(ਅਵਤਾਰ ਸਿੰਘ): ਇਕ ਪਾਸੇ ਜਿੱਥੇ ਪੂਰਾ ਦੇਸ਼ ਆਪਣੇ ਘਰਾਂ ਵਿਚ ਆਪਣੇ ਪਰਿਵਾਰਾਂ ਨਾਲ ਬੈਠ ਕੇ ਨਵਾਂ ਸਾਲ ਮਨਾ ਰਿਹਾ ਹੈ ਉਥੇ ਗੁਰਦਾਸਪੁਰ ਵਿਚ ਕਿਸਾਨ ਜਥੇਬੰਦੀਆਂ ਨੇ ਸ਼ਹਿਰ ਵਿਚ ਰੋਸ਼ ਪ੍ਰਦਰਸ਼ਨ ਕਰ ਕੇ ਕੇਂਦਰ ਦੀ ਮੋਦੀ ਸਰਕਾਰ ਦਾ ਪੁਤਲਾ ਫ਼ੂਕ ਕੇ ਆਪਣੇ ਨਵੇਂ ਸਾਲ ਦੀ ਸ਼ੁਰੂਆਤ ਕੀਤੀ ਅਤੇ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੱਤੀ।
ਆਪਣੀ ਚਿਤਾਵਨੀ ਵਿਚ ਕਿਸਾਨਾਂ ਕਿਹਾ ਕਿ ਜੇ 4 ਜਨਵਰੀ ਦੀ ਮੀਟਿੰਗ ਵਿਚ ਕਿਸਾਨਾਂ ਦੇ ਮਸਲੇ ਦਾ ਹੱਲ ਨਾ ਹੋਇਆ ਤਾਂ ਕਿਸਾਨ ਲਾਲ ਕਿਲੇ ਨੂੰ ਟਰੈਕਟਰਾਂ ਨਾਲ ਘੇਰਾ ਪਾ ਕੇ ਲਾਲ ਕਿਲੇ ਉੱਤੇ ਆਪਣਾ ਝੰਡਾ ਲਹਿਰਾਉਣਗੇ। ਇਸ ਮੌਕੇ ਤੇ ਜਾਣਕਾਰੀ ਦਿੰਦਿਆਂ ਕਿਸਾਨ ਆਗੂਆਂ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਜੋ ਕਾਲੇ ਕਾਨੂੰਨ ਪਾਸ ਕੀਤੇ ਗਏ ਹਨ ਉਹ ਅਜੇ ਤੱਕ ਰੱਦ ਨਹੀਂ ਕੀਤੇ ਗਏ, ਜਿਸ ਕਾਰਨ ਕਿਸਾਨਾਂ ਵਿਚ ਰੋਸ਼ ਵੱਧਦਾ ਜਾ ਰਿਹਾ ਹੈ।
ਅੱਜ ਗੁਰਦਾਸਪੁਰ ਵਿਚ ਕਿਸਾਨ ਜਥੇਬੰਦੀਆਂ ਨੇ ਸ਼ਹਿਰ ਵਿਚ ਰੋਸ਼ ਪ੍ਰਦਰਸ਼ਨ ਕਰ ਕੇ ਮੋਦੀ ਸਰਕਾਰ ਦਾ ਪੁਤਲਾ ਫੂਕ ਕੇ ਨਵੇਂ ਸਾਲ ਦੀ ਸ਼ੁਰੂਆਤ ਕੀਤੀ ਹੈ ਅਤੇ ਨਾਲ ਹੀ ਸੰਘਰਸ਼ ਨੂੰ ਹੋਰ ਤੇਜ਼ ਕਰਨ ਦੀ ਚਿਤਾਵਨੀ ਦਿੱਤੀ ਹੈ। ਕਿਸਾਨਾਂ ਨੇ ਕਿਹਾ ਕਿ ਜੇਕਰ 4 ਜਨਵਰੀ ਦੀ ਮੀਟਿੰਗ ਵਿਚ ਕਿਸਾਨਾਂ ਦੇ ਮਸਲੇ ਹੱਲ ਨਾ ਹੋਣ ਉੱਤੇ ਉਹ ਪ੍ਰਦਰਸ਼ਨ ਤੇਜ਼ ਕਰ ਕੇ ਕੇਂਦਰ ਸਰਕਾਰ ਉੱਤੇ ਦਬਾਅ ਬਣਾਉਣਗੇ।