'ਫੂਡ ਪ੍ਰੋਸੈਸਿੰਗ ਵਿਭਾਗ ਵੱਲੋਂ ਫੂਡ ਪ੍ਰੋਸੈਸਿੰਗ ਇਕਾਈਆਂ ਅਤੇ ਯੂਨੀਵਰਸਿਟੀਆਂ ਨੂੰ 1.21 ਕਰੋੜ ਰੁਪਏ ਦੀ ਗ੍ਰਾਂਟ ਜਾਰੀ'

ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਇੱਥੇ ਦੱਸਿਆ ਕਿ ਫੂਡ ਪ੍ਰੋਸੈਸਿੰਗ ਵਿਭਾ...

ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਇੱਥੇ ਦੱਸਿਆ ਕਿ ਫੂਡ ਪ੍ਰੋਸੈਸਿੰਗ ਵਿਭਾਗ, ਪੰਜਾਬ ਵੱਲੋਂ ਨੈਸ਼ਨਲ ਫੂਡ ਪ੍ਰੋਸੈਸਿੰਗ ਸਕੀਮ ਅਧੀਨ ਪ੍ਰੋਸੈਸਿੰਗ ਇਕਾਈਆਂ ਅਤੇ ਯੂਨੀਵਰਸਿਟੀਆਂ ਨੂੰ 1.21 ਕਰੋੜ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ। ਅੱਜ ਇੱਥੇ ਪੰਜਾਬ ਭਵਨ, ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ਼੍ਰੀ ਸੋਨੀ ਨੇ ਕਿਹਾ ਕਿ ਪੰਜਾਬ ਸਰਕਾਰ ਫੂਡ ਪ੍ਰੋਸੈਸਿੰਗ ਦੇ ਖੇਤਰ ਵਿੱਚ ਹੋਰ ਵਿਕਾਸ ਕਰਨ ਲਈ ਤੇਜੀ ਨਾਲ ਕੰਮ ਕਰ ਰਹੀ ਹੈ।ਉਨ੍ਹਾਂ ਦੱਸਿਆ ਕਿ ਇਹ ਗ੍ਰਾਂਟ ‘ਇੱਕ ਜਿਲ੍ਹਾ ਇੱਕ ਉਤਪਾਦ’ (ODOP) `ਤੇ ਅਧਾਰਿਤ ਹੈ।

ਸ਼੍ਰੀ ਸੋਨੀ ਨੇ ਕਿਹਾ ਕਿ ਇੱਕ ਜ਼ਿਲ੍ਹਾ ਇੱਕ ਉਤਪਾਦ ਸਕੀਮ ਸੂਬੇ ਵਿੱਚ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਦੇ ਨਾਲ-ਨਾਲ ਛੋਟੇ ਉਦਯੋਗਾਂ ਲਈ ਬਹੁਤ ਲਾਭਕਾਰੀ ਸਿੱਧ ਹੋਵੇਗੀ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ, ਸੂਬੇ ਵਿੱਚ ਕੰਮ ਕਰ ਰਹੇ ਅਚਾਰ, ਪਾਪੜ, ਮੁਰੱਬੇ ਆਦਿ ਵਰਗੇ ਰਵਾਇਤੀ ਉਦਯੋਗਾਂ ਨੂੰ ਸੰਗਠਿਤ ਕਰਕੇ ਇੱਕ ਬ੍ਰਾਂਡ ਨਾਮ ਹੇਠ ਵੇਚਣ ਦੀ ਯੋਜਨਾ `ਤੇ ਕੰਮ ਕੀਤਾ ਜਾ ਰਿਹਾ ਹੈ ਤਾਂ ਜੋ ਇਨ੍ਹਾਂ ਉਦਯੋਗਾਂ ਨਾਲ ਜੁੜੇ ਲੋਕਾਂ ਦੀ ਪਹੁੰਚ ਦੇਸ਼-ਵਿਦੇਸ਼ ਵਿੱਚ ਹੋ ਸਕੇ।

Get the latest update about 121 crore grant, check out more about universities, food processing unit & Food Processing Department

Like us on Facebook or follow us on Twitter for more updates.