ਬਲਾਤਕਾਰ ਮਾਮਲੇ 'ਚ ਭਗੌੜਾ ਸਿਮਰਜੀਤ ਬੈਂਸ ਨੇ ਕੀਤਾ ਆਤਮ ਸਮਰਪਣ, ਪਛਾਣ ਲੁਕਾ ਅਦਾਲਤ 'ਚ ਜੱਜ ਸਾਹਮਣੇ ਹੋਇਆ ਪੇਸ਼

ਪੰਜਾਬ 'ਚ ਬਲਾਤਕਾਰ ਮਾਮਲੇ 'ਚ ਦੋਸ਼ੀ ਸਿਮਰਜੀਤ ਸਿੰਘ ਬੈਂਸ ਨੇ ਅੱਜ ਆਪਣੀ ਪਛਾਣ ਲੁਕੋ ਕੇ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ। ਜਬਰ ਜਨਾਹ ਮਾਮਲੇ ਦੇ ਮੁਲਜ਼ਮ ਬੈਂਸ ਨੂੰ ਦੋਵੇਂ ਜ਼ਮਾਨਤ ਅਰਜ਼ੀਆਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਰੱਦ ਕਰ ਦਿੱਤੀਆਂ ਸਨ ਤੇ ਭਗੌੜਾ ਕਰਾਰ ਦਿੱਤਾ ਸੀ...

ਪੰਜਾਬ 'ਚ ਬਲਾਤਕਾਰ ਮਾਮਲੇ 'ਚ ਦੋਸ਼ੀ ਸਿਮਰਜੀਤ ਸਿੰਘ ਬੈਂਸ ਨੇ ਅੱਜ ਆਪਣੀ ਪਛਾਣ ਲੁਕੋ ਕੇ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ। ਜਬਰ ਜਨਾਹ ਮਾਮਲੇ ਦੇ ਮੁਲਜ਼ਮ ਬੈਂਸ ਨੂੰ ਦੋਵੇਂ ਜ਼ਮਾਨਤ ਅਰਜ਼ੀਆਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਰੱਦ ਕਰ ਦਿੱਤੀਆਂ ਸਨ ਤੇ ਭਗੌੜਾ ਕਰਾਰ ਦਿੱਤਾ ਸੀ। ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਵੀ ਬੈਂਸ ਨੂੰ ਰਾਹਤ ਨਹੀਂ ਦਿੱਤੀ। ਜਿਸ ਤੋਂ ਬਾਅਦ ਬੈਂਸ ਕੋਲ ਭੱਜਣ ਜਾਂ ਆਤਮ ਸਮਰਪਣ ਕਰਨ ਦੇ ਦੋ ਹੀ ਰਸਤੇ ਬਚੇ ਸਨ।

ਜਿਕਰਯੋਗ ਹੈ ਕਿ ਪੁਲਿਸ ਬੈਂਸ ਦੇ ਭਰਾ ਕਰਮਜੀਤ ਬੈਂਸ ਨੂੰ ਪਹਿਲਾਂ ਹੀ ਗ੍ਰਿਫਤਾਰ ਕਰ ਚੁੱਕੀ ਹੈ। ਅੱਜ ਸਵੇਰੇ 10.30 ਵਜੇ ਸਿਮਰਜੀਤ ਸਿੰਘ ਬੈਂਸ ਵੀ ਜ਼ਿਲ੍ਹਾ ਅਦਾਲਤ ਵਿੱਚ ਪਿਛਲੇ ਰਸਤੇ ਰਾਹੀਂ ਅਦਾਲਤ ਵਿੱਚ ਦਾਖ਼ਲ ਹੋਇਆ। ਆਤਮ ਸਮਰਪਣ ਕਰਨ ਤੋਂ ਪਹਿਲਾਂ ਲੋਕ ਇਨਸਾਫ ਪਾਰਟੀ ਨੇ ਸਿਮਰਜੀਤ ਬੈਂਸ ਦੇ ਸੋਸ਼ਲ ਮੀਡੀਆ ਅਕਾਊਂਟ 'ਤੇ ਪੋਸਟ ਵੀ ਪਾਈ । ਉਸ ਨੇ ਪੋਸਟ 'ਚ ਕਿਹਾ ਕਿ ਸਾਨੂੰ ਨਿਆਂ ਪ੍ਰਣਾਲੀ 'ਤੇ ਪੂਰਾ ਭਰੋਸਾ ਹੈ। ਬਹੁਤ ਜਲਦ ਸੱਚ ਸਭ ਦੇ ਸਾਹਮਣੇ ਆ ਜਾਵੇਗਾ।

ਦੱਸ ਦੇਈਏ ਕਿ ਭਗੌੜਾ ਐਲਾਨੇ ਜਾਣ ਤੋਂ ਬਾਅਦ ਵੀ ਬੈਂਸ ਸੋਸ਼ਲ ਮੀਡੀਆ 'ਤੇ ਲਗਾਤਾਰ ਸਰਗਰਮ ਸੀ। ਇਸ ਮਾਮਲੇ 'ਚ ਪੁਲਿਸ ਦੀ ਨਾਕਾਮੀ ਵੀ ਸਾਬਤ ਹੋਈ ਹੈ। ਸੂਤਰਾਂ ਮੁਤਾਬਿਕ ਪੁਲਿਸ ਸਿਆਸੀ ਦਬਾਅ ਦੇ ਕਾਰਨ ਬੈਂਸ 'ਤੇ ਹੱਥ ਪਾਉਣ ਤੋਂ ਕੰਨੀ ਕਤਰਾਉਂਦੀ ਸੀ, ਪਰ ਜਦੋਂ ਦਾਅ ਕੱਸਿਆ ਗਿਆ ਤਾਂ ਉਹ ਆਪ ਹੀ ਸਾਹਮਣੇ ਆ ਗਿਆ।

ਜਿਕਰਯੋਗ ਹੈ ਕਿ ਸਿਮਰਜੀਤ ਬੈਂਸ ਖਿਲਾਫ 10 ਜੁਲਾਈ 2021 ਨੂੰ ਬਲਾਤਕਾਰ ਦਾ ਕੇਸ ਦਰਜ ਕੀਤਾ ਗਿਆ ਸੀ ਪਰ ਬੈਂਸ ਅਦਾਲਤ ਦੀ ਪੇਸ਼ੀ 'ਤੇ ਹਾਜ਼ਰ ਨਹੀਂ ਹੋਏ। ਇਸ ਲਈ ਲੁਧਿਆਣਾ ਦੀ ਅਦਾਲਤ ਨੇ ਬੈਂਸ ਅਤੇ ਉਸ ਦੇ ਸਾਥੀਆਂ ਪਰਮਜੀਤ ਸਿੰਘ ਬੈਂਸ, ਪ੍ਰਦੀਪ ਕੁਮਾਰ ਗੋਗੀ, ਬਲਜਿੰਦਰ ਕੌਰ ਅਤੇ ਜਸਬੀਰ ਕੌਰ ਨੂੰ ਭਗੌੜਾ ਐਲਾਨ ਦਿੱਤਾ ਹੈ। ਪੁਲਿਸ ਨੇ ਸ਼ਹਿਰ ਵਿੱਚ ਹਰ ਕਿਸੇ ਦੇ ਲੋੜੀਂਦੇ ਪੋਸਟਰ ਵੀ ਲਗਾਏ ਸਨ।

Get the latest update about Simarjit Singh Bains surrender, check out more about Simarjit Singh Bains rape case, Simarjit Singh Bains news, Simarjit Singh Bains & punjab news

Like us on Facebook or follow us on Twitter for more updates.