ਪੰਜਵੀਂ ਦੀ ਬੋਰਡ ਦੀ ਪ੍ਰੀਖਿਆ ਅਧਿਆਪਕਾਂ ਲਈ ਇਕ ਸਕਾਰਾਤਮਕ ਚੁਣੌਤੀ : ਸਿੱਖਿਆ ਸਕੱਤਰ

ਸਕੱਤਰ ਸਕੂਲ ਸਿੱਖਿਆ ਪੰਜਾਬ ਕ੍ਰਿਸ਼ਨ ਕੁਮਾਰ ਨੇ ਸਿੱਖਿਆ ਵਿਭਾਗ ਦੇ ਐਜੂਸੈੱਟ ਰਾਹੀਂ ਪੰਜਾਬ ਦੇ ਸਮੂਹ ਸਰਕਾਰੀ...

ਮੋਹਾਲੀ(ਬਿਊਰੋ)— ਸਕੱਤਰ ਸਕੂਲ ਸਿੱਖਿਆ ਪੰਜਾਬ ਕ੍ਰਿਸ਼ਨ ਕੁਮਾਰ ਨੇ ਸਿੱਖਿਆ ਵਿਭਾਗ ਦੇ ਐਜੂਸੈੱਟ ਰਾਹੀਂ ਪੰਜਾਬ ਦੇ ਸਮੂਹ ਸਰਕਾਰੀ ਪ੍ਰਾਇਮਰੀ ਸਕੂਲਾਂ 'ਚ ਪੰਜਵੀਂ ਜਮਾਤ ਦੀ ਬੋਰਡ ਪ੍ਰੀਖਿਆ ਵਿੱਚ ਅਪੀਅਰ ਹੋਣ ਜਾ ਰਹੇ ਵਿਦਿਆਰਥੀਆਂ ਨੂੰ ਪੜ੍ਹਾਉਣ ਵਾਲੇ ਅਧਿਆਪਕਾਂ ਨੂੰ ਮਿਸ਼ਨ ਸ਼ਤ-ਪ੍ਰਤੀਸ਼ਤ ਦੀ ਸਫ਼ਲਤਾ ਲਈ ਉੁਤਸ਼ਾਹਿਤ ਕੀਤਾ। ਇਸ ਮੌਕੇ ਇੰਦਰਜੀਤ ਸਿੰਘ ਡਾਇਰੈਕਟਰ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪਰੀਸ਼ਦ ਪੰਜਾਬ ਕਮ- ਡੀ.ਪੀ.ਆਈ ਐਲੀਮੈਂਟਰੀ ਸਿੱਖਿਆ ਪੰਜਾਬ ਅਤੇ ਸਟੇਟ ਕੋਆਰਡੀਨੇਟਰ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਡਾ. ਦਵਿੰਦਰ ਸਿੰਘ ਬੋਹਾ ਨੇ ਵੀ ਅਧਿਆਪਕਾਂ ਨੂੰ ਸੰਬੋਧਨ ਕੀਤਾ।

ਫਰਵਰੀ ਅਤੇ ਮਾਰਚ ਮਹੀਨੇ ਲਈ ਵਿਭਾਗ ਵੱਲੋਂ ਅਸਰਦਾਰ ਅਜੰਡੇ ਦੀ ਤਿਆਰੀ

ਸਕੱਤਰ ਸਕੂਲ ਸਿੱਖਿਆ ਪੰਜਾਬ ਕ੍ਰਿਸ਼ਨ ਕੁਮਾਰ ਨੇ ਆਪਣੇ ਸੰਬੋਧਨ 'ਚ ਅਧਿਆਪਕਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਅਧਿਆਪਕਾਂ ਦੀ ਹਰ ਵਾਰ ਮੰਗ ਹੁੰਦੀ ਸੀ ਕਿ ਸਿੱਖਿਆ 'ਚ ਗੁਣਾਤਮਕ ਤੇ ਉਚੇਰੇ ਪੱਧਰ ਲਈ ਪੰਜਵੀਂ ਅਤੇ ਅੱਠਵੀਂ ਦੀ ਬੋਰਡ ਦੀ ਪ੍ਰੀਖਿਆ ਹੋਣੀ ਚਾਹੀਦੀ ਹੈ। ਹੁਣ ਹੋਣ ਜਾ ਰਹੀ ਬੋਰਡ ਦੀ ਪ੍ਰੀਖਿਆ ਲਈ ਅਧਿਆਪਕਾਂ ਵੱਲੋਂ ਸੂਖਮ ਯੋਜਨਾਬੰਦੀ ਉਲੀਕੀ ਗਈ ਹੈ, ਜਿਸ ਨਾਲ ਇਹ ਵਿਸ਼ਵਾਸ ਹੈ ਕਿ ਮਿਸ਼ਨ ਸ਼ਤ-ਪ੍ਰਤੀਸ਼ਤ ਦੇ ਟੀਚੇ ਪ੍ਰਾਪਤ ਕੀਤੇ ਜਾਣਗੇ, ਜਿਸ 'ਚ ਹਰ ਵਿਦਿਆਰਥੀ ਦਾ 100 ਫ਼ੀਸਦੀ ਨਤੀਜਾ ਅਤੇ ਮੈਰਿਟ ਸੂਚੀ ਵਿੱਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਵੱਧ ਤੋਂ ਵੱਧ ਗਿਣਤੀ ਹੋਵੇ। ਇਸ ਲਈ ਮਾਈਕ੍ਰੋ ਪਲਾਨਿੰਗ ਜ਼ਰੂਰੀ ਹੈ ਜੋ ਕਿ ਸਕੂਲ ਮੁਖੀਆਂ ਦੀ ਲੀਡਰਸ਼ਿਪ 'ਚ ਜਨਵਰੀ ਮਹੀਨੇ ਵਿੱਚ ਹਰ ਸਕੂਲ ਦੇ ਵਿਦਿਆਰਥੀਆਂ ਲਈ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀ ਕੇਂਦਰਿਤ ਪਹੁੰਚ ਨਾਲ ਹਰ ਬੱਚੇ ਵੱਲ ਧਿਆਨ ਦੇਣ ਲਈ ਇਕ ਮਹੀਨੇ ਦਾ ਸਮਾਂ ਬਾਕੀ ਹੈ।

