ਪੰਜਾਬ 'ਚ ਕਈ ਥਾਈਂ 400 ਤੱਕ ਪਹੁੰਚਿਆ AQI, ਪਰਾਲੀ ਨਾਲੋਂ ਜ਼ਿਆਦਾ ਪਟਾਕਿਆਂ ਨੇ ਵਧਾਈ ਚਿੰਤਾ

ਪੰਜਾਬ ਵਿਚ ਪਰਾਲੀ ਸਾੜਨ ਦੇ ਮਾਮਲਿਆਂ ਵਿਚ ਕਾਫੀ ਕਮੀ ਆਈ ਹੈ। ਇਸ ਨੂੰ ਇਸ ਤਰ੍ਹਾਂ ਵੀ ਸਮਝਿਆ ਜਾ ਸਕਦਾ ਹੈ ਕਿ ਹੁਣ ਪੰਜਾਬ ਵਿਚ ਜ਼ਿਆਦਾਤਰ ਥਾਵਾਂ 'ਤੇ ਪਰਾ...

ਜਲੰਧਰ - ਪੰਜਾਬ ਵਿਚ ਪਰਾਲੀ ਸਾੜਨ ਦੇ ਮਾਮਲਿਆਂ ਵਿਚ ਕਾਫੀ ਕਮੀ ਆਈ ਹੈ। ਇਸ ਨੂੰ ਇਸ ਤਰ੍ਹਾਂ ਵੀ ਸਮਝਿਆ ਜਾ ਸਕਦਾ ਹੈ ਕਿ ਹੁਣ ਪੰਜਾਬ ਵਿਚ ਜ਼ਿਆਦਾਤਰ ਥਾਵਾਂ 'ਤੇ ਪਰਾਲੀ ਸਾੜ ਦਿੱਤੀ ਗਈ ਹੈ। ਕੁਝ ਹੀ ਇਲਾਕੇ ਅਜਿਹੇ ਰਹਿ ਗਏ ਹਨ ਜਿੱਥੇ ਪਰਾਲੀ ਸਾੜਨ ਦੇ ਮਾਮਲੇ ਸਾਹਮਣੇ ਆ ਰਹੇ ਹਨ ਪਰ ਮੰਗਲਵਾਰ ਰਾਤ ਪ੍ਰਕਾਸ਼ ਪੁਰਬ ਮੌਕੇ ਪੰਜਾਬ 'ਚ ਦੀਵਾਲੀ ਵਰਗਾ ਮਾਹੌਲ ਦੇਖਣ ਨੂੰ ਮਿਲਿਆ।

ਇਸ ਦੌਰਾਨ ਪਰਾਲੀ ਸਾੜਨ ਨਾਲ ਘੱਟ ਤੇ ਪਟਾਕੇ ਫੂਕਣ ਕਾਰਨ ਪੰਜਾਬ ਵਿਚ ਕਈ ਥਾਵਾਂ ’ਤੇ ਹਵਾ ਵਿਚ ਪ੍ਰਦੂਸ਼ਣ ਦਾ ਪੱਧਰ 400 ਤੋਂ ਉਪਰ ਪਹੁੰਚ ਗਿਆ ਹੈ। ਹਵਾ 'ਚ ਪ੍ਰਦੂਸ਼ਣ ਦਾ ਸਭ ਤੋਂ ਵੱਧ ਪੱਧਰ ਲੁਧਿਆਣਾ, ਖੰਨਾ, ਮੋਹਾਲੀ 'ਚ ਦੇਖਿਆ ਗਿਆ। ਇਨ੍ਹਾਂ ਤਿੰਨਾਂ ਥਾਵਾਂ 'ਤੇ ਇਹ ਅੰਕੜਾ 400 ਦੇ ਕਰੀਬ ਦਰਜ ਕੀਤਾ ਗਿਆ। ਜਦੋਂਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਸੰਗਰੂਰ ਜ਼ਿਲ੍ਹੇ ਸਮੇਤ ਗੁਰੂਨਗਰੀ ਅੰਮ੍ਰਿਤਸਰ, ਜਲੰਧਰ ਅਤੇ ਪਟਿਆਲਾ ਵਿਚ ਹਵਾ ਵਿਚ ਪ੍ਰਦੂਸ਼ਣ ਦਾ ਪੱਧਰ 265 ਤੋਂ 300 ਦੇ ਵਿਚਕਾਰ ਦੱਸਿਆ ਗਿਆ ਹੈ।

