ਆਪ ਦੀ 'ਐਂਟੀ ਗੈਂਗਸਟਰ ਟਾਸਕ ਫੋਰਸ' ਤੇ ਸਾਬਕਾ ਕਾਂਗਰਸ ਮੰਤਰੀ ਨੇ ਚੁੱਕੇ ਸਵਾਲ, ਕਿਹਾ- ਨਵੀਂ ਬੋਤਲ 'ਚ ਪੁਰਾਣੀ ਸ਼ਰਾਬ

ਕਾਨੂੰਨ ਵਿਵਸਥਾ 'ਚ ਸੁਧਾਰ ਲਈ ਅਤੇ ਗੈਂਗਸਟਰ ਗਤੀਵਿਧੀਆਂ ਤੇ ਰੋਕ ਲਗਾਉਣ ਲਈ 'ਐਂਟੀ ਗੈਂਗਸਟਰ ਟਾਸਕ ਫੋਰਸ' ਦਾ ਐਲਾਨ ਕੀਤਾ ਗਿਆ ਹੈ। ਪਰ ਹੁਣ ਇਸ ਟਾਸਕ ਫੋਰਸ ਤੇ ਵਿਰੋਧੀ ਪਾਰਟੀਆਂ ਵਲੋਂ ਸਵਾਲ ਚੁਕੇ ਜਾ ਰਹੇ ਹਨ। ਕਾਂਗਰਸ ਪਾਰਟੀ ਦੇ ਸਾਬਕਾ ਨੇਤਾ ਪਰਗਟ ਸਿੰਘ ਨੇ ਆਪ ਨੂੰ ਸਵਾਲਾਂ ਦੇ ਘੇਰੇ 'ਚ...

ਚੰਡੀਗੜ੍ਹ: ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਕਾਨੂੰਨ ਵਿਵਸਥਾ 'ਚ ਸੁਧਾਰ ਲਈ ਅਤੇ ਗੈਂਗਸਟਰ ਗਤੀਵਿਧੀਆਂ ਤੇ ਰੋਕ ਲਗਾਉਣ ਲਈ 'ਐਂਟੀ ਗੈਂਗਸਟਰ ਟਾਸਕ ਫੋਰਸ' ਦਾ ਐਲਾਨ ਕੀਤਾ ਗਿਆ ਹੈ। ਪਰ ਹੁਣ ਇਸ ਟਾਸਕ ਫੋਰਸ ਤੇ ਵਿਰੋਧੀ ਪਾਰਟੀਆਂ ਵਲੋਂ ਸਵਾਲ ਚੁਕੇ ਜਾ ਰਹੇ ਹਨ। ਕਾਂਗਰਸ ਪਾਰਟੀ ਦੇ ਸਾਬਕਾ ਨੇਤਾ  ਪਰਗਟ ਸਿੰਘ ਨੇ ਆਪ ਨੂੰ ਸਵਾਲਾਂ  ਦੇ ਘੇਰੇ 'ਚ ਲਿਆ ਹੈ। ਪਰਗਟ ਸਿੰਘ ਨੇ ਇਸ ਨੂੰ ਨਵੀਂ ਬੋਤਲ 'ਚ ਪੁਰਾਣੀ ਸ਼ਰਾਬ ਦੱਸਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਪਹਿਲਾਂ ਹੀ ਆਰਗੇਨਾਈਜ਼ਡ ਕ੍ਰਾਈਮ ਕੰਟਰੋਲ ਯੂਨਿਟ (ਓ.ਸੀ.ਸੀ.ਯੂ.) ਹੈ ਜੋਕਿ ਗੈਂਗਸਟਰਾਂ ਖਿਲਾਫ ਕਾਰਵਾਈ ਕਰਨ ਲਈ ਵੀ ਬਣਾਇਆ ਗਿਆ ਸੀ। ਪਰਗਟ ਨੇ ਕਿਹਾ ਕਿ ਸਾਡੇ ਕੋਲ ਪਹਿਲਾਂ ਹੀ ਟੀਮ ਹੈ, ਲੋੜ ਹੈ ਸਿਆਸੀ ਇੱਛਾ ਸ਼ਕਤੀ ਦੀ। ਕੀ ਉਹ ਆਮ ਆਦਮੀ ਪਾਰਟੀ ਕੋਲ ਹੈ?