ਨਵ-ਨਿਯੁਕਤ ਪਿ੍ੰਸੀਪਲਾਂ ਵਿੱਚ ਵਰਕਸ਼ਾਪ ਰਾਹੀਂ ਸਿੱਖੇ ਲੀਡਰਸ਼ਿਪ ਦੇ ਕੌਸ਼ਲ ਬਿਹਤਰੀਨ ਯੋਜਨਾਬੰਦੀ ਲਈ ਹੋਣਗੇ ਸਹਾਈ : ਸਿੱਖਿਆ ਸਕੱਤਰ

ਬੱਚਿਆਂ ਦੇ ਮਜਬੂਤ ਪੱਖਾਂ ਨਾਲ ਮਿਸ਼ਨ ਸ਼ਤ-ਪ੍ਰਤੀਸ਼ਤ ਦੇ ਬਹੁਤ ਵਧੀਆ ਨਤੀਜੇ ਲੈਣ ਲਈ ਪੱਬਾਂ ਭਾਰ ਹੋਏ ਪਏ ਹਨ। ਈ-ਕੰਟੈਂਟ ਨਾਲ ਦੁਹਰਾਈ ਕਰਵਾਉਣ 'ਚ ਸਮੇਂ ਦਾ ਸਦਉਪਯੋਗ ਹੋ ਰਿਹਾ ਹੈ। ਵਿਦਿਆਰਥੀਆਂ ਦੇ ਮਾਪਿਆਂ ਦੇ ਵਟਸਐਪ ਗਰੁੱਪਾਂ 'ਚ ਪਾਠਕ੍ਰਮ ਦੀਆਂ ਵੀਡੀਓ ਸਾਂਝੀਆਂ ਕਰਕੇ ਦੁਹਰਾਈ ਨੂੰ ਵਧਾਇਆ ਜਾ ਰਿਹਾ ਹੈ। ਇਸ ਮੌਕੇ ਸਿੱਖਿਆ ਵਿਭਾਗ ਦੇ ਸਟੇਟ ਰਿਸੋਰਸਪਰਸਨ ਹਰਜੀਤ ਕੌਰ ਨੇ ਪੰਜਾਬੀ ਅਤੇ ਅੰਗਰੇਜ਼ੀ, ਦਲਜੀਤ ਸਿੰਘ ਨੇ ਵਾਤਾਵਰਨ ਸਿੱਖਿਆ, ਗੁਰਿੰਦਰ ਕੌਰ ਨੇ ਗਣਿਤ, ਦੀਪਿਕਾ ਨੇ ਹਿੰਦੀ ਦੇ ਪ੍ਰਸ਼ਨ ਪੱਤਰ ਪੈਟਰਨ ਅਤੇ ਹੱਲ ਕਰਨ ਸਮੇਂ ਧਿਆਨ ਰੱਖਣ ਯੋਗ ਗੱਲਾਂ ਬਾਰੇ ਵਿਸਤਾਰ ਵਿੱਚ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ, ਬੀ.ਪੀ.ਈ.ਓ, ਸੈਂਟਰ ਹੈੱਡ ਟੀਚਰ ਅਤੇ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਟੀਮ ਦੇ ਮੈਂਬਰ ਵੀ ਸਕੂਲਾਂ 'ਚ ਸਥਾਪਤ ਆਰ. ਓ. ਟੀ  'ਤੇ ਮੌਜੂਦ ਰਹੇ।

ਵਿਧਾਇਕ ਰਜਿੰਦਰ ਬੇਰੀ ਵਲੋਂ ਨਹਿਰੂ ਗਾਰਡਨ ਸਕੂਲ ਨੂੰ ਸਮਾਰਟ ਸਕੂਲ ਬਣਾਉਣ ਉਪਰੰਤ ਸਮਰਪਿਤ

Get the latest update about Krishna Kumar, check out more about Inderjit Singh, Fifth Board Exam, Departments Edusat & Mohali Bureau Secretary

Like us on Facebook or follow us on Twitter for more updates.