ਪਟਿਆਲਾ ਹਿੰਸਾ: ਹਿੰਦੂ ਜਥੇਬੰਦੀਆਂ ਵਲੋਂ ਬੰਦ ਦੀ ਕਾਲ ਤੋਂ ਬਾਅਦ ਸਰਕਾਰ ਦੀ ਸਖਤੀ, ਪਟਿਆਲਾ 'ਚ ਇੰਟਰਨੈੱਟ ਸੇਵਾਵਾਂ ਬੰਦ

ਬੀਤੇ ਦਿਨ ਪਟਿਆਲਾ ਵਿਚ ਵਾਪਰੇ ਘਟਨਾਕ੍ਰਮ ਤੋਂ ਬਾਅਦ ਪਟਿਆਲਾ ਬੰਦ ਦਾ ਸੱਦਾ ਦਿੱਤਾ ਗਿਆ ਸੀ। ਇਸ ਦੇ ਸਬੰਧ ਵਿਚ ਅੱਜ ਪ੍ਰਸ਼ਾਸਨ ਵਲੋਂ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ। ਪਟਿਆਲਾ ਵਿਚ ਜ਼ਿਲ੍ਹਾ ਪ੍ਰਸ਼ਾਸ...

ਪਟਿਆਲਾ- ਬੀਤੇ ਦਿਨ ਪਟਿਆਲਾ ਵਿਚ ਵਾਪਰੇ ਘਟਨਾਕ੍ਰਮ ਤੋਂ ਬਾਅਦ ਪਟਿਆਲਾ ਬੰਦ ਦਾ ਸੱਦਾ ਦਿੱਤਾ ਗਿਆ ਸੀ। ਇਸ ਦੇ ਸਬੰਧ ਵਿਚ ਅੱਜ ਪ੍ਰਸ਼ਾਸਨ ਵਲੋਂ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ। ਪਟਿਆਲਾ ਵਿਚ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ ਤਾਂ ਜੋਂ ਅਫਵਾਹਾਂ ਨਾਲ ਫੈਲਣ। ਪਟਿਆਲਾ ਵਿਚ ਸਵੇਰੇ 9:30 ਤੋਂ ਸ਼ਾਮੀਂ 6 ਵਜੇ ਤੱਕ ਇੰਟਰਨੈੱਟ ਸੇਵਾਵਾਂ ਬੰਦ ਰਹਿਣਗੀਆਂ।

ਬੀਤੇ ਦਿਨ ਮਾਰਚ ਨੂੰ ਲੈ ਕੇ ਹੋਈ ਹਿੰਸਾ ਤੋਂ ਬਾਅਦ ਹਿੰਦੂ ਸੰਗਠਨਾਂ ਨੇ ਅੱਜ ਪਟਿਆਲਾ ਬੰਦ ਦਾ ਸੱਦਾ ਦਿੱਤਾ ਹੈ। ਉਹ ਕਾਲੀ ਮਾਤਾ ਦੇ ਮੰਦਰ 'ਤੇ ਹਮਲਾ ਕਰਨ ਵਾਲਿਆਂ ਖਿਲਾਫ ਕਾਰਵਾਈ ਦੀ ਮੰਗ ਕਰ ਰਹੇ ਹਨ। ਹਿੰਦੂ ਤਖ਼ਤ ਅਤੇ ਸ਼ਿਵ ਸੈਨਾ ਹਿੰਦੁਸਤਾਨ ਦੀ ਅਗਵਾਈ ਹੇਠ ਕਈ ਹਿੰਦੂ ਜਥੇਬੰਦੀਆਂ ਕਾਲੀ ਮਾਤਾ ਮੰਦਿਰ ਵਿਖੇ ਇਕੱਠੀਆਂ ਹੋਣਗੀਆਂ। ਇਸ ਤੋਂ ਬਾਅਦ ਰੋਸ ਮਾਰਚ ਕੱਢਣ ਦੀ ਵੀ ਤਿਆਰੀ ਹੈ। ਇਸ ਦੇ ਨਾਲ ਹੀ ਪੁਲਿਸ ਨੇ ਕਾਲੀ ਮਾਤਾ ਮੰਦਿਰ ਦੇ ਬਾਹਰ ਵੀ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹੋਏ ਹਨ। ਇਸ ਘਟਨਾ ਤੋਂ ਬਾਅਦ ਅੱਜ ਪੂਰੇ ਪੰਜਾਬ ਨੂੰ ਹਾਈ ਅਲਰਟ 'ਤੇ ਕਰ ਦਿੱਤਾ ਗਿਆ ਹੈ। ਪਟਿਆਲਾ ਵਿੱਚ ਹੋਈ ਹਿੰਸਾ ਤੋਂ ਬਾਅਦ ਕੌਮੀ ਘੱਟ ਗਿਣਤੀ ਕਮਿਸ਼ਨ ਨੇ ਵੀ ਮਾਨ ਸਰਕਾਰ ਤੋਂ ਰਿਪੋਰਟ ਤਲਬ ਕੀਤੀ ਹੈ। ਸਾਰੀ ਰਾਤ ਪਟਿਆਲਾ ਵਿੱਚ ਕਰਫਿਊ ਲੱਗਾ ਰਿਹਾ।

Get the latest update about Punjab News, check out more about Truescoop News, Patiala, internet services & Online Punjabi News

Like us on Facebook or follow us on Twitter for more updates.