ਨਵਾਂਸ਼ਹਿਰ, ਹੁਸ਼ਿਆਰਪੁਰ, ਕਪੂਰਥਲਾ, ਫਤਿਹਗੜ੍ਹ ਸਾਹਿਬ, ਬਰਨਾਲਾ, ਗੁਰਦਾਸਪੁਰ, ਮੋਗਾ, ਰੋਪੜ, ਪਠਾਨਕੋਟ, ਬਠਿੰਡਾ, ਫਿਰੋਜ਼ਪੁਰ, ਮਾਨਸਾ, ਤਰਨਤਾਰਨ ਜ਼ਿਲ੍ਹਿਆਂ ਦੇ ਖੇਤਰਾਂ ਵਿਚ ਹਵਾ ਪ੍ਰਦੂਸ਼ਣ ਦਾ ਪੱਧਰ 200 ਤੋਂ 230 ਦੇ ਦਾਇਰੇ ਵਿਚ ਦਰਜ ਕੀਤਾ ਗਿਆ ਹੈ। ਸਭ ਤੋਂ ਹੈਰਾਨ ਕਰਨ ਵਾਲਾ ਅੰਕੜਾ ਲੋਹਾ ਮੰਡੀ ਗੋਬਿੰਦਗੜ੍ਹ ਤੋਂ ਸਾਹਮਣੇ ਆਇਆ ਹੈ। ਇੱਥੇ ਹਵਾ ਵਿਚ ਪ੍ਰਦੂਸ਼ਣ ਦਾ ਪੱਧਰ ਵੱਧ ਤੋਂ ਵੱਧ 129 ਤੱਕ ਚਲਾ ਗਿਆ।

ਪੰਜਾਬ ਵਿਚ 604 ਥਾਵਾਂ ’ਤੇ ਪਰਾਲੀ ਸਾੜੀ ਗਈ, ਫ਼ਿਰੋਜ਼ਪੁਰ ਵਿਚ ਸਭ ਤੋਂ ਵੱਧ
ਪੰਜਾਬ 'ਚ ਦੇਰ ਰਾਤ ਤੱਕ ਪੰਜਾਬ ਪ੍ਰਦੂਸ਼ਣ ਬੋਰਡ ਦੇ ਰਿਮੋਟ ਸੈਂਸਿੰਗ ਸਿਸਟਮ 'ਤੇ ਖੇਤਾਂ 'ਚ ਪਰਾਲੀ ਸਾੜਨ ਦੇ ਅੰਕੜਿਆਂ ਮੁਤਾਬਕ ਸੂਬੇ 'ਚ 604 ਥਾਵਾਂ 'ਤੇ ਪਰਾਲੀ ਸਾੜੀ ਗਈ। ਫਿਰੋਜ਼ਪੁਰ ਜ਼ਿਲ੍ਹੇ ਵਿਚ ਸਭ ਤੋਂ ਵੱਧ 165 ਪਰਾਲੀ ਸਾੜਨ ਦੇ ਮਾਮਲੇ ਸਾਹਮਣੇ ਆਏ ਹਨ। ਜਦਕਿ 164 ਸਥਾਨਾਂ 'ਤੇ ਖੇਤਾਂ 'ਚ ਪਰਾਲੀ ਸਾੜਨ ਦੇ ਮਾਮਲਿਆਂ 'ਚ ਮੋਗਾ ਦੂਜੇ ਸਥਾਨ 'ਤੇ ਹੈ। ਹੁਣ ਤੱਕ ਸੂਬੇ ਵਿਚ ਪਰਾਲੀ ਸਾੜਨ ਦਾ ਅੰਕੜਾ 33090 ਤੱਕ ਪਹੁੰਚ ਗਿਆ ਹੈ। ਪੰਜਾਬ ਵਿਚ ਪਰਾਲੀ ਸਾੜਨ ਦੇ ਮਾਮਲਿਆਂ ਵਿਚ ਅਚਾਨਕ ਕਮੀ ਆਈ ਹੈ। ਇਹ ਗਿਰਾਵਟ ਇਸ ਲਈ ਨਹੀਂ ਆਈ ਹੈ ਕਿਉਂਕਿ ਕਿਸਾਨਾਂ ਨੇ ਪਰਾਲੀ ਸਾੜਨਾ ਬੰਦ ਕਰ ਦਿੱਤਾ ਹੈ, ਸਗੋਂ ਇਸ ਲਈ ਆਇਆ ਹੈ ਕਿਉਂਕਿ ਹੁਣ ਪੰਜਾਬ ਵਿਚ ਜ਼ਿਆਦਾਤਰ ਥਾਵਾਂ 'ਤੇ ਖੇਤਾਂ ਵਿਚ ਹੀ ਪਰਾਲੀ ਨੂੰ ਅੱਗ ਲੱਗ ਗਈ ਹੈ ਅਤੇ ਕਿਸਾਨਾਂ ਨੇ ਹੁਣ ਕਣਕ ਦੀ ਫ਼ਸਲ ਬੀਜਣ ਦੀ ਤਿਆਰੀ ਕਰ ਲਈ ਹੈ।

Get the latest update about Truescoop News, check out more about Punjab News, aqi, fire crackers & punjab

Like us on Facebook or follow us on Twitter for more updates.