ਲੁਧਿਆਣਾ ਸ਼ਹਿਰ 'ਚ ਬੇਖੌਫ ਹਮਲਾਵਰ, ਉਸਤਰੇ ਨਾਲ ਗਲਾ ਕੱਟ ਹੇਅਰ ਡਰੈਸਰ ਦਾ ਕੀਤਾ ਕਤਲ

ਕੁਝ ਦਿਨ ਪਹਿਲਾਂ ਹੀ ਲੁਧਿਆਣਾ ਸ਼ਹਿਰ ਦੇ ਥਾਣਾ ਟਿੱਬਾ ਅਧੀਨ ਪੈਂਦੇ ਇਲਾਕੇ ਵਿੱਚ ਇੱਕ ਨੌਜਵਾਨ ਨੇ ਇੱਕ ਹੋਰ ਨੌਜਵਾਨ ਨੂੰ ਆਰੇ ਨਾਲ ਕੱਟ ਦਿੱਤਾ ਸੀ ਤੇ ਹੁਣ ਸ਼ਹਿਰ ਦੇ ਟਿੱਬਾ ਰੋਡ ਸਤਿਸੰਗ ਘਰ ਨੇੜੇ ਸ਼ੁੱਕਰਵਾਰ ਦੇਰ ਰਾਤ ਅਜਿਹੀ ਘਟਨਾ ਵਾਪਰੀ ਹੈ ਜਿਥੇ ਇਕ ਹੇਅਰ ਡਰੈਸਰ ਦੀ ਲਾਸ਼ ਉਸ ਦੀ ਦੁਕਾਨ ਤੋਂ ਖੂਨ ਨਾਲ ਲੱਥਪੱਥ ਮਿਲੀ...

ਲੁਧਿਆਣਾ:- ਪੰਜਾਬ 'ਚ ਹਰ ਦਿਨ ਜੁਰਮ ਦੀਆ ਵਾਰਦਾਤਾਂ 'ਚ ਵਾਧਾ ਹੋ ਰਿਹਾ ਹੈ। ਲੁੱਟ-ਖੋਹ ਅਤੇ ਕਤਲ ਦੀਆਂ ਘਟਨਾਵਾਂ ਹੁਣ ਆਮ ਹੋ ਗਈਆਂ ਹਨ। ਹਮਲਾਵਰਾਂ ਦੇ ਹੋਂਸਲੇ ਇਨੇ ਬੁਲੰਦ ਹੋ ਚੁਕੇ ਹਨ ਕਿ ਉਸ ਬੇਖੌਫ ਇਨ੍ਹਾਂ ਵਾਰਦਾਤਾਂ ਨੂੰ ਅੰਜ਼ਾਮ ਦੇ ਰਹੇ ਹਨ ਤੇ ਸ਼ਰੇਆਮ ਘੁੰਮ ਰਹੇ ਹਨ।  ਕੁਝ ਦਿਨ ਪਹਿਲਾਂ ਹੀ ਲੁਧਿਆਣਾ ਸ਼ਹਿਰ ਦੇ ਥਾਣਾ ਟਿੱਬਾ ਅਧੀਨ ਪੈਂਦੇ ਇਲਾਕੇ ਵਿੱਚ ਇੱਕ ਨੌਜਵਾਨ ਨੇ ਇੱਕ ਹੋਰ ਨੌਜਵਾਨ ਨੂੰ ਆਰੇ ਨਾਲ ਕੱਟ ਦਿੱਤਾ ਸੀ ਤੇ ਹੁਣ ਸ਼ਹਿਰ ਦੇ ਟਿੱਬਾ ਰੋਡ ਸਤਿਸੰਗ ਘਰ ਨੇੜੇ ਸ਼ੁੱਕਰਵਾਰ ਦੇਰ ਰਾਤ ਅਜਿਹੀ ਘਟਨਾ ਵਾਪਰੀ ਹੈ ਜਿਥੇ ਇਕ ਹੇਅਰ ਡਰੈਸਰ ਦੀ ਲਾਸ਼ ਉਸ ਦੀ ਦੁਕਾਨ ਤੋਂ ਖੂਨ ਨਾਲ ਲੱਥਪੱਥ ਮਿਲੀ। ਖੂਨ ਨਾਲ ਲੱਥਪੱਥ ਲਾਸ਼ ਮਿਲਣ ਤੋਂ ਬਾਅਦ ਪੂਰੇ ਇਲਾਕੇ 'ਚ ਦਹਿਸ਼ਤ ਫੈਲ ਗਈ। ਘਟਨਾ ਦਾ ਦੇਰ ਰਾਤ ਪਤਾ ਲੱਗਾ, ਜਿਸ ਤੋਂ ਬਾਅਦ ਸਥਾਨਕ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ ਦੀ ਮੌਰਚਰੀ 'ਚ ਰਖਵਾਇਆ। ਜਦਕਿ ਪੁਲਿਸ ਵੱਲੋਂ ਇਲਾਕੇ ਦੀ ਜਾਂਚ ਕੀਤੀ ਜਾ ਰਹੀ ਹੈ। ਘਟਨਾ ਤੋਂ ਬਾਅਦ ਪੁਲਸ ਨੇ ਅਣਪਛਾਤੇ ਹਮਲਾਵਰ ਖਿਲਾਫ ਮਾਮਲਾ ਦਰਜ ਕਰ ਲਿਆ ਹੈ।


