ਵਿਦਿਆਰਥੀਆਂ ਲਈ ਖੁਸ਼ਖਬਰੀ: ਪ੍ਰੀ ਮੈਟ੍ਰਿਕ ਸਕਾਲਰਸ਼ਿਪ ਲਈ 10 ਸਤੰਬਰ ਤੋਂ ਪਹਿਲਾਂ ਕਰੋ ਅਪਲਾਈ

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਵਿੱਚ ਸਕੂਲ ਸਿੱਖਿਆ, ਪੰਜਾਬ ਦੀ ਵਜ਼ੀਫ਼ਾ ਸ਼ਾਖਾ ਵੱਲੋਂ ਪੰਜਾਬ ਦੇ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ, ਸਕੂਲ ਮੁਖੀਆਂ ਅਤੇ ਪ੍ਰਿੰਸੀਪਲਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਵਿੱਦਿਅਕ ਸੈਸ਼ਨ 2022-23 ਦੌਰਾਨ ਪ੍ਰੀ-ਮੈਟ੍ਰਿਕ ਵਜ਼ੀਫ਼ੇ ਜੋ ਕਿ ਅਨੁਸੂਚਿਤ ਜਾਤੀਆਂ ਦੇ ਕੰਪੋਨੈਂਟ-1 ਤਹਿਤ ਨੌਵੀਂ ਅਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ...

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਵਿੱਚ ਸਕੂਲ ਸਿੱਖਿਆ, ਪੰਜਾਬ ਦੀ ਵਜ਼ੀਫ਼ਾ ਸ਼ਾਖਾ ਵੱਲੋਂ ਪੰਜਾਬ ਦੇ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ, ਸਕੂਲ ਮੁਖੀਆਂ ਅਤੇ ਪ੍ਰਿੰਸੀਪਲਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਵਿੱਦਿਅਕ ਸੈਸ਼ਨ 2022-23 ਦੌਰਾਨ ਪ੍ਰੀ-ਮੈਟ੍ਰਿਕ ਵਜ਼ੀਫ਼ੇ ਜੋ ਕਿ ਅਨੁਸੂਚਿਤ ਜਾਤੀਆਂ ਦੇ ਕੰਪੋਨੈਂਟ-1 ਤਹਿਤ ਨੌਵੀਂ ਅਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਅਤੇ ਕੰਪੋਨੈਂਟ-2 ਤਹਿਤ ਪਹਿਲੀ ਤੋਂ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਪੰਜਾਬ ਸਰਕਾਰ ਵੱਲੋਂ ਦਿੱਤੇ ਜਾਣ ਵਾਲੇ ਵਜੀਫੇ ਲਈ ਵੱਖ-ਵੱਖ ਸਕੀਮਾਂ ਤਹਿਤ ਅਪਲਾਈ ਕਰਨ ਲਈ ਈ-ਪੰਜਾਬ ਪੋਰਟਲ 29 ਜੁਲਾਈ ਤੋਂ ਖੋਲ੍ਹ ਦਿੱਤਾ ਗਿਆ ਹੈ।  ਇਸ ਵਿੱਚ 31 ਅਗਸਤ ਤੱਕ ਸਾਰੇ ਯੋਗ ਲਾਭਪਾਤਰੀ ਵਿਦਿਆਰਥੀਆਂ ਦਾ ਲੋੜੀਂਦਾ ਪੂਰਾ ਵੇਰਵਾ ਅਤੇ ਡਾਟਾ ਪੋਰਟਲ 'ਤੇ ਦਾਖ਼ਲ ਕੀਤਾ ਜਾ ਸਕਦਾ ਹੈ। ਸਾਰੇ ਸਕੂਲ ਮੁਖੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ 31 ਅਗਸਤ ਤੱਕ ਯੋਗ ਲਾਭਪਾਤਰੀ ਵਿਦਿਆਰਥੀਆਂ ਨੂੰ ਅਪਲਾਈ ਕਰਨਾ ਯਕੀਨੀ ਬਣਾਉਣ।

