ਫਿਰੋਜ਼ਪੁਰ: 62 ਦੀ ਉਮਰ 'ਚ ਮੁੜ ਲਾੜਾ ਬਣੇ ਆਪ ਵਿਧਾਇਕ ਰਣਬੀਰ ਸਿੰਘ ਭੁੱਲਰ

ਵਿਧਾਇਕ ਭੁੱਲਰ ਦੀ ਪਹਿਲੀ ਪਤਨੀ ਕੁਲਰਾਜ ਕੌਰ ਦੀ ਢਾਈ ਸਾਲ ਪਹਿਲਾਂ ਮੌਤ ਹੋ ਗਈ ਸੀ...

ਫਿਰੋਜ਼ਪੁਰ ਜ਼ਿਲ੍ਹੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਰਣਵੀਰ ਸਿੰਘ ਭੁੱਲਰ ਨੇ 62 ਸਾਲ ਦੀ ਉਮਰ 'ਚ ਦੂਜਾ ਵਿਆਹ ਕਰਵਾ ਲਿਆ ਹੈ। ਉਸ ਦਾ ਵਿਆਹ ਸੰਗਰੂਰ ਦੀ ਰਹਿਣ ਵਾਲੀ ਅਮਨਦੀਪ ਕੌਰ ਗੌਂਸਲ ਨਾਲ ਗੁਰਦੁਆਰਾ ਸਾਹਿਬ ਵਿਖੇ ਹੋਇਆ ਹੈ। ਵਿਧਾਇਕ ਭੁੱਲਰ ਦੀ ਪਹਿਲੀ ਪਤਨੀ ਕੁਲਰਾਜ ਕੌਰ ਦੀ ਢਾਈ ਸਾਲ ਪਹਿਲਾਂ ਮੌਤ ਹੋ ਗਈ ਸੀ।


ਰਣਬੀਰ ਸਿੰਘ ਭੁੱਲਰ  2016 'ਚ 'ਆਪ' 'ਚ ਸ਼ਾਮਲ ਹੋਏ। ‘ਆਪ’ ਦੇ ਸੰਸਥਾਪਕ ਮੈਂਬਰ ਰਹਿ ਚੁੱਕੇ 62 ਸਾਲਾਂ ਰਣਬੀਰ ਸਿੰਘ ਗ੍ਰੈਜੂਏਟ ਹਨ। ਉਨ੍ਹਾਂ ਦੇ ਦੋ ਬੱਚੇ ਹਨ। ਵਿਧਾਇਕ ਭੁੱਲਰ ਦੀ ਬੇਟੀ ਵਿਦੇਸ਼ 'ਚ ਪੜ੍ਹਾਈ ਕਰ ਰਹੀ ਹੈ ਜਦਕਿ ਪੁੱਤਰ ਉੱਚ ਸਿੱਖਿਆ ਹਾਸਲ ਕਰ ਰਿਹਾ ਹੈ। ਰਣਬੀਰ ਸਿੰਘ ਭੁੱਲਰ ਨੇ ਫਿਰੋਜ਼ਪੁਰ ਸ਼ਹਿਰੀ ਦੀ ਚੋਣ ਸਿਆਸਤ ਦੇ ਵੱਡੇ-ਵੱਡਿਆਂ ਤੋਂ 19,569 ਵੋਟਾਂ ਦੇ ਵੱਡੇ ਫਰਕ ਨਾਲ ਜਿੱਤ ਹਾਸਿਲ ਕੀਤੀ।


ਵਿਧਾਇਕ ਰਣਵੀਰ ਭੁੱਲਰ ਅਤੇ ਅਮਨਦੀਪ ਕੌਰ ਗੌਂਸਲ ਦੇ ਗੁਰਦੁਆਰਾ ਸਾਹਿਬ ਵਿਖੇ ਹੋਏ ਵਿਆਹ ਦੀਆਂ ਤਸਵੀਰਾਂ ਵਾਇਰਲ ਹੋ ਰਹੀਆਂ ਹਨ। ਲੋਕ ਉਸ ਨੂੰ ਨਵੀਂ ਸ਼ੁਰੂਆਤ ਲਈ ਸ਼ੁੱਭਕਾਮਨਾਵਾਂ ਦੇ ਰਹੇ ਹਨ।

Get the latest update about Firozpur, check out more about Punjab AAP MLA Ranbir Singh Bhullar, Anand Karaj Ranbir Singh Bhullar, & Wedding Pics

Like us on Facebook or follow us on Twitter for more updates.