ਪੁਲਿਸ ਦੁਆਰਾ ਦਿੱਤੀ ਜਾਣਕਾਰੀ ਮੁਤਾਬਕ ਨੌਜਵਾਨ ਦਾ ਗਲਾ ਰੇਜ਼ਰ ਨਾਲ ਕੱਟਿਆ ਗਿਆ ਹੈ। ਨੌਜਵਾਨ ਆਪਣੀ ਦੁਕਾਨ 'ਚ ਖੂਨ ਨਾਲ ਲੱਥਪੱਥ ਪਿਆ ਸੀ। ਜਦੋਂ ਪੁਲੀਸ ਮੌਕੇ ’ਤੇ ਪੁੱਜੀ ਤਾਂ ਦੁਕਾਨ ਦੀਆਂ ਲਾਈਟਾਂ ਜਗ ਰਹੀਆਂ ਸਨ। ਪੁਲਸ ਨੇ ਜਿਵੇਂ ਹੀ ਦੁਕਾਨ ਦਾ ਸ਼ਟਰ ਚੁੱਕਿਆ ਤਾਂ ਨੌਜਵਾਨ ਖੂਨ ਨਾਲ ਲੱਥਪੱਥ ਪਿਆ ਮਿਲਿਆ। ਇਲਾਕਾ ਪੁਲਸ ਨੇ ਆਸ-ਪਾਸ ਦੇ ਲੋਕਾਂ ਤੋਂ ਪੁੱਛਗਿੱਛ ਵੀ ਕੀਤੀ ਪਰ ਅਜੇ ਤੱਕ ਮਾਮਲਾ ਸਾਫ ਨਹੀਂ ਹੋ ਸਕਿਆ ਹੈ, ਜਿਸ ਕਾਰਨ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕੀਤਾ ਗਿਆ।

