ਜਲੰਧਰ ਦੇ ਸਾਬਕਾ ਮੇਅਰ ਸੁਨੀਲ ਜੋਤੀ ਦਾ ਲੰਬੀ ਬਿਮਾਰੀ ਤੋਂ ਬਾਅਦ ਮੰਗਲਵਾਰ ਨੂੰ ਦੇਹਾਂਤ ਹੋ ਗਿਆ ਹੈ। ਮੇਅਰ ਹੋਣ ਦੇ ਨਾਲ-ਨਾਲ ਉਹ ਭਾਜਪਾ ਆਗੂ ਵੀ ਰਹੇ। ਉਹ ਕਾਫੀ ਸਮੇਂ ਤੋਂ ਦਿਲ ਦੀ ਬਿਮਾਰ ਨਾਲ ਜੂਝ ਰਹੇ ਸਨ। ਪਤਾ ਲੱਗਾ ਹੈ ਕਿ ਹਿਮਾਚਲ ਪ੍ਰਦੇਸ਼ 'ਚ ਚੋਣ ਪ੍ਰਚਾਰ ਦੌਰਾਨ ਉਨ੍ਹਾਂ ਨੂੰ ਦਿਲ ਦੀ ਬੀਮਾਰੀ ਦਾ ਪਤਾ ਲਗਾ ਸੀ। ਓਦੋ ਤੋਂ ਹੀ ਉਨ੍ਹਾਂ ਦੀ ਇਸ ਬਿਮਾਰੀ ਦਾ ਇਲਾਜ਼ ਚੱਲ ਰਿਹਾ ਸੀ। ਅੱਜ ਬਾਅਦ ਦੁਪਹਿਰ ਅਚਾਨਕ ਤਬੀਅਤ ਵਿਗੜਨ ਤੋਂ ਬਾਅਦ ਉਨ੍ਹਾਂ ਦਾ ਦਿਹਾਂਤ ਹੋ ਗਿਆ।
ਭਾਜਪਾ ਦੇ ਵੱਡੇ ਆਗੂਆਂ ਵਿੱਚ ਸਾਬਕਾ ਮੇਅਰ ਸੁਨੀਲ ਕੁਮਾਰ ਜੋਤੀ ਦਾ ਨਾਂ ਵੀ ਸ਼ਾਮਲ ਸੀ। ਉਨ੍ਹਾਂ ਨੇ ਹਿਮਾਚਲ ਪ੍ਰਦੇਸ਼ ਚੋਣਾਂ ਵਿੱਚ ਭਾਜਪਾ ਦੀ ਚੋਣ ਮੁਹਿੰਮ ਵਿੱਚ ਵੀ ਸਰਗਰਮੀ ਨਾਲ ਹਿੱਸਾ ਲਿਆ ਸੀ, ਜਿਸ ਦੌਰਾਨ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ। ਵਾਰਡ ਨੰਬਰ 5 ਤੋਂ ਦੋ ਵਾਰ ਕੌਂਸਲਰ ਰਹਿ ਚੁੱਕੇ ਸੁਨੀਲ ਜੋਤੀ ਸਥਾਨਕ ਵਿਧਾਇਕ ਅਤੇ ਮੁੱਖ ਪਾਰਲੀਮਾਨੀ ਸਕੱਤਰ ਕੇਡੀ ਭੰਡਾਰੀ ਦੇ ਨਜ਼ਦੀਕੀ ਸਨ।
Get the latest update about LATEST NEWS, check out more about JALANDHAR FORMER MAYOR SUNIL JYOTI PASSED AWAY, PUNJABI NEWS, SUNIL JYOTI DEATH & OBITUARY NEWS
Like us on Facebook or follow us on Twitter for more updates.