ਸਾਬਕਾ ਮੁੱਖ ਜੱਜ ਰੰਜਨ ਗੋਗੋਈ ਨੇ ਰਾਜ ਸਭਾ ਮੈਂਬਰ ਵਜੋਂ ਚੁੱਕੀ ਸਹੁੰ

ਅੱਜ ਵੀਰਵਾਰ ਨੂੰ ਸੁਪਰੀਮ ਕੋਰਟ ਦੇ ਸਾਬਕਾ ਮੁੱਖ ਜੱਜ ਰੰਜਨ ਗੋਗੋਈ ਨੇ ਰਾਜ ਸਭਾ ਮੈਂਬਰ ...

ਨਵੀਂ ਦਿੱਲੀ — ਅੱਜ ਵੀਰਵਾਰ ਨੂੰ ਸੁਪਰੀਮ ਕੋਰਟ ਦੇ ਸਾਬਕਾ ਮੁੱਖ ਜੱਜ ਰੰਜਨ ਗੋਗੋਈ ਨੇ ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕੀ।ਇਸ ਦੌਰਾਨ ਵਿਰੋਧੀ ਪਾਰਟੀਆਂ ਨੇ ਹੰਗਾਮਾ ਕੀਤਾ ਅਤੇ ਸਦਨ ਤੋਂ ਵਾਕਆਊਟ ਕਰ ਗਏ।ਇਸ ਤੋਂ ਬਾਅਦ ਰਾਜ ਸਭਾ 'ਚ ਮੌਜੂਦ ਕਾਨੂੰਨ ਮੰਤਰੀ ਰਵੀਸ਼ੰਕਰ ਪ੍ਰਸਾਦ ਨੇ ਵਿਰੋਧੀ ਧਿਰ ਦੇ ਵਿਰੋਧ ਦੀ ਨਿਖੇਧੀ ਕੀਤੀ।ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਕਈ ਨਾਮਵਰ ਜੱਜਾਂ ਨੇ ਇਸ ਸਦਨ ਦੀ ਇੱਜ਼ਤ ਵਧਾਈ ਹੈ, ਪਰ ਇਸ ਤਰ੍ਹਾਂ ਵਿਰੋਧੀ ਧਿਰ ਵੱਲੋਂ ਰੋਸ ਪ੍ਰਗਟਾਉਣਾ ਸ਼ਰਮਨਾਕ ਹੈ।ਉਨ੍ਹਾਂ ਕਿਹਾ ਕਿ ਰਾਜ ਸਭਾ 'ਚ ਵੱਖ-ਵੱਖ ਖੇਤਰਾਂ ਤੋਂ ਆਉਣ ਵਾਲੇ ਕਈ ਉੱਘੇ ਵਿਅਕਤੀਆਂ ਦੀ ਇੱਕ ਮਹਾਨ ਪਰੰਪਰਾ ਹੈ, ਜਿਨ੍ਹਾਂ 'ਚ ਸਾਬਕਾ ਸੀ.ਜੇ.ਆਈ. ਵੀ ਸ਼ਾਮਲ ਹਨ।ਜਿਨ੍ਹਾਂ ਨੇ ਅੱਜ ਸਹੁੰ ਚੁੱਕੀ ਹੈ, ਉਹ ਨਿਸ਼ਚਤ ਤੌਰ 'ਤੇ ਆਪਣਾ ਸਰਬੋਤਮ ਯੋਗਦਾਨ ਦੇਣਗੇ। ਸਹੁੰ ਚੁੱਕ ਸਮਾਗਹ ਦੌਰਾਨ ਵਾਕਆਊਟ 'ਤੇ ਪ੍ਰਸਾਦ ਨੇ ਕਿਹਾ ਕਿ ਅਜਿਹਾ ਕਰਨਾ ਗਲਤ ਸੀ। ਹੰਗਾਮੇ ਦੌਰਾਨ ਸਭਾਪਤੀ ਐਮ. ਵੈਂਕਈਆ ਨਾਇਡੂ ਨੇ ਕਿਹਾ ਕਿ ਸਾਡੇ ਸਾਰਿਆਂ ਦੀ ਆਪਣੀ-ਆਪਣੀ ਰਾਏ ਹੋ ਸਕਦੀ ਹੈ ਪਰ ਸਦਨ 'ਚ ਇਸ ਤਰ੍ਹਾਂ ਰਾਸ਼ਟਰਪਤੀ ਦੇ ਫ਼ੈਸਲੇ ਦਾ ਵਿਰੋਧ ਕਰਨਾ ਗਲਤ ਹੈ।

