ਗੈਂਗਸਟਰ ਗੋਲਡੀ ਬਰਾੜ ਨੇ ਲਈ ਡੇਰਾ ਪ੍ਰੇਮੀ ਦੇ ਕਤਲ ਦੀ ਜ਼ਿੰਮੇਵਾਰੀ, ਪਾਈ ਪੋਸਟ

ਕੋਟਕਪੂਰਾ 'ਚ ਬਰਗਾੜੀ ਬੇਅਦਬੀ ਮਾਮਲੇ ਦੇ ਦੋਸ਼ੀ ਡੇ...

ਕੋਟਕਪੂਰਾ  - ਕੋਟਕਪੂਰਾ 'ਚ ਬਰਗਾੜੀ ਬੇਅਦਬੀ ਮਾਮਲੇ ਦੇ ਦੋਸ਼ੀ ਡੇਰਾ ਪ੍ਰੇਮੀ ਪਰਦੀਪ ਦਾ ਵੀਰਵਾਰ ਸਵੇਰੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਡੇਰਾ ਪ੍ਰੇਮੀ ਪਰਦੀਪ ਨੂੰ ਗੋਲੀਆਂ ਮਾਰੀਆਂ। 

PunjabKesari

ਇਸ ਕਤਲ ਦੀ ਜ਼ਿੰਮੇਵਾਰੀ ਗੈਂਗਸਟਰ ਗੋਲਡੀ ਬਰਾੜ ਵੱਲੋਂ ਲਈ ਗਈ ਹੈ। ਗੋਲਡੀ ਬਰਾੜ ਨੇ ਫੇਸਬੁੱਕ 'ਤੇ ਪੋਸਟ ਪਾ ਕੇ ਇਸ ਘਟਨਾ ਦੀ ਜ਼ਿੰਮੇਵਾਰੀ ਲਈ ਹੈ। ਗੋਲਡੀ ਬਰਾੜ ਨੇ ਆਪਣੀ ਪੋਸਟ 'ਚ ਲਿਖਿਆ ਹੈ ਕਿ ਅੱਜ ਜੋ ਕੋਟਕਪੂਰਾ 'ਚ ਬਰਗਾੜੀ ਬੇਅਦਬੀ ਕੇਸ ਦੇ ਦੋਸ਼ੀ ਪਰਦੀਪ ਦਾ ਕਤਲ ਹੋਇਆ ਹੈ, ਉਸ ਦੀ ਜ਼ਿੰਮੇਵਾਰੀ ਮੈਂ ਗੋਲਡੀ ਬਰਾੜ (ਲਾਰੈਂਸ ਬਿਸ਼ਨੋਈ ਗਰੁੱਪ) ਲੈਂਦਾ ਹਾਂ।

ਦੱਸ ਦਈਏ ਕਿ ਮ੍ਰਿਤਕ ਪਰਦੀਪ ਬਰਗਾੜੀ ਬੇਅਦਬੀ ਮਾਮਲੇ 'ਚ ਐੱਫ. ਆਈ. ਆਰ. ਨੰਬਰ 63 'ਚ ਨਾਮਜ਼ਦ ਸੀ। ਇਹ ਘਟਨਾ ਉਸ ਵੇਲੇ ਵਾਪਰੀ, ਜਦੋਂ ਪਰਦੀਪ ਸਵੇਰ ਦੇ ਸਮੇਂ ਆਪਣੀ ਦੁਕਾਨ ਖੋਲ੍ਹਣ ਜਾ ਰਿਹਾ ਸੀ। ਇਸ ਘਟਨਾ ਦੌਰਾਨ ਇਕ ਗੰਨਮੈਨ ਦੇ ਜ਼ਖਮੀ ਹੋਇਆ ਹੈ। ਸਾਰੀ ਘਟਨਾ ਦੀ ਸੀ. ਸੀ. ਟੀ. ਵੀ. ਫੁਟੇਜ ਵੀ ਸਾਹਮਣੇ ਆ ਗਈ ਹੈ।

Get the latest update about goldy brar, check out more about Truescoop News, dera premi, murder & responsibility

Like us on Facebook or follow us on Twitter for more updates.