8 ਸਤੰਬਰ ਤੱਕ ਸਮਰੱਥ ਅਧਿਕਾਰੀਆਂ ਤੋਂ ਪ੍ਰਵਾਨਗੀ ਲੈਣ ਉਪਰੰਤ ਵਿਦਿਆਰਥੀਆਂ ਦਾ ਡਾਟਾ ਅਤੇ ਵੇਰਵੇ ਜ਼ਿਲ੍ਹਾ ਪੱਧਰ 'ਤੇ ਆਨਲਾਈਨ ਭੇਜਣਾ ਲਾਜ਼ਮੀ ਹੋਵੇਗਾ। 18 ਸਤੰਬਰ ਤੱਕ ਆਰਜੀ ਤੌਰ 'ਤੇ ਰੱਦ ਕੀਤੇ ਗਏ ਵਿਦਿਆਰਥੀਆਂ ਦੇ ਵੇਰਵੇ ਅਤੇ ਜੇਕਰ ਕਿਸੇ ਕਾਰਨ ਕਰਕੇ ਡਾਟਾ ਵਿੱਚ ਸੁਧਾਰ ਦੀ ਲੋੜ ਹੈ, ਦੇ ਵੇਰਵੇ ਆਨਲਾਈਨ ਦਾਖ਼ਲ ਕੀਤੇ ਜਾ ਸਕਦੇ ਹਨ। ਜ਼ਿਲ੍ਹਾ ਪੱਧਰ 'ਤੇ ਪ੍ਰਵਾਨਗੀ ਤੋਂ ਬਾਅਦ 10 ਸਤੰਬਰ ਤੋਂ ਪਹਿਲਾਂ ਵਿਦਿਆਰਥੀਆਂ ਦਾ ਡਾਟਾ ਅਤੇ ਵੇਰਵੇ ਸਕੂਲ ਸਿੱਖਿਆ ਵਿਭਾਗ ਦੇ ਸੂਬਾਈ ਹੈੱਡਕੁਆਰਟਰ ਨੂੰ ਭੇਜਣਾ ਲਾਜ਼ਮੀ ਕੀਤਾ ਗਿਆ ਹੈ।  


ਪਰਮਿੰਦਰ ਕੌਰ ਸਹਾਇਕ ਡਾਇਰੈਕਟਰ ਵਜੀਫਾ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਭਾਗ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚਾਰਟ ਪੋਰਟਲ 'ਤੇ ਉਪਲਬਧ ਵਿਭਾਗੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵੱਧ ਤੋਂ ਵੱਧ ਯੋਗ ਵਿਦਿਆਰਥੀਆਂ ਲਈ ਵਿਦਿਆਰਥੀਆਂ ਤੋਂ ਅਪਲਾਈ ਕਰਵਾਉਣਾ ਜ਼ਰੂਰੀ ਹੋਵੇਗਾ। ਇੱਕ ਵਿਦਿਆਰਥੀ ਸੈਸ਼ਨ ਦੌਰਾਨ ਸਿਰਫ਼ ਇੱਕ ਵਜ਼ੀਫ਼ਾ ਸਕੀਮ ਦਾ ਲਾਭ ਲੈ ਸਕਦਾ ਹੈ, ਜਿਸ ਲਈ ਜਿਸ 'ਤੇ ਵਿਦਿਆਰਥੀ ਦਾ ਬੈਂਕ ਖਾਤਾ ਅਧਾਰਤ ਕਾਰਡ ਨਾਲ ਲਿੰਕ ਹੋਣਾ ਚਾਹੀਦਾ ਹੈ ਅਤੇ ਬੈਂਕ ਖਾਤਾ ਨਿਰੰਤਰ ਕਿਰਿਆਸ਼ੀਲ ਹੋਣਾ ਚਾਹੀਦਾ ਹੈ।  ਮੋਬਾਈਲ ਨੰਬਰ, ਆਧਾਰ ਨੰਬਰ ਅਤੇ ਬੈਂਕ ਖਾਤੇ ਵਿੱਚ ਕੋਈ ਡੁਪਲੀਸੀਟੀ ਨਹੀਂ ਹੋਣੀ ਚਾਹੀਦੀ।  05 ਤੋਂ 15 ਸਾਲ ਦੀ ਉਮਰ ਦੇ ਵਿਚਕਾਰ ਵਿਦਿਆਰਥੀਆਂ ਦੇ ਆਧਾਰ ਕਾਰਡ ਨੂੰ ਅੱਪਡੇਟ ਕਰਨਾ ਜ਼ਰੂਰੀ ਹੋਵੇਗਾ। ਵਿਦਿਆਰਥੀਆਂ ਵੱਲੋਂ ਅਪਲਾਈ ਕਰਨ ਅਤੇ ਵਿਦਿਆਰਥੀ ਦਾ ਡਾਟਾ ਚੈੱਕ ਕਰਨ ਤੋਂ ਬਾਅਦ ਕ੍ਰਮਵਾਰ ਸਕੂਲ ਪੱਧਰ ਅਤੇ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰ ਅਤੇ ਮਾਨਤਾ ਪ੍ਰਾਪਤ ਅਧਿਕਾਰੀ ਵੱਲੋਂ ਪੂਰੀ ਤਰ੍ਹਾਂ ਜਾਂਚ ਕਰਨ ਤੋਂ ਬਾਅਦ ਮੁੱਖ ਦਫ਼ਤਰ ਨੂੰ ਭੇਜਣ ਲਈਵੀ ਹਦਾਇਆਂ ਜਾਰੀ ਕੀਤੀਆਂ ਗਈਆਂ ਹਨ।

Get the latest update about scholarship scheme, check out more about pre matric scholarship portal, pre matrices scholarship & pre matric scholarship portal open till 31 august

Like us on Facebook or follow us on Twitter for more updates.