ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਜਲਦ ਹੀ ਜਲੰਧਰ ਲਿਆ ਸਕਦੀ ਹੈ ਪੁਲਿਸ, ਹਾਈ ਅਲਰਟ ਜਾਰੀ

ਦੱਸ ਦਈਏ ਕਿ ਲਾਰੈਂਸ ਬਿਸ਼ਨੋਈ ਦੇ ਵਕੀਲ ਵਿਸ਼ਾਲ ਚੋਪੜਾ ਨੇ ਉਸ ਦੀ ਜਾਨ ਨੂੰ ਖਤਰਾ ਹੋਣ ਦਾ ਖਦਸ਼ਾ ਜਤਾਇਆ ਹੈ। ਜਿੱਥੇ ਉਸ 'ਤੇ ਫੇਕ ਐਨਕਾਉਂਟਰ ਹੋਣ ਦਾ ਸ਼ੱਕ ਹੈ...

ਸਿੱਧੂ ਮੂਸੇਵਾਲਾ ਕਤਲ ਕੇਸ ਦੀ ਜਿੰਮੇਵਾਰੀ ਲੈਣ ਵਾਲੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੱਜ ਖਰੜ ਤੋਂ ਬਠਿੰਡਾ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਸਬੰਧੀ ਬਠਿੰਡਾ ਅਦਾਲਤ ਵਿੱਚ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਅੱਜ ਅਦਾਲਤ 'ਚੋਂ ਜਲੰਧਰ ਪੁਲਿਸ ਨੂੰ ਲਾਰੈਂਸ ਦਾ ਟਰਾਂਜ਼ਿਟ ਰਿਮਾਂਡ ਦਿੱਤਾ ਜਾ ਸਕਦਾ ਹੈ, ਜਿਸ ਲਈ ਜਲੰਧਰ ਪੁਲਿਸ ਬਠਿੰਡਾ ਪਹੁੰਚ ਗਈ ਹੈ। ਇਸ ਦੇ ਨਾਲ ਹੀ ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ ਸ਼ਹਿਰ ਵਿੱਚ ਹਾਈ ਅਲਰਟ ਜਾਰੀ ਕੀਤਾ ਗਿਆ ਹੈ।


ਦੱਸ ਦਈਏ ਕਿ ਲਾਰੈਂਸ ਬਿਸ਼ਨੋਈ ਦੇ ਵਕੀਲ ਵਿਸ਼ਾਲ ਚੋਪੜਾ ਨੇ ਉਸ ਦੀ ਜਾਨ ਨੂੰ ਖਤਰਾ ਹੋਣ ਦਾ ਖਦਸ਼ਾ ਜਤਾਇਆ ਹੈ। ਜਿੱਥੇ ਉਸ 'ਤੇ ਫੇਕ ਐਨਕਾਉਂਟਰ ਹੋਣ ਦਾ ਸ਼ੱਕ ਹੈ। ਹਾਲ ਹੀ 'ਚ ਅਦਾਲਤ 'ਚ ਪੇਸ਼ੀ ਲਈ ਜਾਂਦੇ ਸਮੇਂ ਲਾਰੈਂਸ ਬਿਸ਼ਨੋਈ ਗਰੁੱਪ ਦੇ ਗੈਂਗਸਟਰ ਸੰਦੀਪ ਬਿਸ਼ਨੋਈ ਦੀ ਵੀ ਪੁਲਿਸ ਦੀ ਮੌਜੂਦਗੀ 'ਚ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਲਾਰੈਂਸ ਬਿਸ਼ਨੋਈ ਦੇ ਵਕੀਲ ਨੇ ਖਦਸ਼ਾ ਜਤਾਇਆ ਕਿ ਹੁਣ ਸੁਰੱਖਿਆ ਦੇ ਬਹਾਨੇ ਲਾਰੇਂਸ ਦੀ ਵੀ ਹੱਤਿਆ ਕੀਤੀ ਜਾ ਸਕਦੀ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਲਾਰੈਂਸ ਬਿਸ਼ਨੋਈ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ।

Get the latest update about gangsters in punjab, check out more about lawrence bishnoi in jalandhar, sidhu moosewala murder, lawrence bishnoi in jalandhar police remand & jalandhar police

Like us on Facebook or follow us on Twitter for more updates.