ਕਿਸਾਨਾਂ ਦਾ ਸੰਘਰਸ਼ 38ਵੇਂ ਦਿਨ ਵੀ ਜਾਰੀ, ਗਾਜ਼ੀਪੁਰ ਹੱਦ ਉੱਤੇ ਕਿਸਾਨ ਨੇ ਕੀਤੀ ਖੁਦਕੁਸ਼ੀ

ਕੇਂਦਰ ਦੇ ਖੇਤੀਬਾੜੀ ਬਿੱਲਾਂ ਖਿਲਾਫ ਕਿਸਾਨਾਂ ਦਾ ਸੰਘਰਸ਼ 38ਵੇਂ ਦਿਨ ਵਿਚ ਦਾਖਲ ਹੋ ਗਿਆ ਹੈ। ਇਸ ਦੌਰਾਨ ਗਾਜ਼ੀਆ...

ਕੇਂਦਰ ਦੇ ਖੇਤੀਬਾੜੀ ਬਿੱਲਾਂ ਖਿਲਾਫ ਕਿਸਾਨਾਂ ਦਾ ਸੰਘਰਸ਼ 38ਵੇਂ ਦਿਨ ਵਿਚ ਦਾਖਲ ਹੋ ਗਿਆ ਹੈ। ਇਸ ਦੌਰਾਨ ਗਾਜ਼ੀਆਬਾਦ ਵਿਚ ਦਿੱਲੀ ਹੱਦ ਉੱਤੇ ਬੈਠੇ ਇਕ ਕਿਸਾਨ ਵਲੋਂ ਖੁਦਕੁਸ਼ੀ ਕਰਨ ਦੀ ਖਬਰ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਕਿਸਾਨ ਨੇ ਫਾਹਾ ਲਾ ਕੇ ਖੁਦਕੁਸ਼ੀ ਕੀਤੀ ਹੈ।

ਦੱਸ ਦਈਏ ਕਿ ਕਿਸਾਨ ਆਪਣੀਆਂ ਮੰਗਾਂ ਮਨਵਾਉਣ ਲਈ ਸਿੰਘੂ ਤੇ ਟਿਕਰੀ ਹੱਦ ਉੱਤੇ ਕਿਸਾਨਾਂ ਦਾ ਪ੍ਰਦਰਸ਼ਨ ਜਾਰੀ ਹੈ। ਇਸ ਤੋਂ ਪਹਿਲਾਂ ਕਿਸਾਨਾਂ ਅਤੇ ਸਰਕਾਰ ਵਿਚਾਲੇ 7ਵੇਂ ਦੌਰ ਦੀ ਗੱਲਬਾਤ ਵਿਚ ਪੂਰਾ ਹੱਲ ਤਾਂ ਨਹੀਂ ਨਿਕਲਿਆ ਪਰ ਵਿਵਾਦ ਦੇ ਦੋ ਮੁੱਦਿਆਂ ਉੱਤੇ ਸਹਿਮਤੀ ਬਣ ਗਈ ਹੈ। ਕਿਸਾਨਾਂ ਅਤੇ ਸਰਕਾਰ ਦੇ ਵਿਚਾਲੇ ਹੁਣ 4 ਜਨਵਰੀ ਨੂੰ ਅਗਲੀ ਬੈਠਕ ਹੈ। ਉਮੀਦ ਕੀਤੀ ਜਾ ਰਹੀ ਹੈ ਕਿ ਇਸ ਦਿਨ ਵਿਰੋਧ ਖਤਮ ਹੋ ਸਕਦਾ ਹੈ। ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਉਨ੍ਹਾਂ ਨੂੰ ਭਰੋਸਾ ਹੈ ਕਿ 4 ਜਨਵਰੀ ਨੂੰ ਸਾਕਾਰਾਤਮਕ ਨਤੀਜੇ ਆਉਣਗੇ।

ਹਾਲਾਂਕਿ ਕਿਸਾਨਾਂ ਦੇ ਤੇਵਰ ਅਜੇ ਵੀ ਤਿੱਖੇ ਬਣੇ ਹੋਏ ਹਨ। ਉਨ੍ਹਾਂ ਦਾ ਧਰਨਾ ਇੰਨੀ ਕੜਾਕੇ ਦੀ ਠੰਡ ਵਿਚ ਵੀ ਜਾਰੀ ਹੈ। ਕਿਸਾਨਾਂ ਨੇ ਸਾਫ ਕੀਤਾ ਹੈ ਕਿ ਉਨ੍ਹਾਂ ਨੂੰ ਖੇਤੀਬਾੜੀ ਕਾਨੂੰਨ ਵਾਪਸ ਕੀਤੇ ਜਾਣ ਤੋਂ ਘੱਟ ਕੁਝ ਵੀ ਮਨਜ਼ੂਰ ਨਹੀਂ ਹੈ। ਖੇਤੀਬਾਰੀ ਕਾਨੂੰਨ ਵਾਪਸ ਲਏ ਜਾਣ ਤੱਕ ਅੰਦੋਲਨ ਜਾਰੀ ਰਹੇਗਾ। ਇਸੇ ਦੌਰਾਨ ਸਾਬਕਾ ਕੇਂਦਰੀ ਮੰਤਰੀ ਪੀ. ਚਿਦਾਂਬਰਮ ਨੇ ਕਿਹਾ ਹੈ ਕਿ ਕਿਸਾਨਾਂ ਦੀ ਇਹ ਲੋੜ ਹੈ ਅਤੇ ਉਨ੍ਹਾਂ ਦੀ ਇੱਛਾ ਦਾ ਧਿਆਨ ਰੱਖਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਹ ਕਾਨੂੰਨ ਟਾਲ ਕੇ ਮੁੜ ਵਿਚਾਰ ਲਈ ਸਹਿਮਤ ਹੋ ਜਾਣਾ ਚਾਹੀਦਾ ਹੈ। 

Get the latest update about Ghazipur border, check out more about farmer & commits suicide

Like us on Facebook or follow us on Twitter for more updates.