'ਜਾਨੀ' ਨੂੰ ਗੈਂਗਸਟਰਾਂ ਤੋਂ ਜਾਨ ਦਾ ਖ਼ਤਰਾ, ਸੀਐੱਮ ਮਾਨ ਨੂੰ ਚਿੱਠੀ ਲਿਖਣ ਤੋਂ ਬਾਅਦ ਛੱਡਿਆ ਪੰਜਾਬ

ਮਸ਼ਹੂਰ ਪੰਜਾਬੀ ਅਦਾਕਾਰ ਅਤੇ ਲੇਖਕ ਜਾਨੀ ਨੂੰ ਗੈਂਗਸਟਰਾਂ ਤੋਂ ਜਾਨ ਨੂੰ ਖ਼ਤਰਾ ਹੈ। ਜਾਨੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀਜੀਪੀ ਨੂੰ ਪੱਤਰ ਲਿਖ ਕੇ ਇਸ ਦੀ ਜਾਣਕਾਰੀ ਦਿੱਤੀ ਹੈ

ਮਸ਼ਹੂਰ ਪੰਜਾਬੀ ਅਦਾਕਾਰ ਅਤੇ ਲੇਖਕ ਜਾਨੀ ਨੂੰ ਗੈਂਗਸਟਰਾਂ ਤੋਂ ਜਾਨ ਦਾ ਖ਼ਤਰਾ ਹੈ। ਜਾਨੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀਜੀਪੀ ਨੂੰ ਪੱਤਰ ਲਿਖ ਕੇ ਇਸ ਦੀ ਜਾਣਕਾਰੀ ਦਿੱਤੀ ਹੈ। ਜਾਨੀ ਨੇ ਕਿਹਾ ਕਿ ਉਸ ਨੂੰ ਗੈਂਗਸਟਰਾਂ ਵੱਲੋਂ ਧਮਕੀਆਂ ਮਿਲ ਰਹੀਆਂ ਹਨ। ਜਿਸ ਕਾਰਨ ਉਸ ਨੇ ਪੰਜਾਬ ਛੱਡ ਦਿੱਤਾ ਹੈ। ਉਸ ਨੇ ਕਿਹਾ ਕਿ ਜਿਵੇਂ ਸਿੱਧੂ ਮੂਸੇਵਾਲਾ ਦਾ ਦਿਨ-ਦਿਹਾੜੇ ਕਤਲ ਹੋਇਆ, ਉਸ ਤੋਂ ਬਾਅਦ ਬਾਹਰ ਨਿਕਲਣਾ ਮੁਸ਼ਕਿਲ ਹੈ। ਇਸ 'ਤੇ ਸਰਕਾਰ ਜਾਂ ਪੰਜਾਬ ਪੁਲਿਸ ਵੱਲੋਂ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ।


ਜਾਨੀ ਨੇ ਚਿੱਠੀ 'ਚ ਲਿਖਿਆ ਕਿ ਮੈਨੂੰ ਅਤੇ ਮੇਰੇ ਮੈਨੇਜਰ ਦਿਲਰਾਜ ਸਿੰਘ ਨੰਦਾ ਨੂੰ ਗੈਂਗਸਟਰਾਂ ਵੱਲੋਂ ਧਮਕੀਆਂ ਮਿਲ ਰਹੀਆਂ ਹਨ। ਇਸ ਮਾਮਲੇ ਸਬੰਧੀ ਮੁਹਾਲੀ ਦੇ ਐਸਪੀ ਨਾਲ ਵੀ ਗੱਲਬਾਤ ਕੀਤੀ ਗਈ। ਹੁਣ ਤੱਕ ਮੈਂ ਪੁਲਿਸ ਦੇ ਇਸ਼ਾਰੇ 'ਤੇ ਹੀ ਤੁਰਦਾ ਰਿਹਾ। ਇਸ ਖਤਰੇ ਕਾਰਨ ਮੈਂ ਪਹਿਲਾਂ ਹੀ ਆਪਣੇ ਪਰਿਵਾਰ ਨੂੰ ਸ਼ਿਫਟ ਕਰ ਲਿਆ ਹੈ। ਧਮਕੀਆਂ ਕਾਰਨ ਮੇਰਾ ਮੈਨੇਜਰ ਵੀ ਕਾਫੀ ਮਾਨਸਿਕ ਦਬਾਅ 'ਚ ਹੈ।


ਜਾਨੀ ਨੇ ਅੱਗੇ ਕਿਹਾ ਕਿ ਸਿੱਧੂ ਮੂਸੇਵਾਲਾ ਦਾ ਦਿਨ-ਦਿਹਾੜੇ ਬੇਰਹਿਮੀ ਨਾਲ ਕਤਲ ਕੀਤਾ ਗਿਆ ਸੀ। ਇਸ ਤੋਂ ਬਾਅਦ ਫਿਲਮ ਨੂੰ ਬਾਹਰੀ ਲੋਕੇਸ਼ਨ 'ਤੇ ਸ਼ੂਟ ਕਰਨਾ ਖਤਰਨਾਕ ਹੈ। ਮੇਰੇ ਲਈ ਰੋਜ਼ਾਨਾ ਪੇਸ਼ੇਵਰ ਅਤੇ ਨਿੱਜੀ ਕੰਮ ਲਈ ਬਾਹਰ ਜਾਣਾ ਬਹੁਤ ਮੁਸ਼ਕਲ ਹੈ। ਜਾਨੀ ਨੇ ਕਿਹਾ ਕਿ ਮੈਨੂੰ ਅਤੇ ਮੇਰੇ ਮੈਨੇਜਰ ਨੂੰ ਸੁਰੱਖਿਆ ਦੀ ਲੋੜ ਹੈ। ਇਸ ਨਾਲ ਗੈਂਗਸਟਰਾਂ ਅਤੇ ਹੋਰ ਅਪਰਾਧੀਆਂ ਤੋਂ ਸਾਡੀ ਜਾਨ ਬਚ ਸਕਦੀ ਹੈ।

Get the latest update about punjab, check out more about jaani death threat from gangsters, punjabi singer jaani, punjab news & jaani

Like us on Facebook or follow us on Twitter for more updates.