ਜਿਕਰਯੋਗ ਹੈ ਕਿ ਆਰਗੇਨਾਈਜ਼ਡ ਕ੍ਰਾਈਮ ਕੰਟਰੋਲ ਯੂਨਿਟ ਭਾਵ ਓਕੂ ਦਾ ਗਠਨ 2018 'ਚ ਪੰਜਾਬ ਪੁਲਿਸ ਨੇ ਕੀਤਾ ਸੀ। ਉਸ ਸਮੇਂ ਕਾਂਗਰਸ ਪਾਰਟੀ ਦੀ ਸਰਕਾਰ ਦੇ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਸਨ। ਡੀਜੀਪੀ ਸੁਰੇਸ਼ ਅਰੋੜਾ ਵੱਲੋਂ ਬਣਾਈ ਗਈ ਇਸ ਯੂਨਿਟ ਨੇ ਏ ਅਤੇ ਬੀ ਸ਼੍ਰੇਣੀ ਦੇ ਕਰੀਬ 20 ਗੈਂਗਸਟਰਾਂ ਦਾ ਐਨਕਾਊਂਟਰ ਕੀਤਾ ਸੀ। ਇਸ ਤੋਂ ਇਲਾਵਾ ਪਛਾਣੇ ਗਏ 500 ਗੈਂਗਸਟਰਾਂ ਵਿੱਚੋਂ 300 ਨੂੰ ਓਕੂ ਨੇ ਗ੍ਰਿਫ਼ਤਾਰ ਕੀਤਾ ਹੈ।ਬਠਿੰਡਾ ਜੇਲ੍ਹ ਵਿੱਚ ਅਜਿਹੇ ਗੈਂਗਸਟਰਾਂ ਲਈ ਵਿਸ਼ੇਸ਼ ਸੈੱਲ ਵੀ ਬਣਾਇਆ ਗਿਆ ਸੀ। ਇਸ ਸਮੇਂ ਆਮ ਆਦਮੀ ਪਾਰਟੀ ਦੇ ਵਿਧਾਇਕ ਬਣੇ ਸਾਬਕਾ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਇਸ ਦੀ ਅਗਵਾਈ ਕਰ ਰਹੇ ਸਨ। ਹਾਲਾਂਕਿ ਬਾਅਦ 'ਚ ਉਨ੍ਹਾਂ ਨੇ ਅਸਤੀਫਾ ਦੇ ਦਿੱਤਾ ਸੀ।

ਪੰਜਾਬ 'ਚ ਜੁਰਮ ਦੀਆਂ ਵਧਦੀਆਂ ਵਾਰਦਾਤਾਂ ਤੇ ਨੱਥ ਪਾਉਣ ਲਈ ਐਂਟੀ ਗੈਂਗਸਟਰ ਟਾਸ੍ਕ ਫੋਰਸ ਤੋਂ ਆਪ ਪਾਰਟੀ ਨੂੰ ਕਾਫੀ ਉਮੀਦਾਂ ਹਨ। ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਕਿਹਾ ਕਿ ਨਵੀਂ ਟਾਸਕ ਫੋਰਸ ਨੂੰ ਪੂਰੀ ਤਾਕਤ ਦਿੱਤੀ ਜਾਵੇਗੀ। ਉਨ੍ਹਾਂ ਦੇ ਵਿਸ਼ੇਸ਼ ਥਾਣੇ ਖੁੱਲ੍ਹਣਗੇ। ਉਸ ਦਾ ਅਧਿਕਾਰ ਖੇਤਰ ਪੂਰਾ ਪੰਜਾਬ ਹੋਵੇਗਾ, ਯਾਨੀ ਉਹ ਕਿਤੇ ਵੀ ਜਾ ਕੇ ਗੈਂਗਸਟਰਾਂ ਵਿਰੁੱਧ ਕਾਰਵਾਈ ਕਰ ਸਕਦਾ ਹੈ। ਜ਼ਿਲ੍ਹੇ ਦੇ ਐਸਐਸਪੀ ਅਤੇ ਪੁਲੀਸ ਕਮਿਸ਼ਨਰ ਨੂੰ ਸਹਿਯੋਗ ਕਰਨਾ ਹੋਵੇਗਾ। ਉਨ੍ਹਾਂ ਕੋਲ ਐਫਆਈਆਰ ਦਰਜ ਕਰਨ, ਜਾਂਚ ਕਰਨ ਅਤੇ ਫਿਰ ਅਦਾਲਤ ਵਿੱਚ ਸਜ਼ਾ ਪ੍ਰਾਪਤ ਕਰਨ ਦਾ ਅਧਿਕਾਰ ਵੀ ਹੋਵੇਗਾ। ਇਸ ਤੋਂ ਇਲਾਵਾ ਖੁਫੀਆ ਜਾਣਕਾਰੀ ਇਕੱਠੀ ਕਰਨ ਅਤੇ ਆਪਰੇਸ਼ਨ ਕਰਨ ਦੀ ਵੀ ਆਜ਼ਾਦੀ ਹੋਵੇਗੀ।

Get the latest update about PUNJAB NEWS, check out more about ORGANISED CRIME CONTROL UNIT, PUNJABI NEWS, PARGAT SINGH & CM BHAGWANT MANN

Like us on Facebook or follow us on Twitter for more updates.