ਮਹਿੰਦਰਾ ਦੇ ਸ਼ੋਅਰੂਮ 'ਚ ਲੱਗੀ ਭਿਆਨਕ ਅੱਗ, ਕਰੋੜਾਂ ਰੁਪਏ ਦਾ ਨੁਕਸਾਨ

ਪੰਜਾਬ ਦੇ ਬਠਿੰਡਾ ਜ਼ਿਲੇ ਵਿਚ ਵੀਰਵਾਰ ਤੜਕੇ ਭਿਆਨਕ ਅੱਗ ਲੱਗ ਗਈ। ਇਹ ਅੱਗ ਮਾਨਸਾ ਰੋਡ ਉੱਤੇ...

ਬਠਿੰਡਾ: ਪੰਜਾਬ ਦੇ ਬਠਿੰਡਾ ਜ਼ਿਲੇ ਵਿਚ ਵੀਰਵਾਰ ਤੜਕੇ ਭਿਆਨਕ ਅੱਗ ਲੱਗ ਗਈ। ਇਹ ਅੱਗ ਮਾਨਸਾ ਰੋਡ ਉੱਤੇ ਸਥਿਤ ਮਹਿੰਦਰਾ ਕੰਪਨੀ ਦੀਆਂ ਗੱਡੀਆਂ ਦੇ ਸ਼ੋਅਰੂਮ ਵਿਚ ਲੱਗੀ। ਅੱਗ ਸਵੇਰੇ ਤਕਰੀਬਨ ਸਾਢੇ 5 ਵਜੇ ਲੱਗੀ, ਜਿਸ ਵਿਚ ਦਰਜਨਾਂ ਨਹੀਂ ਗੱਡੀਆਂ ਸੜ ਗਈਆਂ। ਕਰੋੜਾਂ ਰੁਪਏ ਦੇ ਨੁਕਸਾਨ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ।

ਚਸ਼ਮਦੀਦਾਂ ਮੁਤਾਬਕ ਅੱਗ ਇੰਨੀ ਭਿਆਨਕ ਸੀ ਕਿ ਪੂਰਾ ਸ਼ੋਅਰੂਮ ਕੁਝ ਹੀ ਸਮੇਂ ਵਿਚ ਵੱਡੀਆਂ ਅੱਗ ਦੀਆਂ ਲਪਟਾਂ ਵਿਚ ਆ ਗਿਆ ਤੇ ਲਗਾਤਾਰ ਧਮਾਕੇ ਹੋ ਰਹੇ ਸਨ। ਅੱਗ ਲੱਗਣ ਦੀ ਜਾਣਕਾਰੀ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ਉੱਤੇ ਪਹੁੰਚੀਆਂ। ਤਕਰੀਬਨ ਡੇਢ ਘੰਟੇ ਬਾਅਦ ਅੱਗ ਉੱਤੇ ਕਾਬੂ ਪਾਇਆ ਜਾ ਸਕਿਆ ਪਰ ਉਦੋਂ ਤੱਕ ਗੱਡੀਆਂ ਸੜ ਗਈਆਂ ਸਨ।

ਏਜੰਸੀ ਦੇ ਜਨਰਲ ਤੇ ਏਰੀਆ ਮੈਨੇਜਰ ਅਮਨ ਬੈਂਸ ਵੀ ਅੱਗ ਲੱਗਣ ਦੀ ਜਾਣਕਾਰੀ ਮਿਲਦੇ ਹੀ ਮੌਕੇ ਉੱਤੇ ਪਹੁੰਚੇ। ਨਗਰ ਨਿਗਮ ਦੇ ਫਾਇਰ ਬ੍ਰਿਗੇਡ ਦੇ ਫਾਇਰ ਅਫਸਰ ਗੁਰਿੰਦਰ ਸਿੰਘ ਨੇ ਦੱਸਿਆ ਕਿ ਅੱਗ ਇੰਨੀ ਜ਼ਿਆਦਾ ਸੀ ਕਿ ਉਸ ਨੂੰ ਬੁਝਾਉਣ ਲਈ ਫਾਇਰ ਬ੍ਰਿਗੇਡ ਦੀਆਂ 7 ਗੱਡੀਆਂ ਮੰਗਵਾਉਣੀਆਂ ਪਈਆਂ। ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। 

Get the latest update about Truescoop, check out more about Punjab, Truescoop News, Fire & Bathinda

Like us on Facebook or follow us on Twitter for more updates.