ਮੂਸੇਵਾਲਾ ਕਤਲ ਮਾਮਲੇ 'ਚ ਪਹਿਲੀ ਗ੍ਰਿਫਤਾਰੀ, ਘਟਨਾ ਨੂੰ ਅੰਜਾਮ ਦੇਣ ਲਈ ਮੁਹੱਈਆ ਕਰਵਾਏ ਸਨ ਹਥਿਆਰ ਤੇ ਗੱਡੀਆਂ

ਸਿੱਧੂ ਮੂਸੇਵਾਲਾ ਕਤਲ ਮਾਮਲੇ 'ਚ ਪਹਿਲੀ ਗ੍ਰਿਫਤਾਰੀ ਹੋਈ ਹੈ। ਮਾਨਸਾ ਦੇ ਮਨਪ੍ਰੀਤ ਸਿੰਘ ਨਾਂ ਦੇ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹੈ। ਦੋਸ਼ ਹੈ ਕਿ ਉਸ ਨੇ ਮੂਸੇਵਾਲਾ ਦੇ ਕਾਤਲਾਂ ਨੂੰ ਵਾਹਨ ਅਤੇ ਹਥਿਆਰ ਮੁਹੱਈਆ ਕ...

ਮਾਨਸਾ- ਸਿੱਧੂ ਮੂਸੇਵਾਲਾ ਕਤਲ ਮਾਮਲੇ 'ਚ ਪਹਿਲੀ ਗ੍ਰਿਫਤਾਰੀ ਹੋਈ ਹੈ। ਮਾਨਸਾ ਦੇ ਮਨਪ੍ਰੀਤ ਸਿੰਘ ਨਾਂ ਦੇ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹੈ। ਦੋਸ਼ ਹੈ ਕਿ ਉਸ ਨੇ ਮੂਸੇਵਾਲਾ ਦੇ ਕਾਤਲਾਂ ਨੂੰ ਵਾਹਨ ਅਤੇ ਹਥਿਆਰ ਮੁਹੱਈਆ ਕਰਵਾਏ ਸਨ। ਦੱਸ ਦੇਈਏ ਕਿ ਕਤਲ ਦੇ ਇੱਕ ਦਿਨ ਬਾਅਦ ਪੁਲਿਸ ਨੇ ਉੱਤਰਾਖੰਡ ਤੋਂ 6 ਲੋਕਾਂ ਨੂੰ ਗ੍ਰਿਫਤਾਰ ਕੀਤਾ ਸੀ। ਮਨਪ੍ਰੀਤ ਵੀ ਉਨ੍ਹਾਂ ਵਿੱਚੋਂ ਇੱਕ ਹੈ। ਇਧਰ, ਇਸ ਮਾਮਲੇ ਵਿੱਚ ਬਠਿੰਡਾ ਜੇਲ੍ਹ ਵਿੱਚ ਬੰਦ ਦੋ ਹੋਰ ਵਿਅਕਤੀਆਂ ਨੂੰ ਵੀ ਰਿਮਾਂਡ ’ਤੇ ਲਿਆ ਗਿਆ ਹੈ।

ਗੈਂਗਸਟਰ ਲਾਰੈਂਸ ਨੂੰ ਦਿੱਲੀ ਪੁਲਿਸ ਨੇ ਰਿਮਾਂਡ 'ਤੇ ਲਿਆ
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ 'ਚ ਨਾਮ ਸਾਹਮਣੇ ਆਉਣ ਤੋਂ ਬਾਅਦ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਤਿਹਾੜ ਜੇਲ੍ਹ 'ਚ ਬੰਦ ਗੈਂਗਸਟਰ ਲਾਰੈਂਸ ਨੂੰ ਰਿਮਾਂਡ 'ਤੇ ਲੈ ਲਿਆ ਹੈ। ਇਸ ਤੋਂ ਬਾਅਦ ਪੰਜਾਬ ਪੁਲਿਸ ਦੀ ਇੱਕ ਟੀਮ ਲਾਰੈਂਸ ਤੋਂ ਪੁੱਛਗਿੱਛ ਕਰਨ ਲਈ ਦਿੱਲੀ ਰਵਾਨਾ ਹੋ ਗਈ।

