ਕਿਸਾਨਾਂ ਦੀ ਸੂਬਾ ਤੇ ਕੇਂਦਰ ਸਰਕਾਰ ਨੂੰ ਚਿਤਾਵਨੀ, ਮੰਗਾਂ ਪੂਰੀਆਂ ਕਰੋ ਨਹੀਂ ਤਾਂ ਵਿੱਢਾਂਗੇ ਸੰਘਰਸ਼

ਕਿਸਾਨਾਂ ਨੇ ਕੇਂਦਰ ਅਤੇ ਸੂਬਾ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਉਹ ਛੇਤੀ ਉਨ੍ਹਾਂ ਦੀਆਂ ਮੰਗਾਂ ਨੂੰ ਅਤੇ ਆਪਣੇ ਕੀਤੇ ਗਏ ਵਾਅਦਿਆਂ

ਜਲੰਧਰ : ਕਿਸਾਨਾਂ ਨੇ ਕੇਂਦਰ ਅਤੇ ਸੂਬਾ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਉਹ ਛੇਤੀ ਉਨ੍ਹਾਂ ਦੀਆਂ ਮੰਗਾਂ ਨੂੰ ਅਤੇ ਆਪਣੇ ਕੀਤੇ ਗਏ ਵਾਅਦਿਆਂ ਨੂੰ ਪਰਾ ਕਰਨ ਨਹੀਂ ਤਾਂ ਉਨ੍ਹਾਂ ਨੂੰ ਦੁਬਾਰਾ ਫਿਰ ਤੋਂ ਸੰਘਰਸ਼ ਦਾ ਰਾਹ ਅਖਤਿਆਰ ਕਰਨਾ ਪੈ ਸਕਦਾ ਹੈ। ਉਨ੍ਹਾਂ ਨੂੰ ਦੁਬਾਰਾ ਫਿਰ ਤੋਂ ਸੜਕਾਂ ਅਤੇ ਰੇਲਵੇ ਲਾਈਨਾਂ 'ਤੇ ਉਤਰ ਕੇ ਧਰਨੇ ਲਗਾਉਣੇ ਪੈ ਸਕਦੇ ਹਨ। ਜਲੰਧਰ ਦੇ ਕਿਸਾਨਾਂ ਦਾ ਇਕ ਵੱਡਾ ਇਕੱਠ ਲੋਹੀਆਂ ਦੀ ਇੰਦਰਾ ਮੰਡੀ ਵਿਚ ਹੋਇਆ। ਜਿਸ ਵਿਚ ਨਾਲ ਲੱਗਦੇ ਮੋਗਾ ਜ਼ਿਲੇ ਦੇ ਕਿਸਾਨ ਵੀ ਸ਼ਾਮਲ ਹੋਏ। 
ਕਿਸਾਨਾਂ ਨੇ ਮੀਟਿੰਗ ਬੁਲਾਈ ਸੀ ਪਰ ਇਹ ਹੌਲੀ-ਹੌਲੀ ਵੱਡੀ ਭੀੜ ਵਿਚ ਤਬਦੀਲ ਹੋ ਗਈ। ਇਸ ਰੈਲੀ ਵਿਚ ਕਿਸਾਨ ਨੇਤਾਵਾਂ ਜਿਸ ਵਿਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਪ੍ਰਧਾਨ ਸਤਨਾਮ ਸਿੰਘ ਪੰਨੂ ਜੀ, ਸੂਬਾ ਸੰਗਠਨ ਸਕੱਤਰ ਸੁਖਵਿੰਦਰ ਸਿੰਘ, ਸੂਬਾ ਖਜਾਨਚੀ ਗੁਰਲਾਲ ਸਿੰਘ ਪੰਡੋਰੀ, ਰਣ ਸਿੰਘ, ਜਲੰਧੜ ਦੇ ਜ਼ਿਲਾ ਪ੍ਰਧਾਨ ਸਲਵਿੰਦਰ ਸਿੰਘ ਜਾਨੀਆਂ ਅਤੇ ਜ਼ਿਲਾ ਸਕੱਤਰ ਗੁਰਮੇਲ ਸਿੰਘ ਸਮੇਤ ਸੂਬਾ ਅਤੇ ਜ਼ਿਲੇ ਦੇ ਨੇਤਾ ਵੱਡੀ ਗਿਣਤੀ ਵਿਚ ਪਹੁੰਚੇ।
