ਦਸੂਹੇ ਵਿਚ ਮੋਦੀ ਸਰਕਾਰ ਤੋਂ ਦੁਖੀ ਪਿਓ-ਪੁੱਤ ਨੇ ਕੀਤੀ ਖੁਦਕੁਸ਼ੀ, ਲਿਖਿਆ ਸੁਸਾਇਡ ਨੋਟ

ਦਸੂਹਾ ਦੇ ਪਿੰਡ ਮੁਹੱਦੀਪੁਰ ਦੇ ਕਿਸਾਨ ਪਿਓ-ਪੁੱਤਰ ਨੇ ਖੇਤੀ ਕਾਨੂੰਨਾਂ ਅਤੇ ਪੰਜਾਬ ਸਰਕਾਰ ਵੱਲੋਂ ਕਰਜ਼ਾ ਮੁਆਫ਼...

ਦਸੂਹਾ ਦੇ ਪਿੰਡ ਮੁਹੱਦੀਪੁਰ ਦੇ ਕਿਸਾਨ ਪਿਓ-ਪੁੱਤਰ ਨੇ ਖੇਤੀ ਕਾਨੂੰਨਾਂ ਅਤੇ ਪੰਜਾਬ ਸਰਕਾਰ ਵੱਲੋਂ ਕਰਜ਼ਾ ਮੁਆਫ਼ ਨਾ ਕਰਨ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ ਲਈ। ਦੋਵੇਂ ਮ੍ਰਿਤਕ ਕਿਸਾਨਾਂ ਦੀ ਪਛਾਣ ਨੰਬਦਰਾਰ ਜਗਤਾਰ ਸਿੰਘ ਪੁੱਤਰ ਗੁਰਦਿਆਲ ਸਿੰਘ ਅਤੇ ਉਸ ਦੇ ਪੁੱਤਰ ਕਿਰਪਾਲ ਸਿੰਘ ਦੇ ਰੂਪ ਵਿੱਚ ਹੋਈ ਹੈ। ਘਟਨਾ ਦੀ ਸੂਚਨਾ ਪਾ ਕੇ ਮੌਕੇ ਉਤੇ ਪਹੁੰਚੀ ਪੁਲਸ ਨੇ ਲਾਸ਼ਾਂ ਨੂੰ ਕਬਜ਼ੇ ਵਿਚ ਲਿਆ ਹੈ ਅਤੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। 

ਸੁਸਾਈਡ ਨੋਟ ਵਿਚ ਲਿਖਿਆ ਮੋਦੀ ਸਰਕਾਰ ਕਰ ਰਹੀ ਹੈ ਧੱਕਾ 
ਪੁਲਸ ਨੂੰ ਇਕ ਸੁਸਾਈਡ ਨੋਟ ਵੀ ਮਿਲਿਆ ਹੈ। ਖ਼ੁਦਕੁਸ਼ੀ ਕਰਨ ਤੋਂ ਪਹਿਲਂ ਪਿਓ-ਪੁੱਤ ਵੱਲੋ ਲਿਖੇ ਗਏ ਸੁਸਾਈਟ ਨੋਟ ਵਿੱਚ ਲਿਖਿਆ ਗਿਆ ਹੈ ਮੋਦੀ ਸਰਕਾਰ ਕਿਸਾਨਾਂ ਨਾਲ ਧੱਕਾ ਕਰ ਰਹੀ ਹੈ ਅਤੇ ਕਿਸਾਨ ਦਿੱਲੀ ਦੀਆਂ ਸਰਹੱਦਾਂ ਉਤੇ ਧੱਕੇ ਖਾ ਰਹੇ ਹਨ ਅਤੇ ਸਰਕਾਰ ਕਿਸਾਨਾਂ ਨੂੰ ਬਰਬਾਦ ਕਰ ਰਹੀ ਹੈ। ਇਸ ਦੀ ਜ਼ਿੰਮੇਵਾਰ ਮੋਦੀ ਸਰਕਾਰ ਹੈ।

ਇਸ ਦੇ ਨਾਲ ਹੀ ਇਹ ਵੀ ਲਿਖਿਆ ਹੈ ਕਿ ਕੈਪਟਨ ਸਰਕਾਰ ਨੇ ਕਰਜ਼ੇ ਮੁਆਫ਼ ਨਹੀਂ ਕੀਤੇ ਹਨ। ਸਾਡੀ ਇਕ ਏਕੜ ਦੀ ਜ਼ਮੀਨ ਹੈ, ਸਾਡਾ ਕਰਜ਼ਾ ਵੀ ਮੁਆਫ਼ ਨਹੀਂ ਹੋਇਆ। ਜਿਸ ਕਰਕੇ ਅਸੀਂ ਖ਼ੁਦਕੁਸ਼ੀ ਕਰ ਰਹੇ ਹਾਂ। ਦੋਵੇਂ ਕਿਸਾਨਾਂ ਦੀ ਮੌਤ ਨਾਲ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਦੌੜ ਪਈ ਹੈ। 

Get the latest update about commit suicide, check out more about Fatherson, suicide note & Dasuya

Like us on Facebook or follow us on Twitter for more updates.