ਗੋਲਡੀ ਬਰਾੜ ਕੈਨੇਡਾ ਤੋਂ ਹੋਇਆ ਫਰਾਰ, ਸਰਕਾਰੀ ਏਜੰਸੀਆਂ ਅਤੇ ਬੰਬੀਹਾ ਗੈਂਗ ਤੋਂ ਜਾਨ ਬਚਾਉਣ ਲਈ ਪਈਆਂ ਭਾਜੜਾ

ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਗੈਂਗਸਟਰ ਗੋਲਡੀ ਬਰਾੜ ਕੈਨੇਡਾ ਤੋਂ ਫਰਾਰ ਹੋ ਗਿਆ ਹੈ। ਗੋਲਡੀ ਬਰਾੜ ਆਪਣੀ ਜਾਨ ਬਚਾਉਣ ਲਈ ਕੈਨੇਡਾ ਤੋਂ ਫਰਾਰ ਹੋਇਆ ਹੈ ਕਿਉਂਕਿ ਇੱਕ ਪਾਸੇ ਸਰਕਾਰੀ ਏਜੰਸੀਆਂ ਉਸ ਦੀ ਤਲਾਸ਼ ਕਰ ਰਹੀਆਂ ਹਨ ਓਥੇ ਹੀ ਦੂਜੇ ਪਾਸੇ...

ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਗੈਂਗਸਟਰ ਗੋਲਡੀ ਬਰਾੜ ਕੈਨੇਡਾ ਤੋਂ ਫਰਾਰ ਹੋ ਗਿਆ ਹੈ। ਗੋਲਡੀ ਬਰਾੜ ਆਪਣੀ ਜਾਨ ਬਚਾਉਣ ਲਈ ਕੈਨੇਡਾ ਤੋਂ ਫਰਾਰ ਹੋਇਆ ਹੈ ਕਿਉਂਕਿ ਇੱਕ ਪਾਸੇ ਸਰਕਾਰੀ ਏਜੰਸੀਆਂ ਉਸ ਦੀ ਤਲਾਸ਼ ਕਰ ਰਹੀਆਂ ਹਨ ਓਥੇ ਹੀ ਦੂਜੇ ਪਾਸੇ ਬੰਬੀਹਾ ਗੈਂਗ ਦੇ ਮੈਂਬਰ ਦੀ ਉਸ ਦੀ ਭਾਲ 'ਚ ਹਨ। ਇਸੇ ਕਰਕੇ ਹੁਣ ਗੋਲਡੀ ਬਰਾੜ ਨੂੰ ਕੈਨੇਡਾ ਤੋਂ ਵੀ ਭੱਜਣਾ ਪਿਆ ਹੈ। ਗੋਲਡੀ ਬਰਾੜ ਓਹੀ ਸ਼ਖਸ ਹੈ ਜਿਸ ਨੇ ਕੈਨੇਡਾ ਵਿੱਚ ਰਹਿੰਦਿਆਂ ਹੀ ਮੂਸੇਵਾਲਾ ਕਤਲ ਦੀ ਸਾਜ਼ਿਸ਼ ਰਚੀ ਸੀ ਅਤੇ ਭਾਰਤ 'ਚ ਸ਼ਾਰਪ ਸ਼ੂਟਰ ਕਿਰਾਏ 'ਤੇ ਲੈ ਕੇ ਵਾਰਦਾਤ ਨੂੰ ਅੰਜਾਮ ਦਿੱਤਾ ਸੀ।

