ਫ਼ੂਡ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਸਰਕਾਰੀ ਸਕੂਲਾਂ ਦੀ ਦਾਖ਼ਲਾ ਮੁਹਿੰਮ ਨੂੰ ਹੁਲਾਰਾ

ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਅਗਵਾਈ ਹੇਠ ਜ਼ਿਲ੍ਹਾ ਪਠਾਨਕੋਟ ਵਿੱਚ ਚਲਾਈ ਗਈ ਦਾਖ਼ਲਾ ਮੁਹਿੰਮ ਨੂੰ ਉਸ ਸਮੇਂ ਹੋਰ ਹੁਲਾਰਾ ਮਿਲਿਆ...

ਪਠਾਨਕੋਟ: ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਅਗਵਾਈ ਹੇਠ ਜ਼ਿਲ੍ਹਾ ਪਠਾਨਕੋਟ ਵਿੱਚ ਚਲਾਈ ਗਈ ਦਾਖ਼ਲਾ ਮੁਹਿੰਮ ਨੂੰ ਉਸ ਸਮੇਂ ਹੋਰ ਹੁਲਾਰਾ ਮਿਲਿਆ ਜਦੋਂ ਭੋਆ ਹਲਕੇ ਦੇ ਵਿਧਾਇਕ ਫ਼ੂਡ ਸਪਲਾਈ ਅਤੇ ਵਣ ਵਿਭਾਗ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਸਥਾਨਕ ਮਲਕਪੁਰ ਚੌਕ ਨੇੜੇ ਇੱਕ ਸਮਾਗਮ ਦੌਰਾਨ ਸੈਸ਼ਨ 2022-23 ਦੇ ਦਾਖਲਿਆਂ ਸਬੰਧੀ ਫਲੈਕਸ ਜਾਰੀ ਕਰ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖ਼ਲ ਕਰਵਾ ਸਰਕਾਰੀ ਸਹੂਲਤਾਂ ਦਾ ਵੱਧ ਤੋਂ ਵੱਧ ਫਾਇਦਾ ਉਠਾਉਣ ਲਈ ਪ੍ਰੇਰਿਤ ਕੀਤਾ। ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਕਮ ਨੋਡਲ ਅਫ਼ਸਰ ਜ਼ਿਲ੍ਹਾ ਇਨਰੋਲਮੈਂਟ ਬੂਸਟਰ ਟੀਮ ਪਠਾਨਕੋਟ ਰਾਜੇਸ਼ਵਰ ਸਲਾਰੀਆ ਵੱਲੋਂ ਇਸ ਮੌਕੇ ਤੇ ਫੂਡ ਸਪਲਾਈ ਅਤੇ ਵਣ ਵਿਭਾਗ ਮੰਤਰੀ ਨੂੰ ਸਰਕਾਰੀ ਸਕੂਲਾਂ ਵੱਲੋਂ ਦਾਖ਼ਲਾ ਮੁਹਿੰਮ ਸਬੰਧੀ ਚਲਾਈ ਗਈ ਈਚ ਵਨ ਬਰਿੰਗ ਵਨ ਮੁਹਿੰਮ ਬਾਰੇ ਜਾਣਕਾਰੀ ਦਿੰਦਿਆਂ ਅਧਿਆਪਕਾਂ ਵੱਲੋਂ ਘਰ-ਘਰ ਜਾ ਕੇ ਮਾਪਿਆਂ ਨੂੰ ਪ੍ਰੇਰਿਤ ਕਰਨ, ਸਰਕਾਰੀ ਸਕੂਲਾਂ ਦੀਆਂ ਪ੍ਰਾਪਤੀਆਂ ਨੂੰ ਸੋਸ਼ਲ ਮੀਡੀਆ ਪਲੇਟਫਾਰਮ ਤੇ ਵੱਧ ਤੋਂ ਵੱਧ ਪ੍ਰਚਾਰਨ ਲਈ ਵਰਤੇ ਜਾ ਰਹੇ ਨਿਵੇਕਲੇ ਉਪਰਾਲਿਆਂ ਬਾਰੇ ਵਿਸਤਾਰ ਨਾਲ ਜਾਣਕਾਰੀ ਦਿੱਤੀ।
 
ਇਸ ਮੌਕੇ ਤੇ ਸੰਬੋਧਨ ਕਰਦਿਆਂ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਸਰਕਾਰੀ ਸਕੂਲ ਵਿੱਚ ਅੰਗਰੇਜ਼ੀ ਅਤੇ ਪੰਜਾਬੀ ਦੋਨੋਂ ਮਾਧਿਅਮ ਵਿੱਚ ਡਿਜੀਟਲ ਤਕਨੀਕ ਨਾਲ ਸਿੱਖਿਆ ਦਿੱਤੀ ਜਾਂਦੀ ਹੈ ਅਤੇ ਸਕੂਲ ਵਿੱਚ ਬੱਚਿਆਂ ਕੋਲੋਂ ਕਿਸੇ ਕਿਸਮ ਦੀ ਕੋਈ ਫ਼ੀਸ ਨਹੀਂ ਲਈ ਜਾਂਦੀ ਅਤੇ ਸਕੂਲ ਵਿੱਚ ਪੜ੍ਹਦੇ  ਵਿਦਿਆਰਥੀਆਂ ਨੂੰ ਮਹਿਰ ਅਧਿਆਪਕਾਂ ਵੱਲੋਂ ਸਿੱਖਿਆ ਫ੍ਰੀ ਦਿੱਤੀ ਜਾਂਦੀ ਹੈ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦੇ ਬਿਹਤਰ ਭਵਿੱਖ ਲਈ ਆਪਣੇ ਬੱਚਿਆਂ ਨੂੰ ਵੱਧ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਦਾਖ਼ਲ ਕਰਵਾ ਕੇ ਸਰਕਾਰੀ ਸਹੂਲਤਾਂ ਦਾ ਫਾਇਦਾ ਉਠਾਉਣ। ਇਸ ਮੌਕੇ ਤੇ ਜ਼ਿਲ੍ਹਾ ਕੋਆਰਡੀਨੇਟਰ ਮੀਡੀਆ ਸੈਲ ਬਲਕਾਰ ਅੱਤਰੀ, ਜੁਗਲ ਕਿਸ਼ੋਰ ਹੈਡਮਾਸਟਰ ਭੜੋਲੀ, ਪ੍ਰੇਮ ਕੁਮਾਰ ਸਾਇੰਸ ਮਾਸਟਰ ਭੜੋਲੀ, ਰਣਯੋਧ ਸਿੰਘ ਸਾਇੰਸ ਮਾਸਟਰ ਮਿਡਲ ਸਕੂਲ ਢੋਲੋਵਾਲ, ਸਟੇਟ ਐਵਾਰਡੀ ਸੋਹਣ ਲਾਲ ਈਟੀਟੀ ਅਧਿਆਪਕ ਸਪ੍ਰਸ ਪਪਿਆਲ, ਰਾਜੇਸ਼ ਕੁਮਾਰ ਸਿੱਖਿਆ ਪ੍ਰੋਵਾਇਡਰ ਸਪ੍ਰਸ ਮਦਾਰਪੁਰ ਆਦਿ ਹਾਜ਼ਰ ਸਨ।

Get the latest update about Online Punjabi News, check out more about government school enrollment drive, Truescoop News, Lal Chand Kataruchak & Food Supply Minister

Like us on Facebook or follow us on Twitter for more updates.