ਮੌਕੇ ਤੇ ਮੌਜੂਦ ਚਸ਼ਮਦੀਦਾਂ ਦੇ ਮੁਤਾਬਿਕ ਸ਼ੁੱਕਰਵਾਰ ਦੇਰ ਰਾਤ ਜਦੋਂ ਚੌਕੀਦਾਰ ਇਲਾਕੇ 'ਚ ਗਸ਼ਤ ਕਰ ਰਹੇ ਸਨ। ਅਚਾਨਕ ਚੌਕੀਦਾਰ ਦੀ ਨਜ਼ਰ ਬੰਦ ਦੁਕਾਨ ਦੇ ਅੰਦਰ ਬਲ ਰਹੀ ਲਾਈਟ 'ਤੇ ਪਈ। ਚੌਕੀਦਾਰ ਨੇ ਸ਼ਟਰ ਖੜਕਾਇਆ ਪਰ ਕੋਈ ਆਵਾਜ਼ ਨਹੀਂ ਆਈ। ਜਿਸ ਤੋਂ ਬਾਅਦ ਚੌਕੀਦਾਰ ਨੇ ਸ਼ਟਰ ਥੋੜ੍ਹਾ ਜਿਹਾ ਚੁੱਕਿਆ ਤਾਂ ਉਸ ਨੇ ਦੁਕਾਨ ਦੇ ਅੰਦਰ ਖੂਨ ਨਾਲ ਲਥਪਥ ਇਕ ਨੌਜਵਾਨ ਨੂੰ ਦੇਖਿਆ। ਚੌਕੀਦਾਰ ਨੇ ਅਲਾਰਮ ਵਜਾ ਕੇ ਲੋਕਾਂ ਨੂੰ ਇਕੱਠਾ ਕੀਤਾ। ਲੋਕਾਂ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ। ਮ੍ਰਿਤਕ ਨੌਜਵਾਨ ਦੀ ਦੁਕਾਨ ਦਾ ਨਾਂ ਪੱਪੂ ਹੇਅਰ ਡ੍ਰੈਸਰ ਹੈ ਅਤੇ ਨੌਜਵਾਨ ਦੀ ਪਛਾਣ ਮੁਹੰਮਦ ਇਨਾਮ ਵਜੋਂ ਦੱਸੀ ਜਾ ਰਹੀ ਹੈ। ਪੁਲਿਸ ਮ੍ਰਿਤਕ ਦੇ ਪਰਿਵਾਰ ਨਾਲ ਸੰਪਰਕ ਕਰ ਰਹੀ ਹੈ ਜੋ ਦੇਵਬਾਨ ਉੱਤਰ ਪ੍ਰਦੇਸ਼ ਦੇ ਰਹਿਣ ਵਾਲੇ ਹਨ। ਮ੍ਰਿਤਕ ਦੁਨੇ ਰੋਡ ਨੇੜੇ ਕਿਰਾਏ ਦੇ ਮਕਾਨ ਵਿੱਚ ਰਹਿੰਦਾ ਹੈ।

 ਇਸ ਘਟਨਾ ਤੋਂ ਬਾਅਦ ਪੁਲਿਸ ਹੁਣ ਸਾਰੇ ਲੋਕਾਂ ਨਾਲ ਸਖ਼ਤੀ ਨਾਲ ਪੇਸ਼ ਆ ਰਹੀ ਹੈ। ਇਸ ਮਾਮਲੇ 'ਚ ਅਣਪਛਾਤੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਸ਼ਹਿਰ ਵਿੱਚ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ ਹੈ। ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਮੁਲਜ਼ਮ ਕਿਸ ਸਮੇਂ ਦੁਕਾਨ 'ਤੇ ਆਇਆ, ਕਿਹੜੇ ਰਸਤੇ ਤੋਂ ਆਇਆ, ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਕਦੋਂ ਬਾਹਰ ਆਇਆ, ਅਜਿਹੇ ਕਈ ਸਵਾਲਾਂ ਨੂੰ ਲੈ ਕੇ ਪੁਲਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਲਦ ਹੀ ਦੋਸ਼ੀ ਫੜੇ ਜਾਣਗੇ। ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ 'ਚ ਰਖਵਾਇਆ ਗਿਆ ਹੈ।

Get the latest update about LUDHIANA NEWS, check out more about CRIME, LUDHIANA HAIR DRESSER MURDER, MURDER & MURDER IN LUDHIANA

Like us on Facebook or follow us on Twitter for more updates.