ਪੀਐਮ ਮੋਦੀ ਨੂੰ ਮਿਲੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਪੰਜਾਬ ਨਾਲ ਸਬੰਧਤ ਮੁੱਦਿਆਂ 'ਤੇ ਹੋਈ ਚਰਚਾ

ਅੱਜ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਹੈ। ਇਸ ਦੀ ਜਾਣਕਾਰੀ ਕੈਪਟਨ ਅਮਰਿੰਦਰ ਸਿੰਘ ਨੇ ਆਪ ਆਪਣੇ ਟਵਿੱਟਰ 'ਤੇ ਦਿੱਤੀ ਹੈ...

ਅੱਜ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਹੈ। ਇਸ ਦੀ ਜਾਣਕਾਰੀ ਕੈਪਟਨ ਅਮਰਿੰਦਰ ਸਿੰਘ ਨੇ ਆਪ ਆਪਣੇ ਟਵਿੱਟਰ 'ਤੇ ਦਿੱਤੀ ਹੈ।  ਉਨ੍ਹਾਂ ਨੇ ਇਕ ਸਤਵੀਰ ਸ਼ੇਅਰ ਕਰਦਿਆਂ ਆਪਣੇ ਟਵਿੱਟਰ ਤੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਾਲ ਪੰਜਾਬ ਨਾਲ ਸਬੰਧਤ ਵੱਖ-ਵੱਖ ਮੁੱਦਿਆਂ 'ਤੇ ਚਰਚਾ ਕੀਤੀ ਅਤੇ ਰਾਜ ਅਤੇ ਦੇਸ਼ ਦੀ ਸੁਰੱਖਿਆਲਈ ਮਿਲ ਕੇ ਕੰਮ ਕਰਨ ਦਾ ਸੰਕਲਪ ਲਿਆ।
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲਿਖਿਆ: “ਮਾਨਯੋਗ ਪ੍ਰਧਾਨ ਮੰਤਰੀ ਸ਼੍ਰੀ @narendramodi ਜੀ ਨਾਲ ਨਿੱਘੀ ਮੁਲਾਕਾਤ ਹੋਈ। ਪੰਜਾਬ ਨਾਲ ਸਬੰਧਤ ਵੱਖ-ਵੱਖ ਮੁੱਦਿਆਂ 'ਤੇ ਚਰਚਾ ਕੀਤੀ ਅਤੇ ਰਾਜ ਅਤੇ ਦੇਸ਼ ਦੀ ਸੁਰੱਖਿਆ ਅਤੇ ਸੁਰੱਖਿਆ ਲਈ ਮਿਲ ਕੇ ਕੰਮ ਕਰਨ ਦਾ ਸੰਕਲਪ ਲਿਆ, ਜੋ ਕਿ ਸਾਡੇ ਦੋਵਾਂ ਲਈ ਹਮੇਸ਼ਾ ਪ੍ਰਮੁੱਖ ਚਿੰਤਾ ਦਾ ਵਿਸ਼ਾ ਰਿਹਾ ਹੈ ਅਤੇ ਰਹੇਗਾ।

ਦਸ ਦਈਏ ਕਿ ਪਿੱਛਲੀ ਵਿਧਾਨਸਭਾ ਚੋਣਾਂ ਤੋਂ 3 ਮਹੀਨੇ ਪਹਿਲਾਂ ਕਾਂਗਰਸ ਨੇ ਉਨ੍ਹਾਂ ਨੂੰ ਮੁੱਖ ਮੰਤਰੀ ਦੀ ਕੁਰਸੀ ਤੋਂ ਹਟਾ ਦਿੱਤਾ ਸੀ। ਕੈਪਟਨ ਨੇ ਪੰਜਾਬ ਲੋਕ ਕਾਂਗਰਸ ਦੇ ਨਾਂ ਨਾਲ ਨਵੀਂ ਪਾਰਟੀ ਬਣਾਈ ਤੇ ਫਿਰ ਭਾਜਪਾ ਨਾਲ ਗਠਜੋੜ ਕਰਕੇ ਚੋਣ ਲੜੀ ਪਰ ਆਪਣੇ ਉਮੀਦਵਾਰ ਦੇ ਨਾਲ-ਨਾਲ ਕੈਪਟਨ ਖੁਦ ਵੀ ਹਾਰ ਗਏ। ਭਾਜਪਾ ਨੂੰ ਵੀ ਸਿਰਫ਼ 2 ਸੀਟਾਂ ਮਿਲੀਆਂ ਹਨ। ਪਿੱਛਲੇ ਕਾਫੀ ਸਮੇਂ ਤੋਂ ਕੈਪਟਨ ਅਮਰਿੰਦਰ ਸਿੰਘ ਨੂੰ ਭਾਜਪਾ ਵਲੋਂ ਕੋਈ ਅਹਿਮ ਜਿੰਮੇਵਾਰੀ ਮਿਲਣ ਦੇ ਕਿਆਸ ਲਗਾਏ ਜਾ ਰਹੇ ਹਨ।  

Get the latest update about amrinder singh, check out more about capt, amrindr singh meeting with pm modi & narendra modi

Like us on Facebook or follow us on Twitter for more updates.