ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਕੋਰੋਨਾ ਪਾਜ਼ੇਟਿਵ, ਇਲਾਜ ਲਈ ਏਮਸ ਦਾਖਲ

ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਕੋਰੋਨਾ ਇਨਫੈਕਟਿਡ ਪਾਏ ਗ...

ਨਵੀਂ ਦਿੱਲੀ: ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਕੋਰੋਨਾ ਇਨਫੈਕਟਿਡ ਪਾਏ ਗਏ ਹਨ। ਕੋਰੋਨਾ ਇਨਫੈਕਸ਼ਨ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦੇ ਏਮਸ ਦੇ ਟ੍ਰਾਮਾ ਸੈਂਟਰ ਵਿਚ ਦਾਖਲ ਕਰਵਾਇਆ ਗਿਆ ਹੈ। ਐਤਵਾਰ ਨੂੰ ਮਨਮੋਹਨ ਸਿੰਘ ਨੇ ਕੋਰੋਨਾ ਸੰਕਟ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਸੀ। ਇਸ ਚਿੱਠੀ ਦੇ ਜ਼ਰੀਏ ਉਨ੍ਹਾਂ ਨੇ ਸਰਕਾਰ ਨੂੰ ਕੋਈ ਸੁਝਾਅ ਦਿੱਤੇ ਸਨ। ਫਿਲਹਾਲ ਸਾਬਕਾ ਪ੍ਰਧਾਨ ਮੰਤਰੀ ਖੁਦ ਕੋਰੋਨਾ ਪਾਜ਼ੇਟਿਵ ਹੋ ਗਏ ਹਨ ਤੇ ਉਨ੍ਹਾਂ ਦੇ ਜਲਦੀ ਸਿਹਤਮੰਦ ਹੋਣ ਦੀ ਕਾਮਨਾ ਕੀਤੀ ਜਾ ਰਹੀ ਹੈ।

ਚਿੱਠੀ ਵਿਚ ਮਨਮੋਹਨ ਸਿੰਘ ਨੇ ਕਿਹਾ ਸੀ ਕਿ ਸਰਕਾਰ ਨੂੰ ਇਹ ਦੱਸਣਾ ਚਾਹੀਦਾ ਹੈ ਕਿ ਅਲੱਗ-ਅਲੱਗ ਵੈਕਸੀਨ ਨੂੰ ਲੈ ਕੇ ਕੀ ਹੁਕਮ ਹਨ ਤੇ ਅਗਲੇ 6 ਮਹੀਨਿਆਂ ਵਿਚ ਡਿਲਵਰੀ ਹੋਣ ਦਾ ਕੀ ਸਟੇਟਸ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਸਰਕਾਰ ਨੂੰ ਇਹ ਸੰਕੇਤ ਦੇਣਾ ਚਾਹੀਦਾ ਹੈ ਕਿ ਪਾਰਦਰਸ਼ੀ ਫਾਰਮੂਲੇ ਦੇ ਆਧਾਰ ਉੱਤੇ ਸੂਬਿਆਂ ਵਿਚ ਉਨ੍ਹਾਂ ਦੀ ਲੋੜੀਂਦੀ ਸਪਲਾਈ ਨੂੰ ਕਿਵੇਂ ਸੁਚਾਰੂ ਕੀਤਾ ਜਾਵੇਗਾ।

ਇਸ ਤੋਂ ਇਲਾਵਾ ਮਨਮੋਹਨ ਸਿੰਘ ਨੇ ਕਿਹਾ ਕਿ ਸੂਬਿਆਂ ਨੂੰ ਫਰੰਟਲਾਈਨ ਵਰਕਰਸ ਦੀਆਂ ਸ਼੍ਰੇਣੀਆਂ ਨੂੰ ਪਰਿਭਾਸ਼ਿਤ ਕਰਨ ਦੇ ਲਈ ਕੁਝ ਛੋਟ ਦਿੱਤੀ ਜਾਣੀ ਚਾਹੀਦੀ ਹੈ। ਜਿਸ ਨਾਲ 45 ਸਾਲ ਤੋਂ ਘੱਟ ਉਮਰ ਦੇ ਲੋਕਾਂ ਨੂੰ ਵੀ ਟੀਕਾ ਲਗਾਇਆ ਜਾ ਸਕੇ। ਮਨਮੋਹਨ ਸਿੰਘ ਨੇ ਅੱਗੇ ਕਿਹਾ ਕਿ ਭਾਰਤ ਸਰਕਾਰ ਨੂੰ ਵੈਕਸੀਨ ਨਿਰਮਾਤਾਵਾਂ ਨੂੰ ਹੋਰ ਰਿਆਇਤਾਂ ਦੇਣੀਆਂ ਚਾਹੀਦੀਆਂ ਹਨ। ਇਜ਼ਰਾਇਲ ਦੀ ਤਰ੍ਹਾਂ ਲੋੜੀਂਦਾ ਲਾਈਸੈਂਸਿੰਗ ਪ੍ਰਾਵਧਾਨ ਲਾਗੂ ਕੀਤਾ ਜਾਵੇ।

ਉਨ੍ਹਾਂ ਸੁਝਾਅ ਦਿੱਤਾ ਕਿ ਕਿਸੇ ਵੀ ਵੈਕਸੀਨ ਨੂੰ ਜਿਸ ਨੂੰ ਯੂਰਪੀ ਮੈਡੀਕਲ ਏਜੰਸੀ ਜਾਂ ਯੂ.ਐੱਸ.ਐੱਫ.ਡੀ.ਏ. ਜਿਹੇ ਭਰੋਸੇਯੋਗ ਏਜੰਸੀਆਂ ਵਲੋਂ ਵਰਤੋਂ ਲਈ ਮਨਜ਼ੂਰੀ ਦੇ ਦਿੱਤੀ ਗਈ ਹੈ, ਉਸ ਨੂੰ ਘਰੇਲੂ ਆਯਾਤ ਵਿਚ ਵਰਤਿਆ ਜਾਣਾ ਚਾਹੀਦਾ ਹੈ। 

Get the latest update about covid19 report positive, check out more about Truescoop, Truescoop news, Manmohan Singh & former pm

Like us on Facebook or follow us on Twitter for more updates.