ਜਿਕਰਯੋਗ ਹੈ ਕਿ ਇੰਟਰ ਪੋਲ ਵਲੋਂ ਗੈਂਗਸਟਰ ਲਾਰੈਂਸ ਦੇ ਗੈਂਗ ਦੇ ਸਰਗਰਮ ਮੈਂਬਰ ਗੋਲਡੀ ਬਰਾੜ ਖਿਲਾਫ ਪਹਿਲਾਂ ਹੀ ਰੈੱਡ ਕਾਰਨਰ ਨੋਟਿਸ ਜਾਰੀ ਹੋ ਚੁੱਕਿਆ ਹੈ। ਚਾਰ ਮਹੀਨੇ ਪਹਿਲਾਂ ਸੀਐਮ ਭਗਵੰਤ ਮਾਨ ਨੇ ਭਾਰਤੀ ਮਾਮਲਿਆਂ ਦੇ ਹਾਈ ਕਮਿਸ਼ਨਰ ਨਾਲ ਮੁਲਾਕਾਤ ਕਰਕੇ ਕੈਨੇਡਾ ਵਿੱਚ ਲੁਕੇ ਭਾਰਤੀ ਗੈਂਗਸਟਰਾਂ ਬਾਰੇ ਚਰਚਾ ਕੀਤੀ ਸੀ। ਜਿਸ 'ਚ ਉਨ੍ਹਾਂ ਕਿਹਾ ਸੀ ਕਿ ਪੰਜਾਬ ਪੁਲਿਸ ਕੈਨੇਡਾ ‘ਚ ਬੈਠੇ ਗੈਂਗਸਟਰਾਂ ਨੂੰ ਕਿਸੇ ਵੀ ਤਰੀਕੇ ਨਾਲ ਪੰਜਾਬ ਲਿਆਉਣਾ ਚਾਹੁੰਦੀ ਹੈ ਤਾਂ ਜੋ ਇਨ੍ਹਾਂ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾ ਸਕੇ। ਕੈਨੇਡਾ ਸਰਕਾਰ ਨੇ ਵੀ ਭਗਵੰਤ ਮਾਨ ਦੀ ਇਸ ਮੰਗ ਨੂੰ ਜਲਦ ਪੂਰਾ ਕਰਨ ਦਾ ਭਰੋਸਾ ਦਿੱਤਾ ਸੀ।


ਦਸ ਦਈਏ ਕਿ 29 ਮਈ ਨੂੰ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿੱਤਾ ਗਿਆ ਸੀ ਜੋਕਿ ਗੈਂਗਸਟਰ ਲਾਰੈਂਸ ਦੇ ਕਹਿਣ 'ਤੇ ਗੋਲਡੀ ਬਰਾੜ ਨੇ ਕਰਵਾਇਆ ਸੀ ਤੇ ਬਾਅਦ 'ਚ ਖੁਦ ਸੋਸ਼ਲ ਮੀਡੀਆ 'ਤੇ ਪੋਸਟ ਅਪਲੋਡ ਕਰਕੇ ਕਤਲ ਦੀ ਜ਼ਿੰਮੇਵਾਰੀ ਲਈ ਸੀ। 

ਸੂਤਰਾਂ ਮੁਤਾਬਕ ਗੋਲਡੀ ਬਰਾੜ ਨੇ ਕੈਨੇਡਾ ਤੋਂ ਆਪਣਾ ਟਿਕਾਣਾ ਬਦਲ ਲਿਆ ਹੈ। ਹੁਣ ਉਹ ਦੂਜੇ ਦੇਸ਼ ਭੱਜ ਗਿਆ ਹੈ। ਗੋਲਡੀ ਬਰਾੜ ਨੂੰ ਦੋਹਰੀ ਧਮਕੀਆਂ ਦਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਕ ਪਾਸੇ ਜਿਥੇ ਮੂਸੇਵਾਲਾ ਕਤਲ ਕਾਂਡ ਕਾਰਨ ਸੁਰੱਖਿਆ ਏਜੰਸੀਆਂ ਉਸ ਦੀ ਸਖ਼ਤ ਤਲਾਸ਼ ਕਰ ਰਹੀਆਂ ਹਨ। ਦੂਜੇ ਪਾਸੇ ਉਹ ਦਵਿੰਦਰ ਬੰਬੀਹਾ ਗੈਂਗ ਦੀ ਹਿੱਟ ਲਿਸਟ ਵਿੱਚ ਵੀ ਹੈ। 

Get the latest update about goldy brar, check out more about sidhu moosewala, sidhu musewala murder, goldy brar escape from Canada goldy brar Canada & sidhu murder

Like us on Facebook or follow us on Twitter for more updates.