ਸ਼ਾਰਪਸ਼ੂਟਰਾਂ ਦੇ ਐਨਕਾਊਂਟਰ ਤੋਂ ਬਾਅਦ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਪੋਸਟ, "ਉਨ੍ਹਾਂ ਨੇ ਸਾਡੇ ਲਈ ਬਹੁਤ ਕੁਝ ਕੀਤਾ, ਹਮੇਸ਼ਾ ਸਾਡੇ ਦਿਲਾਂ ਵਿੱਚ ਰਹਿਣਗੇ"

ਜੇਲ੍ਹ ਵਿੱਚ ਬੰਦ ਗੈਂਗਸਟਰ ਜੱਗੂ ਭਗਵਾਨਪੁਰੀਆ ਨੇ ਦੋ ਦਿਨ ਪਹਿਲਾਂ ਅੰਮ੍ਰਿਤਸਰ ਵਿੱਚ ਪੁਲਿਸ ਮੁਕਾਬਲੇ ਵਿੱਚ ਮਾਰੇ ਗਏ ਸ਼ਾਰਪਸ਼ੂਟਰਾਂ ਜਗਰੂਪ ਰੂਪਾ ਅਤੇ ਮਨਪ੍ਰੀਤ ਮੰਨੂ ਨੂੰ ਸ਼ਰਧਾਂਜਲੀ ਭੇਟ ਕੀਤੀ ਹੈ...

ਜੇਲ੍ਹ ਵਿੱਚ ਬੰਦ ਗੈਂਗਸਟਰ ਜੱਗੂ ਭਗਵਾਨਪੁਰੀਆ ਨੇ ਦੋ ਦਿਨ ਪਹਿਲਾਂ ਅੰਮ੍ਰਿਤਸਰ ਵਿੱਚ ਪੁਲਿਸ ਮੁਕਾਬਲੇ ਵਿੱਚ ਮਾਰੇ ਗਏ ਸ਼ਾਰਪਸ਼ੂਟਰਾਂ ਜਗਰੂਪ ਰੂਪਾ ਅਤੇ ਮਨਪ੍ਰੀਤ ਮੰਨੂ ਨੂੰ ਸ਼ਰਧਾਂਜਲੀ ਭੇਟ ਕੀਤੀ ਹੈ। ਇੱਕ ਸੋਸ਼ਲ ਮੀਡੀਆ ਪੋਸਟ ਰਾਹੀਂ ਜੱਗੂ ਭਗਵਾਨਪੁਰੀਆ ਨੇ ਕਿਹਾ ਕਿ ਦੋਵੇਂ ਹਮੇਸ਼ਾ ਦਿਲਾਂ ਵਿੱਚ ਵਸਦੇ ਰਹਿਣਗੇ। ਮੰਨੂ ਅਤੇ ਰੂਪਾ ਨੇ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿੱਤਾ ਸੀ।

ਉਨ੍ਹਾਂ ਨੇ ਆਪਣੀ ਪੋਸਟ 'ਚ ਲਿਖਿਆ, "ਰੂਪਾ ਅਤੇ ਮੰਨੂੰ ਸਾਡੇ ਸ਼ੇਰ ਭਰਾ ਸਨ। ਉਨ੍ਹਾਂ ਨੇ ਸਾਡੇ ਲਈ ਬਹੁਤ ਕੁਝ ਕੀਤਾ। ਉਹ ਹਮੇਸ਼ਾ ਸਾਡੇ ਦਿਲਾਂ 'ਚ ਰਹਿਣਗੇ। ਜੋ ਵੀ ਹੋਇਆ, ਉਹ ਬਹੁਤ ਮਾੜਾ ਸੀ। ਸਾਡੇ ਦੋਹਾਂ ਭਰਾਵਾਂ ਦੀ ਆਤਮਾ ਨੂੰ ਸ਼ਾਂਤੀ ਮਿਲੇ। ਵਾਹਿਗੁਰੂ ਦੋਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ, ਇਹਨਾਂ ਭਰਾਵਾਂ ਦਾ ਘਾਟਾ ਕਦੇ ਪੂਰਾ ਨਹੀਂ ਹੋਵੇਗਾ।


ਜੱਗੂ ਵੀ ਗੈਂਗਸਟਰ ਲਾਰੈਂਸ ਦੇ ਗੈਂਗ ਦਾ ਮੈਂਬਰ ਹੈ। ਉਸ ਨੇ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਲਈ ਇਨ੍ਹਾਂ ਦੋ ਸ਼ਾਰਪਸ਼ੂਟਰਾਂ ਨੂੰ ਲਾਰੈਂਸ ਨੂੰ ਸੌਂਪਿਆ ਸੀ। ਕਤਲ ਤੋਂ ਬਾਅਦ ਦੋਵੇਂ ਜੱਗੂ ਦੇ ਗੈਂਗ ਦੇ ਸੰਪਰਕ ਵਿੱਚ ਸਨ। ਪੁਲਿਸ ਨੂੰ ਗੈਂਗਸਟਰ ਜੱਗੂ ਭਗਵਾਨੂਰੀਆ ਅਤੇ ਰੂਪਾ ਦੇ ਸਾਥੀ ਗੈਂਗਸਟਰ ਪਰਮਦਲੀਪ ਪੰਮਾ ਤੋਂ ਮੋਹਾਲੀ 'ਚ ਹੋਣ ਦਾ ਪਤਾ ਲੱਗਾ। ਜਿਸ ਤੋਂ ਬਾਅਦ ਪੰਜਾਬ ਪੁਲਿਸ ਨੇ ਦੋਵਾਂ ਦਾ ਅੰਮ੍ਰਿਤਸਰ ਵਿੱਚ ਐਨਕਾਊਂਟਰ ਕੀਤਾ ਸੀ।

Get the latest update about SIDHU MOOSEWALA MURDER, check out more about PUNJAB NEWS, ENCOUNTER IN AMRITSAR, PUNJAB NEWS TODAY & JAGGU BHAGWANPURIA

Like us on Facebook or follow us on Twitter for more updates.