ਕਿਸਾਨ ਨੇਤਾਵਾਂ ਨੇ ਰੈਲੀ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਦਿੱਲੀ ਵਿਚ ਮੋਰਚੇ ਦੌਰਾਨ ਤਕਰੀਬਨ 743 ਕਿਸਾਨ ਸ਼ਹੀਦ ਹੋਏ। ਜਦੋਂ ਅੰਦੋਲਨ ਖਤਮ ਕੀਤਾ ਗਿਆ ਸੀ ਤਾਂ ਦੋਹਾਂ ਪੰਜਾਬ ਅਤੇ ਕੇਂਦਰ ਦੀਆਂ ਸਰਕਾਰਾਂ ਨੇ ਉਨ੍ਹਾਂ ਨੂੰ ਵਾਅਦਾ ਕੀਤਾ ਸੀ ਕਿ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਪੰਜ-ਪੰਜ ਲੱਖ ਰੁਪਏ ਮੁਆਵਜ਼ਾ ਦੇਣ ਦੇ ਨਾਲ-ਨਾਲ ਘਰ ਦੇ ਇਕ ਮੈਂਬਰ ਨੂੰ ਨੌਕਰੀ ਦਿੱਤੀ ਜਾਵੇਗੀ। ਪਰ ਅਜੇ ਤੱਕ ਇਸ ਨੂੰ ਅਮਲੀਜਾਮਾ ਨਹੀਂ ਪਹਿਨਾਇਆ ਗਿਆ ਹੈ। ਲਖੀਮਪੁਰ ਖੀਰੀ ਵਿਚ ਮਾਰੇ ਗਏ ਕਿਸਾਨਾਂ ਨੇ ਦੋਸ਼ੀਆਂ ਨੂੰ ਅਜੇ ਤੱਕ ਸਜ਼ਾ ਨਹੀਂ ਮਿਲੀ ਹੈ। ਉਹ ਖੁੱਲ੍ਹੇਆਮ ਘੁੰਮ ਰਹੇ ਹਨ। ਘੱਟੋ-ਘੱਟ ਖਰੀਦ ਮੁੱਲ ਅਜੇ ਤੱਕ ਲਾਗੂ ਨਹੀਂ ਕੀਤਾ ਗਿਆ ਹੈ। ਜਦੋਂ ਕਿ ਕੇਂਦਰ ਸਰਕਾਰ ਨੇ ਵਾਅਦਾ ਕੀਤਾ ਸੀ ਕਿ ਸਾਰੀਆਂ ਫਸਲਾਂ 'ਤੇ ਇਸ ਨੂੰ ਲਾਗੂ ਕੀਤਾ ਜਾਵੇਗਾ।
ਕਿਸਾਨ ਨੇਤਾਵਾਂ ਨੇ ਕਿਹਾ ਕਿ ਸੂਬੇ ਵਿਚ ਫਸਲਾਂ ਦੇ ਮੁਆਵਜ਼ੇ ਸਵਾਮੀਨਾਥਨ ਰਿਪੋਰਟ ਦੇ ਆਧਾਰ 'ਤੇ ਮਿਲਣੇ ਚਾਹੀਦੇ ਹਨ। ਉਨ੍ਹਾਂ ਨੇ ਸੂਬੇ ਵਿਚ ਨਦੀਆਂ ਦੇ ਪਾਣੀਆਂ ਅਤੇ ਹਵਾ ਨੂੰ ਪ੍ਰਦੂਸ਼ਣ ਰਹਿਤ ਬਣਾਉਣ ਦਾ ਵੀ ਸਰਕਾਰ ਨੂੰ ਸੱਦਾ ਦਿੱਤਾ। ਕਿਸਾਨ ਨੇਤਾਵਾਂ ਨੇ ਕਿਹਾ ਕਿ ਫੈਕਟਰੀਆਂ ਦਾ ਗੰਦਾ ਪਾਣੀ, ਸੀਵਰੇਜ ਨਦੀਆਂ ਵਿਚ ਸਿੱਧਾ ਛੱਡਿਆ ਜਾ ਰਿਹਾ ਹੈ ਜਿਸ ਨਾਲ ਪਾਣੀ ਖਰਾਬ ਹੋ ਰਿਹਾ ਹੈ ਅਤੇ ਬੀਮਾਰੀਆਂ ਫੈਲ ਰਹੀਆਂ ਹਨ। ਉਨ੍ਹਾਂ ਨੇ ਸਰਕਾਰ ਨੂੰ ਹਵਾ ਪ੍ਰਦੂਸ਼ਣ ਫੈਲਾਉਣ ਵਾਲੇ ਪ੍ਰਾਜੈਕਟਾਂ 'ਤੇ ਵੀ ਪਾਬੰਦੀਆਂ ਲਗਾਉਣ ਦੀ ਮੰਗ ਕੀਤੀ। ਨਾਲ ਹੀ ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਦਾ ਗੰਨੇ ਦਾ ਬਕਾਇਆ ਵੀ ਉਨ੍ਹਾਂ ਨੂੰ ਛੇਤੀ ਹੀ ਦਿੱਤਾ ਜਾਵੇ। 

Get the latest update about Truescoop news, check out more about punjab news & Latest news Punjab Farmers

Like us on Facebook or follow us on Twitter for more updates.