ਮਿਡ-ਡੇ ਮੀਲ ਵਰਕਰਾਂ ਲਈ ਖ਼ੁਸ਼ਖ਼ਬਰੀ, ਤਨਖਾਹਾਂ ਦੇ ਲਈ 204 ਕਰੋੜ ਰੁਪਏ ਹੋਏ ਜਾਰੀ- ਪੰਜਾਬ ਸਰਕਾਰ

ਪੰਜਾਬ ਸਰਕਾਰ ਨੇ ਸਰਕਾਰੀ ਸਕੂਲ ਦੇ ਮਿਡ-ਡੇ ਮੀਲ ਵਰਕਰਾਂ ਦੀਆ ਤਨਖਾਹਾਂ ਲਈ 204 ਕਰੋੜ ਰੁਪਏ ਜਾਰੀ ਕਰ ਦਿੱਤੇ ਹਨ। ਇਨ੍ਹਾਂ ਵਰਕਰਾਂ ਦੀਆਂ ਤਨਖਾਹਾਂ ਵੀ ਅਗਲੇ 2-3 ਦਿਨਾਂ ਦੇ ਅੰਦਰ ਉਹਨਾਂ ਦੇ ਬੈਂਕ ਖਾਤਿਆਂ ਵਿੱਚ ਆ ਜਾਣਗੀਆਂ.....

ਪੰਜਾਬ ਸਰਕਾਰ ਵਲੋਂ ਮਿਡ-ਡੇ ਮੀਲ ਵਰਕਰਾਂ ਨੂੰ ਵੱਡਾ ਤੋਹਫ਼ਾ ਮਿਲਣ ਜਾ ਰਿਹਾ ਹੈ। ਪੰਜਾਬ ਸਰਕਾਰ ਨੇ ਸਰਕਾਰੀ ਸਕੂਲ ਦੇ ਮਿਡ-ਡੇ ਮੀਲ ਵਰਕਰਾਂ ਦੀਆ ਤਨਖਾਹਾਂ ਲਈ 204 ਕਰੋੜ ਰੁਪਏ ਜਾਰੀ ਕਰ ਦਿੱਤੇ ਹਨ। ਇਨ੍ਹਾਂ ਵਰਕਰਾਂ ਦੀਆਂ ਤਨਖਾਹਾਂ ਵੀ ਅਗਲੇ 2-3 ਦਿਨਾਂ ਦੇ ਅੰਦਰ ਉਹਨਾਂ ਦੇ ਬੈਂਕ ਖਾਤਿਆਂ ਵਿੱਚ ਆ ਜਾਣਗੀਆਂ। ਇਸ ਦਾ ਐਲਾਨ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਇੱਕ ਪ੍ਰੈਸ ਸਟੇਟਮੈਂਟ ਰਾਹੀਂ ਕੀਤਾ ਹੈ। 

ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਉਹਨਾਂ ਨੇ ਅੱਜ ਸ੍ਰੀ ਅਨੰਦਪੁਰ ਸਾਹਿਬ 'ਚ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ (ਲੜਕੀਆਂ), ਨੰਗਲ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ (ਲੜਕੇ) ਅਤੇ ਦਸਗਰਾਈ ਦੇ ਸਰਕਾਰੀ ਹਾਈ ਸਕੂਲ ਦਾ ਦੌਰਾ ਕੀਤਾ। ਜਿਥੇ ਮਿਡ-ਡੇ ਮੀਲ ਵਰਕਰਾਂ ਵਲੋਂ ਉਹਨਾਂ ਨੂੰ 3 ਮਹੀਨਿਆਂ ਤੋਂ ਤਨਖਾਹਾਂ ਨਾ ਮਿਲਣ ਦੀ ਗੱਲ ਕਹੀ ਗਈ। ਇਸ ਤੋਂ ਤੁਰੰਤ ਬਾਅਦ ਬੈਂਸ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਇਸ ਬਾਰੇ ਗੱਲ ਕੀਤੀ। 


ਦੱਸਿਆ ਜਾ ਰਿਹਾ ਹੈ ਕਿ ਵਿੱਤ ਵਿਭਾਗ ਵਲੋਂ ਕਿਸੇ ਕਾਰਨ ਕਰਕੇ ਮਿਡ-ਡੇ ਮੀਲ ਵਰਕਰਾਂ ਦੀ ਤਨਖਾਹ ਜਾਰੀ ਕਰਨ ਲਈ ਲੋੜੀਂਦੇ ਫੰਡ ਜਾਰੀ ਨਹੀਂ ਕੀਤੇ ਗਏ।

ਦੱਸ ਦੇਈਏ ਕਿ ਸਿੱਖਿਆ ਮੰਤਰੀ ਬੈਂਸ ਨੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੁਲਾਕਾਤ ਕੀਤੀ ਹੈ ਤਾਂ ਜੋ ਇਸ ਮਾਮਲੇ ਨੂੰ ਤੁਰੰਤ ਹੱਲ ਕੀਤਾ ਜਾ ਸਕੇ। ਇਸਦੇ ਨਾਲ ਹੀ ਉਹਨਾਂ ਕਿਹਾ ਕਿ ਸਭ ਮਿਡ-ਡੇ ਮੀਲ ਵਰਕਰਾਂ ਦੀ ਤਨਖਾਹ ਜਲਦ ਹੀ ਉਹਨਾਂ ਦੇ ਖਾਤਿਆਂ ਚ ਆ ਜਾਏਗੀ।

Get the latest update about mid day meal, check out more about punjab government, punjab updates, education minister of punjab & harjot singh bains

Like us on Facebook or follow us on Twitter for more updates.