ਬਿਹਾਰ 'ਚ ਪਿਤਾ ਨੇ ਹੀ ਧੀਆਂ ਦਾ ਕੀਤਾ ਬਲਾਤਕਾਰ, ਕੁੜੀ ਨੇ ਵੀਡੀਓ ਬਣਾ ਸੋਸ਼ਲ ਮੀਡੀਆ 'ਤੇ ਇਨਸਾਫ਼ ਦੀ ਕੀਤੀ ਮੰਗ

ਬਿਹਾਰ ਦੇ ਸਮਸਤੀਪੁਰ ਜ਼ਿਲ੍ਹੇ ਵਿੱਚ ਇੱਕ 50 ਸਾਲਾ ਵਿਅਕਤੀ ਨੂੰ ਆਪਣੀ ਧੀ ਨਾਲ ਬਲਾਤਕਾਰ ਕਰਨ ਦਾ ਵੀਡੀਓ ਵਾਇਰਲ ਹੋਣ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਹੈ। ਦੋਸ਼ੀ ਵਿਅਕਤੀ ਪੇਸ਼ੇ ਤੋਂ ਅਧਿਆਪਕ ਹੈ ਅਤੇ ਸਮਸਤੀਪੁਰ ਦੇ ਰੋਜ਼ੇਰਾ ਦਾ ਰਹਿਣ ਵਾਲਾ ਹੈ...

ਬਿਹਾਰ ਤੋਂ ਇਕ ਪਿਓ ਧੀ ਦੇ ਰਿਸ਼ਤੇ ਨੂੰ ਸ਼ਰਮਸਾਰ ਕਰਨ ਵਾਲੀ ਖਬਰ ਸਾਹਮਣੇ ਆਈ ਹੈ ਜਿਥੇ ਇਕ ਪਿਓ ਵਲੋਂ ਹੀ ਆਪਣੀ ਧੀ ਦਾ ਬਲਾਤਕਾਰ ਕੀਤਾ ਗਿਆ। ਸਮਸਤੀਪੁਰ 'ਚ ਇਕ 18 ਸਾਲਾ ਲੜਕੀ ਨੇ ਆਪਣੇ ਪਿਤਾ 'ਤੇ ਬਲਾਤਕਾਰ ਅਤੇ ਧਮਕੀਆਂ ਦੇਣ ਦਾ ਦੋਸ਼ ਲਗਾਇਆ ਹਨ । ਉਸ ਨੇ ਇਨਸਾਫ਼ ਦੀ ਮੰਗ ਲਈ ਹਮਲੇ ਦੀ ਵੀਡੀਓ ਬਣਾਈ ਅਤੇ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ। 

ਜਾਣਕਾਰੀ ਮੁਤਾਬਿਕ ਬਿਹਾਰ ਦੇ ਸਮਸਤੀਪੁਰ ਜ਼ਿਲ੍ਹੇ ਵਿੱਚ ਇੱਕ 50 ਸਾਲਾ ਵਿਅਕਤੀ ਨੂੰ ਆਪਣੀ ਧੀ ਨਾਲ ਬਲਾਤਕਾਰ ਕਰਨ ਦਾ ਵੀਡੀਓ ਵਾਇਰਲ ਹੋਣ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਹੈ। ਦੋਸ਼ੀ ਵਿਅਕਤੀ ਪੇਸ਼ੇ ਤੋਂ ਅਧਿਆਪਕ ਹੈ ਅਤੇ ਸਮਸਤੀਪੁਰ ਦੇ ਰੋਜ਼ੇਰਾ ਦਾ ਰਹਿਣ ਵਾਲਾ ਹੈ। ਉਸ ਦੀ 18 ਸਾਲਾ ਧੀ ਨੇ ਉਸ 'ਤੇ ਬਲਾਤਕਾਰ ਕਰਨ ਅਤੇ ਧਮਕੀਆਂ ਦੇਣ ਦਾ ਦੋਸ਼ ਲਾਇਆ ਹੈ। ਉਸਨੇ ਆਪਣੇ ਪਿਤਾ ਨੂੰ ਬੇਨਕਾਬ ਕਰਨ ਲਈ ਇੱਕ ਗੁਪਤ ਕੈਮਰੇ ਦੀ ਵਰਤੋਂ ਕਰਕੇ ਹਮਲੇ ਦੀ ਇੱਕ ਵੀਡੀਓ ਵੀ ਸ਼ੂਟ ਕੀਤੀ। ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਧੀ ਨੇ ਆਪਣੇ ਪਿਤਾ ਨਾਲ ਬਲਾਤਕਾਰ ਦੀ ਵੀਡੀਓ ਬਣਾਈ ਅਤੇ ਇਨਸਾਫ਼ ਦੀ ਮੰਗ ਲਈ ਕਲਿੱਪ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ।

 
ਜਾਣਕਾਰੀ ਦੇਂਦੀਆਂ ਰੋਸੇਰਾ ਸਬ-ਡਿਵੀਜ਼ਨ ਦੇ ਡੀਐੱਸਪੀ ਸਹਿਯਾਰ ਅਖਤਰ ਨੇ ਦੱਸਿਆ ਕਿ ਵੀਡੀਓ ਵਾਇਰਲ ਹੋਣ 'ਤੇ ਪੁਲਸ ਨੇ ਬੇਟੀ ਦੀ ਸ਼ਿਕਾਇਤ 'ਤੇ ਐੱਫਆਈਆਰ ਦਰਜ ਕਰਕੇ ਦੋਸ਼ੀ ਪਿਤਾ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਨੇ ਪਿਤਾ ਤੋਂ ਪੁੱਛਗਿੱਛ ਕੀਤੀ ਅਤੇ ਇਹ ਪਤਾ ਲਗਾਉਣ ਲਈ ਜਾਂਚ ਸ਼ੁਰੂ ਕਰ ਦਿੱਤੀ ਕਿ ਕੀ ਇਸ ਮਾਮਲੇ ਵਿੱਚ ਹੋਰ ਮੁਲਜ਼ਮ ਹਨ। ਬਾਕੀ ਪੁਲਿਸ ਵਲੋਂ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਬਿਆਨ ਦੇ ਆਧਾਰ 'ਤੇ ਹੋਰ ਦੋਸ਼ੀਆਂ ਦਾ ਪਤਾ ਲਗਾਇਆ ਜਾ ਰਿਹਾ ਹੈ।ਇਹ ਵੀ ਗੱਲ ਸਾਹਮਣੇ ਆ ਰਹੀ ਹੈ ਕਿ  ਪੀੜਤਾ ਦੀ ਮਾਂ ਨੇ ਹਮਲੇ 'ਤੇ ਕੋਈ ਇਤਰਾਜ਼ ਨਹੀਂ ਕੀਤਾ ਅਤੇ ਉਸ ਦਾ ਮਾਮਾ ਉਸ 'ਤੇ ਘਟਨਾ 'ਤੇ ਚੁੱਪ ਰਹਿਣ ਲਈ ਦਬਾਅ ਪਾਉਂਦਾ ਸੀ। 

Get the latest update about BIAHR NEWS, check out more about BIHAR RAPE HEIS DAUGHTER, SMASTIPUR & BIAHR GIRL RAPED BY HER FATHER

Like us on Facebook or follow us on Twitter for more updates.