ਗੈਂਗਸਟਰ ਲੰਡਾ ਨੇ ਸੂਰੀ ਦੇ ਕਤਲ ਦੀ ਲਈ ਜਿੰਮੇਵਾਰੀ

ਇਸ ਦੀ ਜਿੰਮੇਵਾਰੀ ਲਖਬੀਰ ਦੇ ਨਾਂ 'ਤੇ ਸੋਸ਼ਲ ਮੀਡੀਆ 'ਤੇ ਪੋਸਟ ਪਾਈ ਗਈ ਹੈ। ਜਿਸ ਵਿੱਚ ਕਿਹਾ ਗਿਆ ਸੀ ਕਿ ਸੂਰੀ ਨੂੰ ਸਾਡੇ ਭਰਾਵਾਂ ਨੇ ਮਾਰਿਆ ਹੈ।

ਪੰਜਾਬ ਦੇ ਅੰਮ੍ਰਿਤਸਰ 'ਚ ਹਿੰਦੂ ਨੇਤਾ ਅਤੇ ਸ਼ਿਵ ਸੈਨਾ ਟਕਸਾਲੀ ਦੇ ਪ੍ਰਧਾਨ ਸੁਧੀਰ ਸੂਰੀ ਦਾ  ਦਿਨ ਦਿਹਾੜੇ ਕਤਲ ਕਰ ਦਿੱਤਾ ਗਿਆ ਸੀ| ਕਤਲ ਤੋਂ ਬਾਅਦ ਹਿੰਦੂ ਪਰਿਵਾਰਾਂ ਨੇ ਸ਼ਨੀਵਾਰ ਨੂੰ ਪੰਜਾਬ ਬੰਦ ਕਰਨ ਦਾ ਐਲਾਨ ਕਰ ਦਿੱਤਾ ਸੀ |ਸ਼ਿਵ ਸੈਨਾ ਦੇ ਨੇਤਾ ਸੁਧੀਰ ਸੂਰੀ ਦਾ ਕਾਤਿਲ  ਕੈਨੇਡਾ ਸਥਿਤ ਖਾਲਿਸਤਾਨੀ ਅੱਤਵਾਦੀ ਲਖਬੀਰ ਲੰਡਾ ਹਰੀਕੇ ਨੇ ਕੀਤਾ  ਹੈ। ਇਸ ਦੀ ਜਿੰਮੇਵਾਰੀ ਲਖਬੀਰ ਦੇ ਨਾਂ 'ਤੇ ਸੋਸ਼ਲ ਮੀਡੀਆ 'ਤੇ ਪੋਸਟ ਪਾਈ ਗਈ ਹੈ। ਜਿਸ ਵਿੱਚ ਕਿਹਾ ਗਿਆ ਸੀ ਕਿ ਸੂਰੀ ਨੂੰ ਸਾਡੇ ਭਰਾਵਾਂ ਨੇ ਮਾਰਿਆ ਹੈ। ਇਸ ਪੋਸਟ ਵਿਚ ਓਹਨਾ ਨੇ ਇੱਹ ਵੀ ਕਿਹਾ ਹੈ ਕਿ ਜੇਕਰ ਕੋਈ ਸਾਡੀ  ਕੌਮ ਜਾਂ ਕਿਸੇ ਵੀ ਧਰਮ ਬਾਰੇ ਜੋ ਕੋਈ ਮਾੜਾ ਬੋਲਦਾ ਹੈ, ਉਸ ਨੂੰ ਵੀ ਤਿਆਰ ਰਹਿਣਾ ਚਾਹੀਦਾ ਹੈ। ਸਭ ਦੀ ਵਾਰੀ ਆਵੇਗੀ। ਇਹ ਨਾ ਸੋਚੋ ਕਿ ਉਹ ਸੁਰੱਖਿਆ ਲੈ ਕੇ ਬਚ ਜਾਵੋਗੇ । ਇਹ ਤਾਂ ਸ਼ੁਰੂਆਤ ਹੈ। ਹਾਲਾਂਕਿ ਇਹ ਪੋਸਟ ਅੱਤਵਾਦੀ ਲਖਬੀਰ ਦੀ ਹੈ ਪਰ ਪੰਜਾਬ ਪੁਲਿਸ ਇਸ ਬਾਰੇ ਜਾਂਚ ਕਰ ਰਹੀ ਹੈ। 

