਗਿਆ। ਇਸ ਉੱਤੇ ਸੀ.ਜੇ.ਆਈ. ਐਸ.ਏ. ਬੋਬੜੇ ਨੇ ਕਿਹਾ ਕਿ ਅਸੀਂ ਇਹ ਸੁਨਿਸਚਿਤ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ ਕਿ ਕੋਵਿਡ ਨਾ ਫੈਲੇ। ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦਾ ਪਾਲਣ ਸੁਨਿਸਚਿਤ ਕਰੀਏ। 

ਸੀ.ਜੇ.ਆਈ. ਐਸ.ਏ. ਬੋਬੜੇ ਨੇ ਕੇਂਦਰ ਤੋਂ ਪੁੱਛਿਆ ਕਿ ਵਿਰੋਧ ਕਰ ਰਹੇ ਕਿਸਾਨ ਕੋਵਿਡ ਦੇ ਪ੍ਰਸਾਰ ਨੂੰ ਰੋਕਣ ਲਈ ਅਹਿਤਿਆਤੀ ਕਦਮ ਉਠਾ ਰਹੇ ਹਨ? ਤੁਸੀਂ ਮਰਕਜ ਦੀ ਘਟਨਾ ਤੋਂ ਕੀ ਸਿੱਖਿਆ ਹੈ? ਕੋਰੋਨਾ ਤੋਂ ਬਚਾਅ ਸੁਨਿਸਚਿਤ ਕਰਨ ਲਈ ਕੀ ਕਦਮ ਚੁੱਕੇ ਗਏ ਹਨ? ਸੁਪਰੀਮ ਕੋਰਟ ਨੇ ਦੋ ਹਫਤੇ ਦੇ ਅੰਦਰ ਜਵਾਬ ਮੰਗਿਆ ਹੈ।

Get the latest update about farmers protest, check out more about covid19, modi government & supreme court

Like us on Facebook or follow us on Twitter for more updates.