ਅੰਮ੍ਰਿਤਸਰ: ਅੱਜ ਪੰਜਾਬੀ ਫਿਲਮਾਂ ਦੇ ਅਦਾਕਾਰ ਤੇ ਗਾਇਕ ਗਿੱਪੀ ਗਰੇਵਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿੱਚ ਨਤਮਸਤਕ ਹੋਣ ਲਈ ਪੁੱਜੇ। ਜਿੱਥੇ ਉਹਨੇ ਵਾਹਿਗੁਰੂ ਅੱਗੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਤੇ ਵਾਹਿਗੁਰੂ ਦਾ ਸ਼ੁਕਰਾਨਾ ਅਦਾ ਕੀਤਾ। ਮੀਡੀਆ ਨਾਲ ਗੱਲਬਾਤ ਕਰਦੇ ਹੋਏ ਗਿੱਪੀ ਗਰੇਵਾਲ ਨੇ ਕਿਹਾ ਕਿ ਅੱਜ ਮੈਂ ਪਰਿਵਾਰ ਸਣੇ ਵਾਹਿਗੁਰੂ ਅੱਗੇ ਮੱਥਾ ਟੇਕਣ ਆਇਆ ਹਾਂ ਤੇ ਅਸ਼ੀਰਵਾਦ ਲੈਣ ਲਈ ਪੁੱਜਾ ਹਾਂ। ਕਮਲ ਅਨਮੋਲ ਨੂੰ ਪੰਜਾਬੀ ਕਲਾਕਾਰਾਂ ਦਾ ਪ੍ਰਧਾਨ ਬਣਾਏ ਜਾਣ ਤੇ ਉਨ੍ਹਾਂ ਕਿਹਾ ਕਿ ਬਹੁਤ ਹੀ ਵਧੀਆ ਗੱਲ ਹੈ ਤੇ ਇਸ ਮੌਕੇ ਖੁਸ਼ੀ ਜ਼ਾਹਿਰ ਕੀਤੀ। ਪੰਜਾਬੀ ਕਲਾਕਾਰਾਂ ਨੂੰ ਮਿਲ ਰਹੀਆਂ ਧਮਕੀਆਂ ਨੂੰ ਲੈ ਕੇ ਉਹਨਾਂ ਕਿਹਾ ਕਿ ਅਜੇ ਤੇ ਸਿੱਧੂ ਮੂਸੇਵਾਲੇ ਕਤਲ ਕੇਸ ਦੀ ਹੀ ਗੱਲ ਚੱਲ ਰਹੀ ਹੈ। ਪੰਜਾਬੀ ਕਲਾਕਾਰਾਂ ਨੂੰ ਮਿਲ ਰਹੀਆਂ ਧਮਕੀਆਂ ਦੇ ਬਾਰੇ ਅਜੇ ਮੈਨੂੰ ਕੁਝ ਵੀ ਨਹੀਂ ਪਤਾ। ਪੰਜਾਬ 'ਚ ਲਾਅ ਐਂਡ ਆਰਡਰ ਦੀ ਸਥਿਤੀ ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਕਾਨੂੰਨ ਬਹਾਲ ਰੱਖਣਾ ਪੁਲਿਸ ਦਾ ਕੰਮ ਹੈ।
Get the latest update about Amritsar news, check out more about harmandir sahib, gippy garewal, punjab news & golden tampal
Like us on Facebook or follow us on Twitter for more updates.