ਸ਼ਾਮ ਨੂੰ  ਸੁਧੀਰ ਸੂਰੀ ਦੀ ਲਾਸ਼ ਨੂੰ ਫੋਰਟਿਸ ਐਸਕਾਰਟ ਤੋਂ ਸਿਵਲ ਹਸਪਤਾਲ ਮੋਰਚੁਰੀ ਵਿਖੇ ਭੇਜ ਦਿੱਤਾ ਗਿਆ।ਪੁਲਿਸ  ਸੁਧੀਰ ਸੂਰੀ ਦੀ ਲਾਸ਼ ਅੱਜ ਪੋਸਟਮਾਰਟਮ ਤੋਂ ਬਾਅਦ ਪਰਿਵਾਰ ਨੂੰ ਸੌਂਪ ਦਿੱਤੀ ਜਾਵੇਗੀ।
ਪਰਿਵਾਰ ਨੇ ਮੰਗ ਕੀਤੀ ਕਿ ਸੂਰੀ ਨੂੰ ਸ਼ਹੀਦ ਦਾ ਦਰਜਾ ਦਿੱਤਾ ਜਾਵੇ ਨਹੀਂ ਤਾਂ ਉਹ ਅੰਤਿਮ ਸੰਸਕਾਰ ਨਹੀਂ ਕਰਨਗੇ। ਇਸ ਦੇ ਨਾਲ ਹੀ ਅੰਮ੍ਰਿਤਸਰ 'ਚ ਤਣਾਅਪੂਰਨ ਮਾਹੌਲ ਨੂੰ ਦੇਖਦੇ ਹੋਏ ਡੀਜੀਪੀ ਗੌਰਵ ਯਾਦਵ ਸ਼ਹਿਰ ਦਾ  ਰਾਤ ਦੌਰਾ ਕਰਨ ਪਹੁੰਚੇ। ਉਨ੍ਹਾਂ ਭਰੋਸਾ ਦਿੱਤਾ ਕਿ ਇਸ ਮਾਮਲੇ ਵਿੱਚ ਸ਼ਾਮਲ ਸਾਰੇ ਮੁਲਜ਼ਮਾਂ ਨੂੰ ਫੜ ਲਿਆ ਜਾਵੇਗਾ ਅਤੇ ਸਾਰੀ ਸਾਜ਼ਿਸ਼ ਦਾ ਪਰਦਾਫਾਸ਼ ਕੀਤਾ ਜਾਵੇਗਾ। 

ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਇਸ ਤਣਾਅਪੂਰਨ ਸਥਿਤੀ ਦੇ ਵਿਚਕਾਰ ਅੰਮ੍ਰਿਤਸਰ ਪਹੁੰਚ ਰਹੇ ਹਨ। ਉਹ ਡੇਰਾ ਬਿਆਸ ਦੇ ਮੁਖੀ ਨੂੰ ਮਿਲਣਗੇ।ਇਸ ਮਾਮਲੇ ਦੇ ਮੁੱਖ ਮੁਲਜ਼ਮ ਸੰਦੀਪ ਸਿੰਘ ਉਰਫ਼ ਸੈਂਡੀ ਜੋ ਕਿ ਗੋਪਾਲ ਮੰਦਰ ਨੇੜੇ ਕੱਪੜੇ ਦੀ ਦੁਕਾਨ ਕਰਦਾ ਹੈ, ਨੂੰ ਮੌਕੇ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ। ਉਸ ਕੋਲੋਂ ਗੋਲੀ ਚਲਾਉਣ ਲਈ ਵਰਤੀ ਗਈ ਇੱਕ .32 ਬੋਰ ਦਾ ਲਾਇਸੈਂਸੀ ਪਿਸਤੌਲ ਵੀ ਬਰਾਮਦ ਹੋਇਆ ਹੈ। ਸੰਦੀਪ ਸੈਂਡੀ ਨੇ ਇਹ ਕਦਮ ਕਿਉਂ ਚੁੱਕਿਆ ਇਸ ਬਾਰੇ ਪੁਲਿਸ ਖੁੱਲ੍ਹ ਕੇ ਗੱਲ ਨਹੀਂ ਕਰ ਰਹੀ ਹੈ। 

