ਭਾਰਤੀਆਂ ਲਈ ਖੁਸ਼ਖਬਰੀ! ਦੇਸ਼ ਵਿਚ ਅਗਲੇ ਮਹੀਨੇ ਸ਼ੁਰੂ ਹੋ ਸਕਦੈ ਕੋਰੋਨਾ ਟੀਕਾਕਰਨ

ਕੋਰੋਨਾ ਵੈਕਸੀਨ ਨੂੰ ਲੈ ਕੇ ਕੇਂਦਰੀ ਸਿਹਤ ਮੰਤਰੀ ਡਾਕਟਰ ਹਰਸ਼ਵਰਧਨ ਨੇ ਕਿਹਾ ਹੈ ਕਿ ਅਗ...

ਕੋਰੋਨਾ ਵੈਕਸੀਨ ਨੂੰ ਲੈ ਕੇ ਕੇਂਦਰੀ ਸਿਹਤ ਮੰਤਰੀ ਡਾਕਟਰ ਹਰਸ਼ਵਰਧਨ ਨੇ ਕਿਹਾ ਹੈ ਕਿ ਅਗਲੇ ਸਾਲ ਯਾਨੀ ਕਿ ਜਨਵਰੀ ਦੇ ਕਿਸੇ ਵੀ ਹਫਤੇ ਵਿਚ ਭਾਰਤ ਵਿਚ ਕੋਰੋਨਾ ਦੀ ਪਹਿਲੀ ਵੈਕਸੀਨ ਦਿੱਤੀ ਜਾਵੇਗੀ। ਸਿਹਤ ਮੰਤਰਾਲਾ ਦੇ ਅੰਕੜਿਆਂ ਮੁਤਾਬਕ ਸੋਮਵਾਰ ਨੂੰ ਦੇਸ਼ ਵਿਚ ਕੋਰੋਨਾ ਇਨਫੈਕਸ਼ਨ ਦੇ 26,624 ਮਾਮਲੇ ਸਾਹਮਣੇ ਆਏ, ਜਦਕਿ 341 ਲੋਕਾਂ ਦੀ ਮੌਤ ਹੋਈ ਹੈ। ਦੇਸ਼ ਵਿਚ 24 ਘੰਟਿਆਂ ਵਿਚ 29,690 ਲੋਕ ਕੋਰੋਨਾ ਤੋਂ ਠੀਕ ਹੋਏ।

ਸਿਹਤ ਮੰਤਰੀ ਡਾਕਟਰ ਹਰਸ਼ਵਰਧਨ ਨੇ ਐਤਵਾਰ ਕਿਹਾ ਕਿ ਸਰਕਾਰ ਵੈਕਸੀਨ ਦੀ ਗੁਣਵੱਤਾ, ਸੁਰੱਖਿਆ ਤੇ ਉਸ ਦੇ ਸਟੀਕ ਹੋਣ ਵਿਚ ਕਿਸੇ ਤਰ੍ਹਾਂ ਦਾ ਸਮਝੌਤਾ ਨਹੀਂ ਕਰਨਾ ਚਾਹੁੰਦੀ ਹੈ। ਡਾ. ਹਰਸ਼ਵਰਧਨ ਨੇ ਕਿਹਾ ਕਿ ਵੈਕਸੀਨ ਦੀ ਕੁਆਲਿਟੀ ਨਾਲ ਅਸੀਂ ਕਿਸੇ ਤਰ੍ਹਾਂ ਦਾ ਸਮਝੌਤਾ ਨਹੀਂ ਕਰਨਾ ਚਾਹੁੰਦੇ ਹਨ। ਮੈਂ ਵਿਅਕਤੀਗਤ ਰੂਪ ਨਾਲ ਕਹਿ ਸਕਦਾ ਹਾਂ ਕਿ ਹੋ ਸਕਦਾ ਹੈ ਕਿ ਜਨਵਰੀ ਨੂੰ ਕਿਸੇ ਵੀ ਹਫਤੇ ਵਿਚ ਅਸੀਂ ਭਾਰਤ ਦੇ ਲੋਕਾਂ ਨੂੰ ਕੋਰੋਨਾ ਦਾ ਪਹਿਲਾ ਵੈਕਸੀਨ ਦੇ ਸਕਣ ਦੀ ਹਾਲਤ ਵਿਚ ਹੋਵਾਂਗੇ।

ਇਸ ਤੋਂ ਪਹਿਲਾਂ ਉਨ੍ਹਾਂ ਕਿਹਾ ਸੀ ਕਿ ਦੇਸ਼ ਵਿਚ ਕੋਰੋਨਾ ਦੇ ਮਾਮਲੇ ਲਗਾਤਾਰ ਘੱਟ ਹੋ ਰਹੇ ਹਨ। ਇਸ ਵਿਚਾਲੇ ਸ਼ਨੀਵਾਰ ਨੂੰ ਸਿਹਤ ਮੰਤਰਾਲਾ ਨੇ ਕੋਰੋਨਾ ਨਾਲ ਜੁੜੇ ਕਈ ਸਵਾਲਾਂ ਦਾ ਜਵਾਬ ਦਿੱਤਾ। ਸਿਹਤ ਮੰਤਰਾਲਾ ਨੇ ਕਿਹਾ ਕਿ ਦੇਸ਼ ਵਿਚ ਇਸ ਵੇਲੇ ਕੋਰੋਨਾ ਦੀਆਂ 6 ਵੈਕਸੀਨ ਦਾ ਕਲੀਨਿਕਲ ਟਰਾਇਲ ਚੱਲ ਰਿਹਾ ਹੈ ਅਤੇ ਇਹ ਵੈਕਸੀਨ ਵਿਕਾਸ ਦੇ ਵੱਖ-ਵੱਖ ਪੜਾਅ ਉੱਤੇ ਹਨ। 

Get the latest update about covid19, check out more about vaccine, India & january 2021

Like us on Facebook or follow us on Twitter for more updates.