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਲਾਰੇਂਸ ਬਿਸ਼ਨੋਈ ਨੂੰ 5 ਦਿਨਾਂ ਦੇ ਰਿਮਾਂਡ 'ਤੇ ਲਿਆ ਹੈ। ਹੁਣ ਉਸ ਨੂੰ ਤਿਹਾੜ ਜੇਲ੍ਹ ਤੋਂ ਬਾਹਰ ਲਿਆ ਕੇ ਪੁੱਛਗਿੱਛ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲੈਣ ਵਾਲੇ ਗੈਂਗਸਟਰ ਲਾਰੈਂਸ ਨੇ ਮੰਗਲਵਾਰ ਸਵੇਰੇ ਦਿੱਲੀ ਹਾਈ ਕੋਰਟ 'ਚ ਪਟੀਸ਼ਨ ਦਾਇਰ ਕਰਕੇ ਆਪਣੇ ਐਨਕਾਊਂਟਰ ਦਾ ਖਦਸ਼ਾ ਜ਼ਾਹਿਰ ਕੀਤਾ ਸੀ। ਇਸ ਵਿੱਚ ਉਸ ਨੇ ਮੰਗ ਕੀਤੀ ਕਿ ਪੰਜਾਬ ਪੁਲਿਸ ਨੂੰ ਉਸ ਦੀ ਹਿਰਾਸਤ ਨਾ ਦਿੱਤੀ ਜਾਵੇ ਕਿਉਂਕਿ ਉੱਥੇ ਝੂਠਾ ਐਨਕਾਊਂਟਰ ਹੋ ਸਕਦਾ ਹੈ।

ਸੱਤ ਦਿਨਾਂ ਬਾਅਦ ਏਡੀਜੀਪੀ ਲਾਅ ਐਂਡ ਆਰਡਰ ਦੀ ਨਿਯੁਕਤੀ
ਦੂਜੇ ਪਾਸੇ ਪੰਜਾਬ ਸਰਕਾਰ ਨੇ ਮੰਗਲਵਾਰ ਨੂੰ ਸੀਨੀਅਰ ਆਈਪੀਐਸ ਅਧਿਕਾਰੀ ਈਸ਼ਵਰ ਸਿੰਘ ਨੂੰ ਇੱਕ ਹਫ਼ਤੇ ਤੋਂ ਖਾਲੀ ਪਈ ਏਡੀਜੀਪੀ ਲਾਅ ਐਂਡ ਆਰਡਰ ਦੇ ਅਹੁਦੇ ’ਤੇ ਨਿਯੁਕਤ ਕੀਤਾ ਹੈ। ਇੱਕ ਹਫ਼ਤਾ ਪਹਿਲਾਂ ਆਈਪੀਐਸ ਅਧਿਕਾਰੀ ਨਰੇਸ਼ ਕੁਮਾਰ ਦੇ ਤਬਾਦਲੇ ਤੋਂ ਬਾਅਦ ਏਡੀਜੀਪੀ ਲਾਅ ਐਂਡ ਆਰਡਰ ਦਾ ਅਹੁਦਾ ਖਾਲੀ ਸੀ। ਇਸ ਦੌਰਾਨ ਸਿੱਧੂ ਮੂਸੇਵਾਲਾ ਦਾ ਕਤਲ ਹੋ ਗਿਆ। ਸੂਬੇ 'ਚ ਵਿਗੜਦੀ ਕਾਨੂੰਨ ਵਿਵਸਥਾ ਨੂੰ ਦੇਖਦੇ ਹੋਏ ਭਗਵੰਤ ਮਾਨ ਸਰਕਾਰ ਨੇ ਮੰਗਲਵਾਰ ਨੂੰ ਈਸ਼ਵਰ ਸਿੰਘ ਨੂੰ ਏ.ਡੀ.ਜੀ.ਪੀ ਲਾਅ ਐਂਡ ਆਰਡਰ ਦੇ ਅਹੁਦੇ 'ਤੇ ਤਾਇਨਾਤ ਕਰ ਦਿੱਤਾ ਹੈ।

ਤਿਹਾੜ ਜੇਲ੍ਹ ਵਿੱਚ ਰਚੀ ਗਈ ਸਾਜ਼ਿਸ਼
ਸੂਤਰਾਂ ਅਨੁਸਾਰ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਬਣਾਈ ਗਈ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦੀ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੂਸੇਵਾਲਾ ਦੇ ਕਤਲ ਦੀ ਸਾਰੀ ਵਿਉਂਤਬੰਦੀ ਤਿਹਾੜ ਜੇਲ੍ਹ ਵਿੱਚ ਹੀ ਕੀਤੀ ਗਈ ਸੀ। ਇਹ ਪਲਾਨਿੰਗ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਕੀਤੀ ਸੀ ਜੋ ਕਿ ਪੰਜਾਬ ਦੇ ਹੀ ਫਾਜ਼ਿਲਕਾ ਦਾ ਰਹਿਣ ਵਾਲਾ ਹੈ। ਮੂਸੇਵਾਲਾ ਦੇ ਕਤਲ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਲਾਰੈਂਸ ਗੈਂਗ ਦੇ ਇੱਕ ਪੇਜ ਨੇ ਵੀ ਇਸ ਦੀ ਜ਼ਿੰਮੇਵਾਰੀ ਲਈ ਸੀ। ਲਾਰੈਂਸ ਗੈਂਗ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਾਰੈਂਸ ਅਤੇ ਉਸ ਦਾ ਸਾਥੀ ਗੋਲਡੀ ਬਰਾੜ ਲੈਂਦੇ ਹਨ।

Get the latest update about Punjab News, check out more about First arrest, Manpreet Singh, Moosewala murder case & Mansa

Like us on Facebook or follow us on Twitter for more updates.