 ਹਿੰਦੂ ਜਥੇਬੰਦੀਆਂ ਨੇ ਵੀ ਪੰਜਾਬ ਬੰਦ ਵਿੱਚ ਸਾਰਿਆਂ ਤੋਂ ਸਹਿਯੋਗ ਦੀ ਮੰਗ ਕੀਤੀ ਹੈ, ਤਾਂ ਜੋ ਆਪਸੀ ਸਦਭਾਵਨਾ ਬਣੀ ਰਹੇ। ਪਰ ਇਸ ਦੌਰਾਨ ਕੁਝ ਸਿੱਖ ਜਥੇਬੰਦੀਆਂ ਸੋਸ਼ਲ ਮੀਡੀਆ 'ਤੇ ਬੰਦ ਦਾ ਵਿਰੋਧ ਕਰ ਰਹੀਆਂ ਹਨ। ਜਿਸ ਤੋਂ ਬਾਅਦ ਅੱਜ ਪੰਜਾਬ ਵਿੱਚ ਮਾਮੂਲੀ ਝੜਪਾਂ ਦੀ ਸਥਿਤੀ ਬਣੀ ਹੋਈ ਹੈ।

ਸੁਧੀਰ ਸੂਰੀ ਦੀ ਲਾਸ਼ ਨੂੰ  ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰੱਖਿਆ ਗਿਆ ਹੈ। ਅੱਜ ਉਸ ਦੀ ਲਾਸ਼ ਦਾ ਪੋਸਟਮਾਰਟਮ ਸਿਵਲ ਹਸਪਤਾਲ ਵਿੱਚ ਹੀ ਕੀਤਾ ਜਾਵੇਗਾ। ਪੁਲੀਸ ਨੇ ਸਿਵਲ ਹਸਪਤਾਲ ਦੇ ਐਸਐਮਓ ਨੂੰ ਬੋਰਡ ਬਣਾਉਣ ਦੀ ਮੰਗ ਕੀਤੀ ਹੈ। ਅੱਜ ਕਾਗਜ਼ੀ ਕਾਰਵਾਈ ਤੋਂ ਬਾਅਦ ਬੋਰਡ ਦਾ ਗਠਨ ਕੀਤਾ ਜਾਵੇਗਾ। ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰ ਨੂੰ ਸੌਂਪੀ ਜਾਵੇਗੀ। ਪੁਲਿਸ ਨੇ  ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਵਿੱਚ ਸ਼ਾਂਤੀ ਬਣਾਈ ਰੱਖਣ ਅਤੇ ਅਫਵਾਹਾਂ ਤੋਂ ਦੂਰ ਰਹਿਣ। ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਠੀਕ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਹਿਮਾਚਲ ਦੌਰੇ 'ਤੇ ਜਾ ਰਹੇ ਹਨ। ਪਰ ਇਸ ਤੋਂ ਪਹਿਲਾਂ ਉਹ ਅੰਮ੍ਰਿਤਸਰ ਦੇ ਬਿਆਸ ਸਥਿਤ ਰਾਧਾ ਸੁਆਮੀ ਡੇਰੇ ਵਿੱਚ ਪਹੁੰਚ ਰਹੇ ਹਨ। ਦੂਜੇ ਪਾਸੇ ਕਈ ਅੱਤਵਾਦੀ ਸੰਗਠਨਾਂ ਨੇ ਵੀ ਡੇਰਾ ਮੁਖੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਨਾ ਕਰਨ ਦੀ ਚਿਤਾਵਨੀ ਦਿੱਤੀ ਹੈ। ਪਰ ਡੀਜੀਪੀ ਪੰਜਾਬ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਲਈ ਸੁਰੱਖਿਆ ਦੇ ਪੂਰੇ ਪ੍ਰਬੰਧ ਕੀਤੇ ਗਏ ਹਨ। ਪੁਲਿਸ ਪ੍ਰਸ਼ਾਸ਼ਨ ਪੂਰੀ ਤਾਰਾ ਤਿਆਰ ਹੈ | ਪੰਜਾਬ ਵਿਚ ਅਮਨ ਸ਼ਾਂਤੀ ਬਣਾਈ  ਰੱਖਣ ਦੀ ਲੋਕ ਨੂੰ ਅਪੀਲ ਕੀਤੀ ਹੈ |

Get the latest update about sudirsuri gangster lakhbir landa, check out more about sudir suri murder in amritsar & sudisuri murder

Like us on Facebook or follow us on Twitter for more updates.