ਸੁਹਾਗਰਾਤ ਤੋਂ ਪਹਿਲਾਂ ਪਤੀ ਦੇ ਮੋਬਾਇਲ ਫੋਨ 'ਤੇ ਪਤਨੀ ਦੀ ਆਈ ਪੋਰਨ ਵੀਡੀਓ ਅਤੇ ਫਿਰ ...

ਦੱਸ ਦੇਈਏ ਕਿ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਉਨ੍ਹਾਂ ਨੂੰ ਰਾਜ ਸਭਾ ਲਈ ਨਾਮਜ਼ਦ ਕੀਤਾ ਸੀ।ਗੋਗੋਈ ਦੇਸ਼ ਦੇ 46ਵੇਂ ਚੀਫ਼ ਜਸਟਿਸ ਸਨ। ਉਨ੍ਹਾਂ ਨੇ ਇਹ ਅਹੁਦਾ 3 ਅਕਤੂਬਰ 2018 ਤੋਂ 17 ਨਵੰਬਰ 2019 ਤੱਕ ਸੰਭਾਲਿਆ ਸੀ। 9 ਨਵੰਬਰ 2019 ਨੂੰ ਗੋਗੋਈ ਦੀ ਪ੍ਰਧਾਨਗੀ ਵਾਲੀ ਸੁਪਰੀਮ ਕੋਰਟ ਦੇ ਪੰਜ ਮੈਂਬਰੀ ਬੈਂਚ ਨੇ ਅਯੁੱਧਿਆ ਵਿਵਾਦ 'ਚ ਸਾਲਾਂ ਤੋਂ ਲੰਬਿਤ ਫੈਸਲਾ ਸੁਣਾਇਆ ਸੀ। ਇਸ ਤੋਂ ਇਲਾਵਾ ਉਨ੍ਹਾਂ ਦੀ ਅਗਵਾਈ ਵਾਲੇ ਬੈਂਚ ਨੇ ਕਈ ਹੋਰ ਮਾਮਲਿਆਂ ਵਿੱਚ ਫੈਸਲਾ ਸੁਣਾਇਆ ਸੀ। ਇਨ੍ਹਾਂ 'ਚ ਰਾਫੇਲ ਲੜਾਕੂ ਜਹਾਜ਼ ਸੌਦਾ ਅਤੇ ਸਬਰੀਮਾਲਾ ਮੰਦਰ 'ਚ ਹਰੇਕ ਉਮਰ ਦੀਆਂ ਔਰਤਾਂ ਦੀ ਐਂਟਰੀ ਦਾ ਕੇਸ ਸ਼ਾਮਲ ਹੈ।

ਪੁੱਤ ਨੇ ਮਾਂ ਨਾਲ ਕੀਤੀ ਅਜਿਹੀ ਗੰਦੀ ਹਰਕਤ, ਜਿਸ ਨੂੰ ਸੁਣ ਕੇ ਹੋ ਜਾਣਗੇ ਰੌਂਗਟੇ ਖੜ੍ਹੇ

Get the latest update about True Scoop News, check out more about National News, Oath, Former Chief Justice Ranjan Gogoi & Rajya Sabha Member

Like us on Facebook or follow us on Twitter for more updates.